Uncategorized

ਲੰਬੀ ਧਰਨੇ ’ਚ ਸ਼ਾਮਲ ਹੋਣ ਲਈ ਟਰੈਕਟਰ ’ਤੇ ਰਵਾਨਾ ਹੋਏ ਸੁਖਬੀਰ ਬਾਦਲ ਤੇ ਬੀਬਾ ਬਾਦਲ

ਕੇਂਦਰ ਸਰਕਾਰ ਦੇ 3 ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੁਆਰਾ ਪੰਜਾਬ ਭਰ ਵਿੱਚ ਅੰਦੋਲਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਲੰਬੀ ਵਿੱਚ ਲਗਾਏ ਗਏ ਕਿਸਾਨਾਂ ਦੇ ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਪਣੀ ਪਤਨੀ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਆਗੂਆਂ ਨਾਲ ਟਰੈਕਟਰ ਤੇ ਸਵਾਰ ਹੋ ਕੇ ਸ਼ਾਮਲ ਹੋਣ ਲਈ ਰਵਾਨਾ ਹੋ ਚੁੱਕੇ ਹਨ।

ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਇਹ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤਕ ਇਹਨਾਂ ਖੇਤੀ ਬਿੱਲਾਂ ਨੂੰ ਵਾਪਸ ਨਹੀਂ ਲਿਆ ਜਾਂਦਾ ਉਹ ਇਸ ਦਾ ਵਿਰੋਧ ਕਰਦੇ ਰਹਿਣਗੇ। ਦਸ ਦਈਏ ਕਿ ਖੇਤੀ ਆਰਡੀਨੈਂਸਾਂ ਖਿਲਾਫ ਪੰਜਾਬ ਦੇ ਕਿਸਾਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਮੈਂ ਕਿਸੇ ਵੀ ਹਾਲਤ ’ਚ ਖੇਤੀ ਬਿੱਲ ਪਾਸ ਨਹੀਂ ਹੋਣ ਦੇਵਾਂਗਾ: ਕੈਪਟਨ ਅਮਰਿੰਦਰ ਸਿੰਘ

ਜਿਸ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਵੱਲੋਂ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਖੇਤੀ ਬਿੱਲਾਂ ਖਿਲਾਫ ਪੰਜਾਬ ਬੰਦ ਹੈ। ਬਾਜ਼ਾਰ ਬੰਦ ਹਨ ਤੇ ਸੜਕਾਂ ‘ਤੇ ਆਵਾਜਾਈ ਠੱਪ ਹੈ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੱਕਾ ਜਾਮ ਦਾ ਐਲਾਨ ਕੀਤਾ ਹੈ ਪਰ ਸੰਘਰਸ਼ ਦੀ ਪੂਰਾ ਕਮਾਨ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਹੱਥ ਹੈ।

ਇਹ ਵੀ ਪੜ੍ਹੋ: ਕਲਾਕਾਰਾਂ ਦਾ ਕਿਸਾਨਾਂ ਲਈ ਵੱਡਾ ਅੰਦੋਲਨ, ਮਿਲਿਆ ਭਰਵਾਂ ਹੁੰਗਾਰਾ

ਕਿਸਾਨਾਂ ਨੇ ਪੰਜਾਬ ਬੰਦ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਹੈ ਕਿ ਕਿਸੇ ਐਮਰਜੈਂਸੀ ਦੀ ਹਾਲਤ ਵਿੱਚ ਲੋਕਾਂ ਨੂੰ ਦਿੱਕਤ ਨਾ ਆਵੇ। ਕਿਸਾਨ ਜਥੇਬੰਦੀਆਂ ਦੇ ਲੀਡਰ ਡਾਕਟਰ ਦਰਸ਼ਨ ਪਾਲ ਨੇ ਸਪਸ਼ਟ ਕੀਤਾ ਕਿ ਧਰਨੇ ਸ਼ਾਮ 4.00 ਵਜੇ ਤੱਕ ਰਹਿਣਗੇ। ਇਸ ਲਈ ਵੱਖ-ਵੱਖ ਥਾਵਾਂ ‘ਤੇ ਫਸੇ ਲੋਕ ਸ਼ਾਮ 4 ਵਜੇ ਮਗਰੋਂ ਆਪਣੀਆਂ ਮੰਜ਼ਲਾਂ ਵੱਲ ਜਾ ਸਕਣਗੇ।

ਇਸ ਦੇ ਨਾਲ ਹੀ ਡਾਕਟਰੀ ਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਬੰਦ ਲਈ ਮਜਬੂਰ ਨਹੀਂ ਕੀਤਾ ਜਾ ਰਿਹਾ। ਕਿਸਾਨ ਲੀਡਰ ਨੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਇਸ ਸੰਘਰਸ਼ ਵਿੱਚ ਬੀਜੇਪੀ ਲੀਡਰਾਂ ਦੇ ਬਾਈਕਾਟ ਦੇ ਸੱਦੇ ਨੂੰ ਪੁਰਅਮਨ ਤਰੀਕੇ ਨਾਲ ਲਾਗੂ ਕਰਨ ਕਿਉਂਕਿ ਹੋ ਸਕਦਾ ਹੈ ਕਿ ਕਿਸਾਨ, ਪੰਜਾਬ ਤੇ ਲੋਕ ਵਿਰੋਧੀ ਸ਼ਕਤੀਆਂ ਸੰਘਰਸ਼ ਦੀ ਪਿੱਠ ਵਿੱਚ ਛੁਰਾ ਖੋਭਣ ਲਈ ਸ਼ਰਾਰਤੀ ਅਨਸਰਾਂ ਨੂੰ ਭੜਕਾਊ ਅਤੇ ਗਲਤ ਹਰਕਤਾਂ ਕਰਨ ਲਈ ਭੇਜਣ।

Click to comment

Leave a Reply

Your email address will not be published.

Most Popular

To Top