News

ਲੋੜ ਪਈ ਤਾਂ ਸਿੱਧੂ ਦੇ ਸਲਾਹਕਾਰਾਂ ਨੂੰ ਹਟਾ ਵੀ ਸਕਦਾ ਹਾਂ, ਸਾਨੂੰ ਅਜਿਹੇ ਸਲਾਹਕਾਰਾਂ ਦੀ ਲੋੜ ਨਹੀਂ: ਰਾਵਤ

ਨਵਜੋਤ ਸਿੱਧੂ ਨੇ ਆਪਣੇ ਨਵੇਂ ਸਲਾਹਕਾਰ ਨਿਯੁਕਤ ਕੀਤੇ ਹਨ। ਇਹਨਾਂ ਸਲਾਹਕਾਰਾਂ ਵਿਚੋਂ ਦੋ ਸਲਾਹਕਾਰਾਂ ਡਾ. ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਦਾ ਜੰਮੂ-ਕਸ਼ਮੀਰ ਬਾਰੇ ਵਿਵਾਦਤ ਬਿਆਨ ਭਖਦਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਦੀ ਨਿਯੁਕਤੀ ਪਾਰਟੀ ਵੱਲੋਂ ਨਹੀਂ ਕੀਤੀ ਗਈ। ਅਜਿਹੇ ਬਿਆਨ ਸਵੀਕਾਰ ਨਹੀਂ ਕੀਤੇ ਜਾ ਸਕਦੇ। ਉਹਨਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ, “ਜੇ ਲੋੜ ਪਈ ਤਾਂ ਮੈਂ ਸਲਾਹਕਾਰਾਂ ਨੂੰ ਹਟਾ ਵੀ ਸਕਦਾ ਹਾਂ।”

Navjot Sidhu's advisor says Kashmir is a separate country, sparks  controversy - India News

ਇੱਕ ਨਿਜੀ ਚੈਨਲ ਨਾਲ ਗੱਲਬਾਤ ਕਰਦਿਆਂ ਹਰੀਸ਼ ਰਾਵਤ ਨੇ ਕਿਹਾ ਕਿ, ‘ਪਾਰਟੀ ਦੀ ਸ਼ੁਰੂਆਤ ਤੋਂ ਹੀ ਇਹ ਨੀਤੀ ਰਹੀ ਹੈ ਕਿ ਜੰਮੂ-ਕਸ਼ਮੀਰ ਭਾਰਤ ਦਾ ਵੱਖਰਾ ਹਿੱਸਾ ਹੈ। ਕਿਸੇ ਵੀ ਅਹੁਦੇ ’ਤੇ ਕੋਈ ਵੀ ਵਿਅਕਤੀ, ਜੇ ਉਸ ਨੇ ਅਜਿਹਾ ਬਿਆਨ ਦਿੱਤਾ ਹੈ ਤਾਂ ਇਹ ਗੈਰ ਜ਼ਿੰਮੇਵਾਰਨਾ ਹੈ। ਪਾਰਟੀ ਇਸ ਨੂੰ ਸਵੀਕਾਰ ਨਹੀਂ ਕਰਦੀ। ਸਾਨੂੰ ਅਜਿਹੇ ਸਲਾਹਕਾਰਾਂ ਦੀ ਲੋੜ ਨਹੀਂ ਹੈ।” ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਹਨਾਂ ਕਿਹਾ ਕਿ, “ਇਹ ਚੋਣਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ।

ਰਾਵਤ ਨੇ ਚਾਰ ਮੰਤਰੀਆਂ ਅਤੇ ਪਾਰਟੀ ਦੇ ਤਿੰਨ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਜੋ ਕਿ ਦੇਹਰਾਦੂਨ ਵਿੱਚ ਮੁੱਖ ਮੰਤਰੀ ਨੂੰ ਅਹੁਦੇ ਤੋਂ ਹਟਾਉਣਾ ਚਾਹੁੰਦੇ ਹਨ।” ਨਵਜੋਤ ਸਿੱਧੂ ਬਾਰੇ ਉਹਨਾਂ ਕਿਹਾ ਕਿ, “ਉਹ ਇੱਕ ਵੱਖਰੇ ਪਿਛੋਕੜ ਤੋਂ ਆਏ ਹਨ।

ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਉਹਨਾਂ ਨੂੰ ਕਾਂਗਰਸ ਦੀ ਪੰਜਾਬ ਇਕਾਈ ਦਾ ਪ੍ਰਧਾਨ ਬਣਾਇਆ, ਪਰ ਇਸ ਦਾ ਇਹ ਮਤਲਬ ਨਹੀਂ ਕਿ ਸਾਰੀ ਪਾਰਟੀ ਉਸ ਤੇ ਛੱਡ ਦਿੱਤੀ ਗਈ ਹੈ, ਰਾਵਤ ਨੇ ਕਿਹਾ ਕਿ ਪਾਰਟੀ ਦੀ ਪੰਜਾਬ ਇਕਾਈ ਕੋਲ ਨੇਤਾਵਾਂ ਦੀ ਕੋਈ ਕਮੀ ਨਹੀਂ ਹੈ।” ਮਸਲੇ ਦੇ ਹੱਲ ਲਈ ਅਮਰਿੰਦਰ ਸਿੰਘ, ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸਭ ਤੋਂ ਉਪਰ ਅੰਬਿਕਾ ਸੋਨੀ ਵਰਗੇ ਦਿੱਗਜ਼ ਨੇਤਾਵਾਂ ਨੂੰ ਵਿਸ਼ਵਾਸ ਵਿੱਚ ਲਿਆ ਜਾਵੇਗਾ।

Click to comment

Leave a Reply

Your email address will not be published.

Most Popular

To Top