News

ਲੌਰੈਂਸ ਬਿਸ਼ਨੋਈ ਨੇ ਪੋਸਟ ਪਾ ਕਹੀ ਵੱਡੀ ਗੱਲ, ਵਿੱਕੀ ਮਿੱਡੂਖੇੜਾ ਦੇ ਕਾਤਲ ਮੌਤ ਲਈ ਰਹਿਣ ਤਿਆਰ

ਵਿੱਕੀ ਮਿੱਡੂਖੇੜਾ ਦਾ ਉਸ ਦੇ ਜੱਦੀ ਪਿੰਡ ਮਿੱਡੂਖੇੜਾ ਵਿੱਚ ਅੰਤਿਮ ਸਸਕਾਰ ਕੀਤਾ ਗਿਆ ਹੈ। ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਲੌਰੈਂਸ ਬਿਸ਼ਨੋਈ ਗੈਂਗ ਨੇ ਵੱਡਾ ਦਾਅਵਾ ਕੀਤਾ ਹੈ। ਲੌਰੈਂਸ ਬਿਸ਼ਨੋਈ ਗਰੁੱਪ ਦੇ ਨਾਂ ਹੇਠ ਪੋਸਟ ਪਾ ਕੇ ਵਿੱਕੀ ਦੇ ਕਾਤਲਾਂ ਨੂੰ ਮਾਰਨ ਦੀ ਚਿਤਾਵਨੀ ਦਿੱਤੀ ਹੈ। ਪੋਸਟ ਵਿੱਚ ਕਿਹਾ ਗਿਆ ਹੈ ਕਿ, “ਵਿੱਕੀ ਦਾ ਉਹਨਾਂ ਦੇ ਜ਼ੁਰਮਾਂ ਨਾਲ ਕੋਈ ਲੈਣ-ਦੇਣ ਨਹੀਂ ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੋ ਵੀ ਵਿੱਕੀ ਦੇ ਕਤਲ ਲਈ ਜ਼ਿੰਮੇਵਾਰ ਹੈ ਉਹ ਆਪਣੀ ਮੌਤ ਦੀ ਤਿਆਰੀ ਕਰ ਲਵੇ।

ਇਸ ਦਾ ਰਿਜ਼ਲਟ ਥੋੜੇ ਦਿਨਾਂ ਵਿੱਚ ਮਿਲ ਜਾਵੇਗਾ। ਬੀਤੇ ਕੱਲ੍ਹ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦਾ ਮੋਹਾਲੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਜ਼ਿੰਮੇਵਾਰੀ ਬੰਬੀਹਾ ਗੈਂਗ ਨੇ ਲਈ ਹੈ। ਉਂਝ ਪੁਲਿਸ ਨੂੰ ਲੌਰੈਂਸ ਬਿਸ਼ਨੋਈ ਗਰੁੱਪ ਤੇ ਵੀ ਸ਼ੱਕ ਸੀ ਪਰ ਅੱਜ ਬਿਸ਼ਨੋਈ ਗਰੁੱਪ ਨੇ ਆਪਣਾ ਪੱਖ ਸਪੱਸ਼ਟ ਕਰ ਦਿੱਤਾ ਹੈ। ਵਿੱਕੀ ਮਿੱਡੂਖੇੜਾ ਦੇ ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਰਾਜਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸ਼ੀਅਤਾਂ ਨੇ ਸ਼ਿਰਕਤ ਕੀਤੀ।

May be an image of 5 people and beard

ਵਿਦਿਆਰਥੀ ਰਾਜਨੀਤੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜੱਥੇਬੰਦੀ ਸੋਈ ਦੇ ਮੁੱਖ ਆਗੂ ਵਜੋਂ ਰਾਜਨੀਤੀ ਵਿੱਚ ਪੈਰ ਰੱਖਣ ਵਾਲੇ ਵਿੱਕੀ ਮਿੱਡੂਖੇੜਾ ਦੀ ਨੌਜਵਾਨਾਂ ਵਿੱਚ ਚੰਗੀ ਪਕੜ ਸੀ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ, ਸੋਈ ਦੇ ਕੌਮੀ ਪ੍ਰਧਾਨ ਅਰਸ਼ਦੀਪ ਸਿੰਘ ਰੌਬਿਨ ਬਰਾੜ, ਕਾਂਗਰਸੀ ਆਗੂ ਖੁਸ਼ਬਾਜ ਜਟਾਣਾ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਵਰਿੰਦਰ ਸਿੰਘ ਨੋਨੀ ਮਾਨ, ਮੀਤ ਜਟਾਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖਸੀਅਤਾਂ ਤੇ ਇਲਾਕਾ ਵਾਸੀ ਹਾਜ਼ਰ ਸਨ।

Click to comment

Leave a Reply

Your email address will not be published.

Most Popular

To Top