ਲੋਕਾਂ ਨੂੰ ਪੁਲਿਸ ’ਚ ਭਰਤੀ ਕਰਵਾਉਣ ਦਾ ਲਾਲਚ ਦੇ ਕਰਦੇ ਸੀ ਠੱਗੀ, ਪੁਲਿਸ ਨੇ ਕੀਤਾ ਪਰਦਾਫਾਸ਼

 ਲੋਕਾਂ ਨੂੰ ਪੁਲਿਸ ’ਚ ਭਰਤੀ ਕਰਵਾਉਣ ਦਾ ਲਾਲਚ ਦੇ ਕਰਦੇ ਸੀ ਠੱਗੀ, ਪੁਲਿਸ ਨੇ ਕੀਤਾ ਪਰਦਾਫਾਸ਼

ਪੁਲਿਸ ਵੱਲੋਂ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਅਤੇ ਇਸ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਬਾਰੇ ਲੁਧਿਆਣਾ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵਿੱਚ ਭਰਤੀ ਲਈ ਪਿਛਲੇ ਦਿਨੀਂ ਪੇਪਰ ਲਏ ਗਏ ਸੀ। ਇਸ ਵਿੱਚ ਨੌਜਵਾਨਾਂ ਨੂੰ ਨਕਲ ਕਰਵਾ ਕੇ ਪਾਸ ਕਰਵਾਉਣ ਦਾ ਲਾਲਚ ਦਿੱਤਾ ਗਿਆ ਸੀ, ਤੇ ਨੌਜਵਾਨਾਂ ਨੂੰ ਪੇਪਰ ਤੋਂ ਇੱਕ ਦਿਨ ਪਹਿਲਾਂ ਹੀ ਤਿਆਰੀ ਕਰਵਾ ਦਿੱਤੀ ਗਈ।

ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਸੰਬੰਧੀ 4 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ, ਜਿਹਨਾਂ ਵਿੱਚੋਂ 1 ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਿਸ ਤੋਂ 4 ਲੱਖ 5 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਗਏ ਹਨ।

ਦੱਸ ਦਈਏ ਕਿ ਪੁਲਿਸ ਵੱਲੋਂ ਜਿਸ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਓਹ ਦਿੱਲੀ ਪੁਲਿਸ ਦਾ ਸਾਬਕਾ ਮੁਲਾਜ਼ਮ ਦੱਸਿਆ ਜਾ ਰਿਹਾ ਹੈ। ਹੁਣ ਪੁਲਿਸ ਵਲੋਂ ਇਸ ਮਾਮਲੇ ਵਿੱਚ ਸ਼ਾਮਿਲ ਬਾਕੀ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

Leave a Reply

Your email address will not be published.