ਲੱਖਾ ਸਿਧਾਣਾ ਨੇ ਕਿਸਾਨ ਜੱਥੇਬੰਦੀਆਂ ਦੀ ਇੱਕਜੁੱਟਤਾ ਨੂੰ ਕੀਤੀ ਸਲਾਮ

ਦਿੱਲੀ ਦੇ ਬਾਰਡਰਾਂ ‘ਤੇ ਡੱਟੇ ਕਿਸਾਨ ਲਗਾਤਰ ਸੰਘਰਸ਼ ਨੂੰ ਤਿੱਖਾ ਕਰ ਰਹੇ ਹਨ। ਕਿਸਾਨ ਅੰਦੋਲਨ ਦਾ ਹਰ ਵਰਗ ਸਾਥ ਦੇ ਰਿਹਾ ਹੈ। ਇੱਥੋਂ ਤੱਕ ਪੰਜਾਬੀ ਗੀਤਕਾਰ ਸਮਾਜ ਸੇਵੀ ਲੱਖਾ ਸਿਧਾਣਾ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਏ ਹਨ।

ਲੰਬੇ ਸਮੇਂ ਤੋਂ ਕਿਸਾਨਾਂ ਦੇ ਹੱਕ ‘ਚ ਡੱਟੇ ਲੱਖਾ ਸਿਧਾਣਾ ਨੇ ਕਿਸਾਨ ਜੱਥਬੰਦੀਆਂ ਦੇ ਇੱਕਜੁੱਟਤਾ ਨੂੰ ਸਲਾਮ ਕੀਤੀ ਅਤੇ ਨਾਲ ਹੀ ਲੱਖਾ ਸਿਧਾਣਾ ਨੇ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਹੋਈ ਮੀਟਿੰਗ ਦਾ ਸਾਰਾ ਹਾਲ ਬਿਆਨ ਕੀਤਾ।
ਲੱਖਾ ਸਿਧਾਣਾ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਭਾਵੇਂ ਕਿ ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਬੇਸਿੱਟਾ ਰਹੀ ਹੈ ਪਰ ਕਿਸਾਨਾਂ ਦੇ ਇਸ ਅੰਦੋਲਨ ਦਾ ਮੋਦੀ ਸਰਕਾਰ ‘ਤੇ ਕਾਫੀ ਦਬਾਅ ਪੈ ਰਿਹਾ ਹੈ ਅਤੇ ਬਹੁਤ ਜਲਦ ਕੇਂਦਰ ਖੇਤੀ ਕਾਨੂੰਨਾਂ ਨੂੰ ਰੱਦ ਕਰੇਗੀ। ਲੱਖਾ ਸਿਧਾਣਾ ਨੇ ਕਿਸਾਨਾਂ ਦੇ ਹੱਕ ‘ਚ ਆਵਾਜ ਬੁਲੰਦ ਕਰਨ ਵਾਲੇ ਪੰਜਾਬੀ ਗਇਕਾਂ ਦਾ ਵੀ ਧੰਨਵਾਦ ਕੀਤਾ।
ਨਾਲ ਉਹਨਾਂ ਪੰਜਾਬੀਆਂ ਨੂੰ ਨਿਰਾਸ਼ ਨਾ ਹੋਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪੰਜਾਬੀ ਦਿੱਲੀ ਪਹੁੰਚ ਕੇ ਅੱਧੀ ਲੜਾਈ ਜਿੱਤ ਚੁੱਕੇ ਨੇ ਅਤੇ ਪੂਰੀ ਲੜਾਈ ਜਿੱਤ ਕੇ ਹੀ ਘਰ ਵਾਪਸ ਜਾਣਗੇ। ਕਿਸਾਨੀ ਸੰਘਰਸ਼ ‘ਚ ਪਹੁੰਚੇ ਪੰਜਾਬੀ ਗੀਤਕਾਰ ਹੈਪੀ ਰਾਏਕੋਟੀ ਅਤੇ ਰੁਪਿੰਦਰ ਹਾਂਡਾ ਨੇ ਪੰਜਾਬੀਆਂ ਨੂੰ ਦਿੱਲੀ ਪਹੁੰਚਣ ਦੀ ਅਪੀਲ ਕੀਤੀ।
ਉਹਨਾਂ ਕਿਹਾ ਕਿ ਖੇਤੀ ਕਾਨੂੰਨ ਹਰ ਵਰਗ ਦੇ ਲੋਕਾਂ ਲਈ ਨੁਕਸਾਨਦਾਇਕ ਹਨ ਅਤੇ ਸਾਰੇ ਲੋਕਾਂ ਨੂੰ ਕਿਸਾਨੀ ਸੰਘਰਸ਼ ‘ਚ ਯੋਗਦਾਨ ਪਾਉਣ ਦੀ ਲੋੜ ਹੈ। ਦੱਸ ਦੇਈਏ ਕਿ ਕਿਸਾਨੀ ਅੰਦੋਲਨ ‘ਚ ਹਰ ਕੋਈ ਕਿਸਾਨਾਂ ਦੇ ਹੱਕ ‘ਚ ਆਪਣੀ ਅਵਾਜ਼ ਬੁਲੰਦ ਕਰ ਰਿਹਾ ਹੈ ਅਤੇ ਕਿਸਾਨੀ ਸੰਘਰਸ਼ ‘ਚ ਆਉਣ ਦੀ ਅਪੀਲ ਕਰ ਰਹੇ ਹਨ।
ਕਿਸਾਨਾਂ ਦੇ ਵੱਡੇ ਵੱਡੇ ਕਾਫਲੇ ਯੁਪੀ ਹਰਿਆਣਾ, ਰਾਜਸਥਾਨ ਤੋਂ ਦਿੱਲੀ ਪਹੁੰਚ ਰਹੇ ਹਨ ਅਤੇ ਪੰਜਾਬੀ ਗੀਤਕਾਰ ਵੀ ਇਸ ਅੰਦੋਲਨ ‘ਚ ਆਪਣਾ ਯੋਗਦਾਨ ਪਾ ਰਹੇ ਨੇ ਤਾਂ ਜੋ ਮੋਦੀ ਸਰਕਾਰ ‘ਤੇ ਦਬਾਅ ਬਣਾ ਕੇ ਕਾਨੂੰਨਾਂ ਨੂੰ ਰੱਦ ਕਰਵਾਇਐ ਜਾ ਸਕੇ।
