News

ਲੁਧਿਆਣਾ ਵਾਸੀਆਂ ਨੇ ਪੰਜਾਬ ਬਜਟ ’ਤੇ ਰੱਖੀ ਅਪਣੀ ਰਾਏ, ਕਿਹਾ,,,

ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਦੇ ਵਿੱਚ ਪੰਜਾਬ ਸਰਕਾਰ ਦੇ ਇਸ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕੀਤਾ ਗਿਆ ਹੈ ਜਿਸ ਵਿਚ ਕਈ ਵੱਡੇ ਵਾਅਦੇ ਕੀਤੇ ਗਏ। ਇਸ ਸਾਲ ਦਾ ਬਜਟ ਇਸ ਲਈ ਵੀ ਖਾਸ ਸੀ ਕਿਉਂਕਿ ਅਗਲੇ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਹੋਣੀਆਂ ਨੇ ਉਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਲੋਕਾਂ ਨੂੰ ਕਈ ਵੱਡੀਆਂ ਸੌਗਾਤਾਂ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਸਰਕਾਰ ਦੇ ਇਸ ਬਜਟ ਦੇ ’ਤੇ ਲੁਧਿਆਣਾ ਵਾਸੀਆਂ ਦੀ ਵੱਖ-ਵੱਖ ਰਾਏ ਹੈ।

ਕੁਝ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਇਹ ਬਹੁਤ ਚੰਗਾ ਬਜਟ ਪੇਸ਼ ਕੀਤਾ ਗਿਆ ਅਤੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਅਗਲੇ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲੋਕ ਲੁਭਾਵਨੇ ਵਾਅਦੇ ਕੀਤੇ ਗਏ ਹਨ। ਲੁਧਿਆਣਾ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਜੋ ਇਸ ਬਜਟ ਦੇ ਵਿਚ ਲੈ ਕੇ ਆਈ ਹੈ, ਉਹ ਚਾਰ ਸਾਲ ਪਹਿਲਾਂ ਹੀ ਲੈ ਕੇ ਆਉਣਾ ਚਾਹੀਦਾ ਸੀ ਜਿਸ ਵਿੱਚ ਚਾਹੇ ਬੁਢਾਪਾ ਪੈਨਸ਼ਨ ਵਧਾਉਣ ਦੀ ਗੱਲ ਹੋਵੇ, ਚਾਹੇ ਫਿਰ ਮਹਿਲਾਵਾਂ ਲਈ ਬੱਸ ਸੇਵਾ ਫ੍ਰੀ ਕਰਨ ਦੀ।

ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਇੱਕ ਚੰਗਾ ਕਦਮ ਚੁੱਕਿਆ ਗਿਆ ਹੈ ਪਰ ਇਹ ਕਦਮ ਹੁਣ ਵੋਟਾਂ ਤੋਂ ਇਕ ਸਾਲ ਪਹਿਲਾਂ ਹੀ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਹ ਲੋਕ ਲੁਭਾਵਣੇ ਵਾਅਦੇ ਕੀਤੇ ਗਏ ਹਨ।

Click to comment

Leave a Reply

Your email address will not be published. Required fields are marked *

Most Popular

To Top