News

ਲੁਧਿਆਣਾ ਪ੍ਰਸ਼ਾਸਨ ਨੇ ਕਰਫਿਊ ਦੀ ਵਧਾਈ ਮਿਆਦ

ਲੁਧਿਆਣਾ ਵਿੱਚ ਫਿਰ ਤੋਂ ਕਰਫਿਊ ਦੀ ਮਿਆਦ ਵਧਾ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਇਹ ਮਿਆਦ 23 ਮਈ ਤੱਕ ਵਧਾਈ ਗਈ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵੱਲੋਂ ਪਿਛਲੇ ਹਫ਼ਤੇ ਜ਼ਿਲ੍ਹੇ ਵਿੱਚ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਦੇ ਹੁਕਮ ਦਿੱਤੇ ਸਨ।

Want complete lockdown in Ludhiana, 17-hr curfew will not suffice: Industry  | Hindustan Times

ਕੋਰੋਨਾ ਮਹਾਮਾਰੀ ਨੂੰ ਲੈ ਕੇ ਖ਼ਤਰਨਾਕ ਹੁੰਦੇ ਹਾਲਾਤ ਕਾਬੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤੀ ਵਧਾਉਣ ਦਾ ਫ਼ੈਸਲਾ ਲਿਆ ਹੈ। ਡੀ. ਸੀ. ਦਾ ਕਹਿਣਾ ਹੈ ਕਿ ਲੋਕਾਂ ਦੀ ਜਾਗਰੂਕਤਾ ਤੇ ਸਰੀਰਕ ਦੂਰੀ ਨਾਲ ਹੀ ਕੋਰੋਨਾ ’ਤੇ ਕਾਬੂ ਪਾਇਆ ਜਾ ਸਕਦਾ ਹੈ। ਲੋਕਾਂ ਨੂੰ ਭੀੜ-ਭਾੜ ਵਾਲੇ ਇਲਾਕਿਆਂ ’ਚ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਅਤੇ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਹਿਦਾਇਤਾਂ ਦਾ ਸਖ਼ਤੀ ਨਾਲ ਪਾਲਣ ਕਰਕੇ ਹੀ ਕੋਰੋਨਾ ਮਹਾਮਾਰੀ ਨੂੰ ਹਰਾਇਆ ਜਾ ਸਕਦਾ ਹੈ। ਦਸ ਦਈਏ ਕਿ ਲੁਧਿਆਣਾ ਵਿੱਚ ਸ਼ਨੀਵਾਰ ਨੂੰ 1,132 ਕੋਰੋਨਾ ਕੇਸ ਆਏ ਸਨ ਜੋ ਕਿ ਸਭ ਤੋਂ ਵੱਧ ਸਨ।  

Click to comment

Leave a Reply

Your email address will not be published. Required fields are marked *

Most Popular

To Top