News

ਲੋਕਾਂ ਦੇ ਹੱਥ ਆਇਆ ਬੱਚੇ ਨੂੰ ਅਗਵਾ ਕਰਨਾ ਵਾਲਾ ਮੁਲਜ਼ਮ, ਚਾੜ੍ਹਿਆ ਕੁਟਾਪਾ

ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਰੋਡ ਵਿਚ ਫਿਰੌਤੀ ਲਈ ਅਗਵਾ ਕੀਤੇ ਬੱਚੇ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ। ਪੁਲੀਸ ਨੇ ਬੱਚੇ ਨੂੰ ਅਗਵਾ ਕਰਨ ਵਾਲਾ ਵੀ ਕਾਬੂ ਕੀਤਾ ਹੈ। ਏ.ਡੀ.ਸੀ.ਪੀ. ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਬੱਚੇ ਨੂੰ ਅਗਵਾ ਕਰ ਕੇ ਚਾਰ ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਕਥਿਤ ਦੋਸ਼ੀ ਖ਼ਿਲਾਫ਼ ਪੁਲੀਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਉੱਥੇ ਹੀ ਪੀੜਤ ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਆਚਾਰ ਦਾ ਕੰਮ ਹੈ ਅਤੇ ਘਰ ਵਿਚ ਮੱਝ ਰੱਖੀ ਹੋਈ ਹੈ।

10 ਦਿਨ ਪਹਿਲਾਂ ਇਕ ਪ੍ਰਵਾਸੀ ਜਿਸ ਨੇ ਆਪਣਾ ਨਾਂ ਵਿਜੇ ਕੁਮਾਰ ਰਾਜੂ ਦੱਸਿਆ ਅਤੇ ਉਸ ਨੇ ਪਸ਼ੂਆਂ ਦੀ ਦੇਖ-ਭਾਲ ਲਈ ਕੰਮ ’ਤੇ ਰੱਖ ਲਿਆ। ਵੀਰਵਾਰ ਦੀ ਸ਼ਾਮ ਕਰੀਬ 7 ਵਜੇ ਉਹ ਘਰੋਂ ਬਾਹਰ ਸੀ। ਉਸ ਦਾ ਨੌਕਰ ਉਸ ਦੇ 5 ਸਾਲ ਦੇ ਬੇਟੇ ਅਮਨਦੀਪ ਸਿੰਘ ਨੂੰ ਘਰ ਦੇ ਬਾਹਰ ਖੜ੍ਹੀ ਸਕੂਟਰੀ ’ਤੇ ਬਿਠਾ ਕੇ ਅਗਵਾ ਕਰ ਕੇ ਲੈ ਗਿਆ। ਜਦੋਂ ਉਹ ਘਰ ਆਇਆ ਤਾਂ ਪਤਨੀ ਨੇ ਦੱਸਿਆ ਕਿ ਵਿਜੇ ਬੇਟੇ ਨੂੰ ਸਕੂਟਰੀ ’ਤੇ ਬਿਠਾ ਕੇ ਲੈ ਗਿਆ।

ਨੌਕਰ ਦਾ ਨੰਬਰ ਮਿਲਾਇਆ ਤਾਂ ਫੋਨ ਬੰਦ ਆਉਣ ਲੱਗਾ ਤਾਂ ਉਨ੍ਹਾਂ ਨੇ ਇਸ ਦੀ ਸੂਚਨਾ ਮੱਤੇਵਾੜਾ ਪੁਲਸ ਚੌਕੀ ਨੂੰ ਦਿੱਤੀ। ਪੀੜਤ ਪਰਿਵਾਰ ਦੇ ਲੋਕਾਂ ਨੇ ਦੱਸਿਆ ਕਿ ਅਮਨਦੀਪ ਦੋ ਭੈਣਾਂ ਦਾ ਇਕਲੌਤਾ ਭਰਾ ਹੈ। ਪਿੰਡ ਦੇ ਲੋਕ ਨੌਕਰ ਨੂੰ ਲੱਭਣ ਲਈ ਨਿਕਲੇ ਅਤੇ ਰਸਤੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕਰਨ ’ਤੇ ਮੁਲਜ਼ਮ ਨੌਕਰ ਬੱਚੇ ਨੂੰ ਬਿਠਾ ਕੇ ਲਿਜਾਂਦਾ ਕੈਦ ਹੋ ਗਿਆ,

ਜਿਸ ਤੋਂ ਬਾਅਦ ਥਾਣਾ ਮਿਹਰਬਾਨ ਦੀ ਮੁਖੀ ਸਿਮਰਨਜੀਤ ਕੌਰ ਨੇ ਪੁਲਸ ਦੀਆਂ ਚਾਰ ਟੀਮਾਂ ਬਣਾ ਕੇ ਇਲਾਕੇ ਵਿਚ ਭੇਜੀਆਂ ਅਤੇ ਉਸੇ ਦੌਰਾਨ ਮੱਤੇਵਾੜਾ ਜੰਗਲ ’ਚ ਮੁਲਜ਼ਮ ਵੱਲੋਂ ਵਰਤੀ ਗਈ ਸਕੂਟਰੀ ਬਰਾਮਦ ਹੋਈ। ਮੁਲਜ਼ਮ ਦੀ ਪਿੰਡ ਵਾਸੀਆਂ ਵੱਲੋਂ ਭਾਲ ਕੀਤੀ ਗਈ ਤੇ ਉਸ ਨੂੰ ਫੜਿਆ ਗਿਆ। ਪਿੰਡ ਵਾਸੀਆਂ ਨੇ ਮੁਲਜ਼ਮ ਨੂੰ ਕੁਟਾਪਾ ਵੀ ਚਾੜ੍ਹਿਆ, ਇਸ ਤੋਂ ਬਾਅਦ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

Click to comment

Leave a Reply

Your email address will not be published.

Most Popular

To Top