Punjab

ਲੰਬੇ ਸਮੇਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕੀਤਾ ਟਵੀਟ, ਕਿਹਾ…

ਬੀਬੀ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਵਿਰੋਧੀ ਨਿਸ਼ਾਨੇ ਲਗਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੇ। ਪਹਿਲਾਂ ਕਾਂਗਰਸ ਦੇ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅਕਾਲੀ ਦਲ ਨੂੰ ਖਰੀਆਂ ਸੁਣਾਈਆਂ ਸਨ, ਫਿਰ ਭਗਵੰਤ ਮਾਨ ਨੇ ਤੇ ਹੁਣ ਨਵਜੋਤ ਸਿੰਘ ਸਿੱਧੂ ਵੀ ਇਸ ਕੜੀ ਤਹਿਤ ਪਿੱਛੇ ਨਹੀਂ ਹਨ।

ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਹੱਕ ਵਿੱਚ ਟਵੀਟ ਕੀਤਾ ਹੈ ਤੇ ਨਾਲ ਹੀ ਸਰਕਾਰ ਨੂੰ ਵੀ ਸੁਣਾ ਦਿੱਤਾ। ਦਸ ਦਈਏ ਕਿ ਉਹਨਾਂ ਨੇ ਆਖਰੀ ਟਵੀਟ 21 ਜੁਲਾਈ 2019 ਨੂੰ ਕੀਤਾ ਸੀ ਤੇ ਹੁਣ ਉਹ ਲੰਬੇ ਸਮੇਂ ਬਾਅਦ ਅੱਜ ਐਕਟਿਵ ਹੋਏ ਹਨ।

ਇਹ ਵੀ ਪੜ੍ਹੋ: ਕੀ ਹੁਣ ਅਕਾਲੀ ਦਲ ਅਤੇ ਭਾਜਪਾ ਦੀ ਟੁੱਟੇਗੀ ਤੜੱਕ ਕਰ ਕੇ?

ਦਸ ਦਈਏ ਕਿ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਤੋਂ ਬਾਅਦ ਜਿਥੇ ਅਕਾਲੀ ਦਲ ਦੀ ਅੰਦਰੂਨੀ ਰਾਜਨੀਤੀ ਗਰਮਾ ਗਈ ਹੈ, ਉਥੇ ਦੂਜੇ ਪਾਸੇ ਵਿਰੋਧੀ ਧਿਰ ਨੇ ਹਰਸਿਮਰਤ ਦੇ ਅਸਤੀਫੇ ਨੂੰ ਦੋਹਰੀ ਰਾਜਨੀਤੀ ਕਰਾਰ ਦਿੱਤਾ ਹੈ। ਵਿਰੋਧੀ ਧਿਰ ਦੇ ਆਗੂਆਂ ਦਾ ਕਹਿਣਾ ਹੈ ਕਿ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਦੇ ਕੇ ਐਨ. ਡੀ. ਏ. ‘ਚ ਕਾਇਮ ਰਹਿਣਾ ਇਹ ਸਾਬਤ ਕਰਦਾ ਹੈ ਕਿ ਅਕਾਲੀ ਦਲ ਇਸ ਮੁੱਦੇ ‘ਤੇ ਸਿਰਫ ਸਿਆਸਤ ਕਰ ਰਿਹਾ ਹੈ।

Click to comment

Leave a Reply

Your email address will not be published. Required fields are marked *

Most Popular

To Top