News

ਲੱਖਾ ਸਿਧਾਣਾ ਖਿਲਾਫ ’ਤੇ ਦਰਜ ਹੋਇਆ ਕੇਸ, ਚੰਡੀਗੜ੍ਹ ਪੁਲਿਸ ਨੇ ਲਾਇਆ ਇਹ ਇਲਜ਼ਾਮ

ਕਿਸਾਨਾਂ ਦੀ ਹਮਾਇਤ ਵਿੱਚ ਡਟੇ ਸਮਾਜ ਸੇਵੀ ਲੱਖਾ ਸਿਧਾਣਾ ਖਿਲਾਫ ਚੰਡੀਗੜ੍ਹ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਪੁਲਿਸ ਨੇ 26 ਜੂਨ ਨੂੰ ਚੰਡੀਗੜ੍ਹ ਵਿੱਚ ਕੀਤੇ ਗਏ ਕਿਸਾਨ ਮਾਰਚ ਸਬੰਧੀ ਲੱਖਾ ਸਿਧਾਣਾ ਖਿਲਾਫ ਕਾਰਵਾਈ ਕੀਤੀ ਹੈ। ਪੁਲਿਸ ਨੇ ਇਲਜ਼ਾਮ ਲਾਇਆ ਹੈ ਕਿ ਲੱਖਾ ਸਿਧਾਣਾ ਨੇ ਕਿਸਾਨਾਂ ਨੂੰ ਬੈਰੀਕੇਡ ਤੋੜਣ ਲਈ ਉਕਸਾਇਆ ਸੀ।

Farm protests, a breakdown in farmer-state trust | Deccan Herald

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਲੱਖੋਵਾਲ ਜਥੇਬੰਦੀ ਦੇ ਮੀਤ ਪ੍ਰਧਾਨ ਗੁਰਚਰਨ ਸਿੰਘ ਨੇ ਕਿਹਾ ਹੈ ਕਿ ਚੰਡੀਗੜ੍ਹ ਪੁਲਿਸ ਨੇ ਲੱਖਾ ਸਿਧਾਣਾ ਤੋਂ ਇਲਾਵਾ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਖਿਲਾਫ ਵੀ ਮਾਮਲੇ ਦਰਜ ਕੀਤੇ ਨੇ ਤਾਂ ਜੋ ਕਿਸਾਨ ਅੰਦੋਲਨ ਨੂੰ ਦਬਾਇਆ ਜਾ ਸਕੇ। ਉਧਰ ਜਦੋਂ ਇਸ ਮਾਮਲੇ ‘ਚ ਪੰਜਾਬੀ ਲੋਕ ਚੈਨਲ ਦੇ ਪੱਤਰਕਾਰ ਲਖਵਿੰਦਰ ਸਿੰਘ ਨੇ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਚੰਡੀਗੜ੍ਹ ਪ੍ਰਸ਼ਾਸ਼ਨ ‘ਤੇ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਾਏ।

ਇਸ ਦੇ ਨਾਲ ਹੀ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਉਹਨਾਂ ਵੱਲੋਂ ਸ਼ਾਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਜਾਣ-ਬੁੱਝ ਕੇ ਕਿਸਾਨ ਆਗੂਆਂ ‘ਤੇ ਮਾਮਲੇ ਦਰਜ ਕੀਤੇ ਗਏ ਹਨ। ਦੱਸ ਦਈਏ ਕਿ ਬੀਤੇ ਕੱਲ੍ਹ ਯਾਨੀ ਕਿ 26 ਜੂਨ ਨੂੰ ਹਜ਼ਾਰਾਂ ਕਿਸਾਨਾਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਲਈ ਰਾਜ ਭਵਨ ਵੱਲ ਮਾਰਚ ਕੀਤਾ।

ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਸਾਰੀਆਂ ਰੋਕਾਂ ਤੋੜ ਚੰਡੀਗੜ੍ਹ ਅੰਦਰ 7 ਕਿਲੋਮੀਟਰ ਤੱਕ ਲੰਘ ਆਏ। ਇਸ ਮੌਕੇ ਚੰਡੀਗੜ੍ਹ ਪੁਲਿਸ ਬੇਵੱਸ ਨਜ਼ਰ ਆਈ ਅਤੇ ਉਹਨਾਂ ਵੱਲੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਸਣੇ ਲੱਖੇ ਸਿਧਾਣੇ ‘ਤੇ ਵੀ ਐੱਫ਼ਆਈਆਰ ਦਰਜ ਕੀਤੀ ਗਈ ਹੈ।

Click to comment

Leave a Reply

Your email address will not be published.

Most Popular

To Top