News

ਲੰਬੇ ਸਮੇਂ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਬਾਦਲ ਨੇ ਤੋੜੀ ਚੁੱਪੀ, ਕੈਪਟਨ ਸਰਕਾਰ ‘ਤੇ ਬੱਦਲ ਵਾਂਗ ਵਰ੍ਹੇ

ਪ੍ਰਕਾਸ਼ ਸਿੰਘ ਬਾਦਲ ਸਿਆਸੀ ਆਗੂਆਂ ਵੱਲੋਂ ਪੰਜਾਬ ਦੇ ਮੁੱਦਿਆ ‘ਤੇ ਕੈਪਟਨ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਕਾਫ਼ੀ ਸਮੇਂ ਬਾਅਦ ਆਪਣੀ ਚੁੱਪੀ ਤੋੜੀ ਗਈ ਹੈ ਅਤੇ ਕੈਪਟਨ ਸਰਕਾਰ ‘ਤੇ ਜਮ ਕੇ ਨਿਸ਼ਾਨੇ ਸਾਧੇ ਗਏ ਨੇ। ਉਹਨਾਂ ਦੱਸਿਆ ਕਿ ਕਾਂਗਰਸ ਦਾ ਇਤਿਹਾਸ ਸਿੱਖਾਂ ਦੇ ਘਾਣ ਤੇ ਅਮਰਿੰਦਰ ਸਿੰਘ ਦਾ ਇਤਿਹਾਸ ਐੱਸਵਾਈਐੱਲ ਦੇ ਨਿਰਮਾਣ ਵਰਗੇ ਪੰਜਾਬ ਮਾਰੂ ਫ਼ੈਸਲਿਆਂ ਨਾਲ ਭਰਿਆ ਪਿਆ ਹੈ। ਹੋਰ ਤਾਂ ਹੋਰ ਆਪਣੀ ਸਰਕਾਰ ਦੀਆਂ ਮੁਕੰਮਲ ਨਾਕਾਮੀਆਂ ਲਈ ਆਰਡੀਨੈਂਸ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਨੇ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਵੀ ਗਿਣਾਇਆ ਗਿਆ। ਉਹਨਾਂ ਕਿਹਾ ਕਿ ਦੇਸ਼ ਦੀ ਸੇਵਾ ਲਈ ਇੱਕੋ ਇੱਕ ਪਾਰਟੀ ਹੈ ਜਿਸ ਨੇ ਐਂਮਰਜੈਂਸੀ ਦੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਆਗੂਆਂ ਵੱਲੋਂ ਅੱਗੇ ਹੋ ਕੇ ਗ੍ਰਿਫਤਾਰੀਆਂ ਦਿੱਤੀਆਂ ਗਈਆ। ਉਹਨਾਂ ਦੱਸਿਆ ਕਿ ਜਿਵੇਂ 100 ਸਾਲਾਂ ਦੇ ਇਤਿਹਾਸ ‘ਚ ਸ਼੍ਰੋਮਣੀ ਅਕਾਲੀ ਦਲ ਕਿਰਸਾਨੀ ਲਈ ਸੰਘਰਸ਼ ਕਰਦਾ ਆਇਆ ਹੈ, ਅੱਗੇ ਵੀ ਜਦੋਂ ਕਿਤੇ ਲੋੜ ਪਈ ਤਾਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਹੱਕ ‘ਚ ਨਿਡਰ ਹੋ ਕੇ ਲੜਾਈ ਲੜੇਗਾ।

ਸਾਵਧਾਨ! ਮਾਸਕ ਪਵਾਉਣ ਲਈ ਪੁਲਿਸ ਨੇ ਡੰਡਾ ਛੱਡ ਲਾਇਆ ਨਵਾਂ ਜੁਗਾੜ, ਹੁਣ ਤਾਂ ਮਾਸਕ ਪਾਉਣਾ ਪਉ

ਪ੍ਰਕਾਸ਼ ਸਿੰਘ ਬਾਦਲ ਨੇ ਚੈਲੰਜ ਕਰਦਿਆਂ ਕਿਹਾ ਕਿ ਉਹਨਾਂ ਦੀ ਸਰਕਾਰ ‘ਚ ਅਜਿਹਾ ਕੋਈ ਕੰਮ ਨਹੀਂ ਹੈ ਜੋ ਉਹਨਾਂ ਵੱਲੋਂ ਨਾ ਕੀਤਾ ਗਿਆ ਹੋਵੇ। ਉਹਨਾਂ ਦੱਸਿਆ ਕਿ ਇੱਥੋਂ ਤੱਕ ਅਕਾਲੀ ਸਰਕਾਰ ਵੱਲੋਂ ਧਾਰਮਿਕ ਸਬੰਧੀ ਅਤੇ, ਪੰਜਾਬ ਦੀ ਬਹਾਦਰੀ ਲਈ ਯਾਦਗਾਰਾਂ ਵੀ ਬਣਾਈਆਂ ਗਈਆਂ। ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਜਿੱਥੇ ਕੈਪਟਨ ਸਰਕਾਰ ‘ਤੇ ਨਿਸ਼ਾਨੇ ਸਾਧੇ ਗਏ ਉੱਥੇ ਹੀ ਉਹਨਾਂ ਵੱਲੋਂ ਅਕਾਲੀ ਸਰਕਾਰ ਦੌਰਾਨ ਕੀਤੇ ਗਏ ਕੰਮਾਂ ਦਾ ਵੇਰਵਾ ਦਿੱਤਾ ਗਿਆ ਅਤੇ ਪੰਜਾਬ ਵਾਸੀਆਂ ਨੂੰ ਆਰਡੀਨੈਂਸ ਨੂੰ ਲੈ ਕੇ ਗੁਮਰਾਹਕੁੰਨ ਪ੍ਰਚਾਰ ਤੋਂ ਬਚਣ ਦੀ ਅਪਲਿ

Click to comment

Leave a Reply

Your email address will not be published. Required fields are marked *

Most Popular

To Top