News

ਲੰਡਨ ‘ਚ ਭਾਰਤੀ ਅੰਬੈਸੀ ਅੱਗੇ ਬਜ਼ੁਰਗ ਨੇ ਖੇਤੀ ਕਾਨੂੰਨਾਂ ਦਾ ਕੀਤਾ ਵਿਰੋਧ

ਕਿਸਾਨ ਅੰਦੋਲਨ ਦੀ ਪੂਰੀ ਦੁਨੀਆ ‘ਚ ਚਰਚਾ ਹੋ ਰਹੀ ਹੈ। ਲੱਖਾਂ ਦੀ ਗਿਣਤੀ ‘ਚ ਕਿਸਾਨਾਂ ਵੱਲੋਂ ਦਿੱਲੀ ਨੂੰ ਘੇਰਾ ਪਾਇਆ ਗਿਆ ਹੈ। ਸੜਕਾਂ ਜਾਮ ਕਰ ਕੇ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਹਾਲਾਂਕਿ ਦੇਸ਼ ਭਰ ਦੇ ਕਿਸਾਨ ਕਾਨੂੰਨਾਂ ਖਿਲਾਫ਼ ਡੱਟੇ ਹੋਏ ਹਨ ਪਰ ਕਿਤੇ ਨਾ ਕਿਤੇ ਇਸ ਸੰਘਰਸ਼ ਦਾ ਸੇਕ ਵਿਦੇਸ਼ਾਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ।

ਕੁੱਝ ਤਸਵੀਰਾਂ ਸਾਹਮਣੇ ਆਈਆਂ ਹਨ ਜੋ ਕਿ ਲੰਡਨ ‘ਚ ਬਣੀ ਭਾਰਤੀ ਅੰਬੈਸੀ ਦੀਆਂ ਹਨ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਬਜ਼ੁਰਗ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਹੱਥ ‘ਚ ਝੰਡਾ ਫੜ ਕੇ ਵਿਰੋਧ ਕੀਤਾ ਜਾ ਰਿਹਾ ਹੈ। ਵੀਡੀਓ ‘ਚ ਇੱਕ ਵਿਅਕਤੀ ਇਹ ਵੀ ਕਹਿੰਦਾ ਸੁਣਾਈ ਦੇ ਰਿਹਾ ਕਿ ਬਜ਼ੁਰਗ ਵੱਲੋਂ ਸਵੇਰ ਤੋਂ ਹੀ ਭਾਰਤੀ ਅੰਬੈਸੀ ਅੱਗੇ ਇਸੇ ਤਰ੍ਹਾਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਵੀਡੀਓ ਸੋਸ਼ਲ ਮੀਡੀਆ’ ਤੇ ਕਾਫ਼ੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਲੋਕਾਂ ਵੱਲੋਂ ਬਜ਼ੁਰਗ ਦੇ ਹੌਂਸਲੇ ਨੂੰ ਸਲਾਮ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਕਿਸਾਨ ਅੰਦੋਲਨ ਨੂੰ ਹਰ ਵਰਗ ਦਾ ਸਹਿਯੋਗ ਮਿਲ ਰਿਹਾ ਹੈ।

ਅਹਿਮ ਗੱਲ ਤਾਂ ਇਹ ਹੈ ਕਿ ਦੇਸ਼ ਨਾਲੋਂ ਵੱਧ ਇਸ ਅੰਦੋਲਨ ਦੀ ਚਰਚਾ ਵਿਦੇਸ਼ਾਂ ਵਿੱਚ ਹੋ ਰਹੀ ਹੈ ਅਤੇ ਨਾਲ ਹੀ ਵਿਦੇਸ਼ੀ ਮੀਡੀਆ ਵੀ ਇਸ ਨੂੰ ਕਾਫੀ ਅਹਿਮੀਅਤ ਦੇ ਰਿਹਾ ਹੈ। ਇੱਥੋਂ ਤੱਕ ਕਿ ਵਿਦੇਸ਼ਾਂ ਵਿੱਚ ਵਸੇ ਭਾਰਤੀ ਵੀ ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਹਨ। ਫਿਲਹਾਲ ਕਿਸਾਨਾਂ ਦਾ ਸੰਘਰਸ਼ ਦਿੱਲੀ ਵਿੱਚ ਪੂਰੇ ਜ਼ੋਰਾਂ ਸ਼ੋਰਾਂ ‘ਤੇ ਜਾਰੀ ਹੈ ਅਤੇ ਕਿਸਾਨਾਂ ਵੱਲੋਂ ਮੋਦੀ ਸਰਕਾਰ ‘ਤੇ ਦਬਾਅ ਬਣਾਉਣ ਲਈ ਹਰ ਤਰੀਕਾਂ ਵਰਤਿਆ ਜਾ ਰਿਹਾ ਹੈ।  

Click to comment

Leave a Reply

Your email address will not be published. Required fields are marked *

Most Popular

To Top