ਲੋਕਾਂ ਨੂੰ ਮਿਲੇਗੀ ਸਸਤਾ ਰੇਤਾ-ਬੱਜਰੀ, ਸੂਬਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

 ਲੋਕਾਂ ਨੂੰ ਮਿਲੇਗੀ ਸਸਤਾ ਰੇਤਾ-ਬੱਜਰੀ, ਸੂਬਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਪੰਜਾਬ ਵਿੱਚ ਰੇਤ ਮਾਫ਼ੀਆ ਤੇ ਠੱਲ੍ਹ ਪਾਉਣ ਲਈ ਰੇਤਾ-ਬਜਰੀ ਦੀ ਢੋਆ-ਢੁਆਈ ਦਾ ਭਾੜਾ ਤੈਅ ਕਰ ਦਿੱਤਾ ਹੈ। ਹੁਣ ਟਰਾਂਸਪੋਰਟ ਰੇਤਾ-ਬਜਰੀ ਦੀ ਢੋਆ-ਢੁਆਈ ਵਿੱਚ ਮਨਮਰਜ਼ੀ ਦੇ ਰੇਟ ਨਹੀਂ ਵਸੂਲ ਸਕਣਗੇ। ਮੀਡੀਆ ਰਿਪੋਰਟਾਂ ਮੁਤਾਬਕ ਟਰਾਂਸਪੋਰਟ ਵਿਭਾਗ ਨੇ ਰੇਤਾ-ਬਜਰੀ ਦੀ ਢੋਆ-ਢੁਆਈ ਦਾ ਰੇਟ ਤੈਅ ਕਰਨ ਲਈ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

Punjab secretaries pulled up by CM Bhagwant Mann for not using 3,550 crore  grants; officials say, 'CM didn't listen' | Cities News,The Indian Express

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਜਿਹੜੀਆਂ ਖੱਡਾਂ ਚੋਂ ਰੇਤਾ ਟੈਕਸ ਸਮੇਤ 9.34 ਰੁਪਏ ਪ੍ਰਤੀ ਕਿਊਬਿਕ ਫੁੱਟ ਦਿੱਤਾ ਜਾਂਦਾ ਸੀ, ਉਹ ਲੋਕਾਂ ਨੂੰ 32 ਤੋਂ 35 ਰੁਪਏ ਪ੍ਰਤੀ ਕਿਊਬਿਕ ਫੁੱਟ ਤੱਕ ਮਿਲਦਾ ਸੀ। ਖਣਨ ਮਹਿਕਮਾ ਸਮਝਦਾ ਹੈ ਕਿ ਅਸਲ ਵਿੱਚ ਰੇਤਾ-ਬਜਰੀ ਵਿੱਚ ਵੱਡੀ ਲੁੱਟ ਟਰਾਂਸਪੋਰਟ ਰਾਹੀਂ ਹੁੰਦੀ ਹੈ, ਇਸ ਕਰਕੇ ਇਸ ਸਮੱਸਿਆ ਦਾ ਇਹ ਨਵਾਂ ਤੋੜ ਲੱਭਿਆ ਗਿਆ ਹੈ।

ਨੋਟੀਫਿਕੇਸ਼ਨ ਮੁਤਾਬਕ ਰੇਤਾ-ਬਜਰੀ ਦੀ ਦੋ ਕਿਲੋਮੀਟਰ ਤੱਕ ਦੀ ਢੋਆ-ਢੁਆਈ ਲਈ ਟਰਾਂਸਪੋਰਟ ਨੂੰ ਪ੍ਰਤੀ ਮੀਟਰਕ ਟਨ ਪਿੱਛੇ 84.92 ਰੁਪਏ ਮਿਲਣਗੇ ਅਤੇ 50 ਕਿਲੋਮੀਟਰ ਦੀ ਦੂਰੀ ਬਦਲੇ 349.82 ਰੁਪਏ ਪ੍ਰਤੀ ਟਨ ਮਿਲਣਗੇ। ਇਸ ਤਰ੍ਹਾਂ 100 ਕਿਲੋਮੀਟਰ ਦੀ ਦੂਰੀ ਦੇ 467.95 ਰੁਪਏ ਪ੍ਰਤੀ ਟਨ ਭਾੜਾ ਮਿਲੇਗਾ ਅਤੇ 150 ਕਿਲੋਮੀਟਰ ਦੂਰੀ ਦਾ ਭਾੜਾ 526.19 ਰੁਪਏ ਪ੍ਰਤੀ ਟਨ ਤੈਅ ਕੀਤਾ ਗਿਆ ਹੈ।

579.78 ਰੁਪਏ ਪ੍ਰਤੀ ਟਨ ਭਾੜਾ 200 ਕਿਲੋਮੀਟਰ ਦੀ ਦੂਰੀ ਦਾ ਨਿਸ਼ਚਿਤ ਕੀਤਾ ਗਿਆ ਹੈ। ਟਰਾਂਸਪੋਰਟਰ ਨੂੰ 300 ਕਿੱਲੋਮੀਟਰ ਦੀ ਦੂਰੀ ਦਾ ਕਿਰਾਇਆ 686.96 ਰੁਪਏ ਪ੍ਰਤੀ ਟਨ ਮਿਲੇਗਾ। ਟਰਾਂਸਪੋਰਟਰਾਂ ਨੂੰ ਖਣਨ ਵਿਭਾਗ ਕੋਲ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਢੋਆ-ਢੁਆਈ ਲਈ ਵਰਤੇ ਜਾਣ ਵਾਲੇ ਵਾਹਨਾਂ ਵਿਚ ਟਿੱਪਰ, ਟਰੱਕ ਅਤੇ ਟਰਾਲੇ ਆਦਿ ਸ਼ਾਮਲ ਹਨ।

ਸੂਤਰਾਂ ਮੁਤਾਬਕ ਪੰਜਾਬ ਵਿਚ ਲਗਭਗ 6100 ਟਿੱਪਰ ਹਨ। ਖਣਨ ਮਹਿਕਮੇ ਵੱਲੋਂ ਕੈਬ ਦੀ ਤਰਜ਼ ’ਤੇ ਇਕ ਐਪ ਬਣਾਈ ਗਈ ਹੈ ਜਿਸ ’ਤੇ ਕੋਈ ਵੀ ਗਾਹਕ ਰੇਤਾ-ਬੱਜਰੀ ਦਾ ਆਨਲਾਈਨ ਆਰਡਰ ਕਰ ਸਕੇਗਾ। ਰਜਿਸਟਰਡ ਟਰੱਕਾਂ ਜਾਂ ਟਿੱਪਰਾਂ ’ਚੋਂ ਜੋ ਵੀ ਮੌਕੇ ’ਤੇ ਉਪਲਬਧ ਹੋਵੇਗਾ, ਉਸ ਨੂੰ ਆਰਡਰ ਦੇ ਦਿੱਤਾ ਜਾਵੇਗਾ।

Leave a Reply

Your email address will not be published. Required fields are marked *