News

ਲੁਧਿਆਣਾ ਬਲਾਸਟ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਜਰਮਨੀ ’ਚ ਕੀਤਾ ਗ੍ਰਿਫ਼ਤਾਰ

ਲੁਧਿਆਣਾ ਅਦਾਲਤ ਬਲਾਸਟ ਦੇ ਮਾਸਟ ਮਾਈਂਡ ਜਸਵਿੰਦਰ ਸਿੰਘ ਨੂੰ ਜਰਮਨੀ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਰਮਨੀ ਵਿੱਚ ਪੁਲਿਸ ਨੇ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਨਾਲ ਜੁੜੇ ਜਸਵਿੰਦਰ ਸਿੰਘ ਮੁਲਤਾਨੀ ਨੂੰ ਗ੍ਰਿਫ਼ਤਾਰ ਕੀਤਾ ਹੈ।

Ludhiana blast-linked SFJ terrorist Jaswinder Singh Multani held in Germany

ਜਸਵਿੰਦਰ ਸਿੰਘ ਲੁਧਿਆਣਾ ਅਦਾਲਤ ਧਮਾਕੇ ਦਾ ਮਾਸਟਰ ਮਾਈਂਡ ਦੱਸਿਆ ਜਾ ਰਿਹਾ ਹੈ। ਖ਼ਬਰਾਂ ਮੁਤਾਬਕ ਜਸਵਿੰਦਰ ਸਿੰਘ ਦਿੱਲੀ ਅਤੇ ਮੁੰਬਈ ਵਿੱਚ ਦਹਿਸ਼ਤੀ ਹਮਲੇ ਕਰਨ ਦੀ ਵੀ ਯੋਜਨਾ ਬਣਾ ਰਿਹਾ ਸੀ। ਇਸੇ ਦੋਸ਼ ਵਿੱਚ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਸਵਿੰਦਰ ਸਿੰਘ ਨੂੰ ਸਿੱਖ ਫਾਰ ਜਸਟਿਸ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦਾ ਕਰੀਬੀ ਮੰਨਿਆ ਜਾਂਦਾ ਹੈ।

ਉਸ ਤੇ ਕਥਿਤ ਤੌਰ ਤੇ ਵੱਖਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਵੀ ਦੋਸ਼ ਹੈ। ਜਸਵਿੰਦਰ ਸਿੰਘ ਮੁਲਤਾਨੀ ਹੁਸ਼ਿਆਰਪੁਰ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਹੈ ਤੇ ਉਹ ਪਿਛਲੇ ਲੰਬੇ ਸਮੇਂ ਤੋਂ ਜਰਮਨ ਵਿੱਚ ਰਹਿ ਰਿਹਾ ਸੀ। ਲੁਧਿਆਣਾ ਬਲਾਸਟ ਵਿੱਚ ਉਸ ਦੇ ਤਾਰ ਹੋਣ ਕਾਰਨ ਉਸ ਨੂੰ ਜਰਮਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਦੱਸ ਦਈਏ ਕਿ ਮਿਲੀ ਜਾਣਕਾਰੀ ਮੁਤਾਬਕ ਐਨਆਈਏ ਅਤੇ ਪੁਲਿਸ ਜਾਂਚ ਕਰ ਰਹੀ ਹੈ ਕਿ ਕਿਤੇ ਬੰਬ ਧਮਾਕੇ ਦੇ ਮੁੱਖ ਮੁਲਜ਼ਮ ਗਗਨਦੀਪ ਨੂੰ ਬੰਬ ਪਲਾਂਟ ਕਰਨ ਦੀ ਟ੍ਰੇਨਿੰਗ ਤਾਂ ਨਹੀਂ ਦਿੱਤੀ ਗਈ ਸੀ ਜਾਂ ਫਿਰ ਗਗਨਦੀਪ ਨੂੰ ਅੱਤਵਾਦੀ ਸੰਗਠਨ ਤੋਂ ਟ੍ਰੇਨਿੰਗ ਤਾਂ ਨਹੀਂ ਮਿਲੀ, ਜਿਸ ਦੇ ਤਾਰ ਵਿਦੇਸ਼ ਧਰਤੀ ਤੇ ਬੈਠੇ ਅੱਤਵਾਦੀਆਂ ਨਾਲ ਜੁੜੇ ਹਨ। ਜਸਵਿੰਦਰ ਸਿੰਘ (45) ਨੂੰ SFJ ਦੇ ਸੰਸਥਾਪਕ ਗੁਰਪਤਵੰਤ ਸਿੰਘ ਪੰਨੂ ਦਾ ਕਰੀਬੀ ਮੰਨਿਆ ਜਾਂਦਾ ਹੈ। ਜਸਵਿੰਦਰ ‘ਤੇ ਕਥਿਤ ਤੌਰ ‘ਤੇ ਵੱਖਵਾਦੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ।

ਬੌਨ ਅਤੇ ਨਵੀਂ ਦਿੱਲੀ ਸਥਿਤ ਡਿਪਲੋਮੈਟਾਂ ਮੁਤਾਬਕ, ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਜਰਮਨ ਅਧਿਕਾਰੀਆਂ ਨੂੰ ਪਾਕਿਸਤਾਨੀ ਨਾਲ ਸਬੰਧ ਰੱਖਣ ਵਾਲੇ ਖਾਲਿਸਤਾਨ ਪੱਖੀ ਕੱਟੜਪੰਥੀ ਨੂੰ ਗ੍ਰਿਫਤਾਰ ਕਰਨ ਦੀ ਬੇਨਤੀ ਕਰਨ ਤੋਂ ਬਾਅਦ ਫੈਡਰਲ ਪੁਲਿਸ ਨੇ ਮੁਲਤਾਨੀ ਨੂੰ ਕੇਂਦਰੀ ਜਰਮਨੀ ਦੇ ਏਰਫਰਟ ਤੋਂ ਗ੍ਰਿਫ਼ਤਾਰ ਕੀਤਾ, ਇਸ ਦੇ ਨਾਲ ਹੀ ਉਹ ਸਰਹੱਦ ਪਾਰ ਤੋਂ ਪੰਜਾਬ ਵਿੱਚ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਮਾਮਲੇ ਵਿੱਚ ਵੀ ਸ਼ਾਮਲ ਸੀ।

Click to comment

Leave a Reply

Your email address will not be published.

Most Popular

To Top