ਕਿਸਾਨ ਅੰਦੋਲਨ ‘ਚ ਲੱਖਾਂ ਕਿਸਾਨ ਅਜੇ ਵੀ ਡੱਟੇ ਹੋਏ ਹਨ। ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਅਜਿਹੇ ‘ਚ ਪੰਜਾਬ ਤੋਂ ਕਿਸਾਨਾਂ ਦੇ ਜੱਥੇ ਲਗਾਤਾਰ ਦਿੱਲੀ ਵੱਲ ਰਵਾਨਾ ਹੋ ਰਹੇ ਹਨ। ਉੱਥੇ ਹੀ ਹੁਣ ਸਮਾਜ ਸੇਵੀ ਲੱਖਾ ਸਿਧਾਣਾ ਵੱਲੋਂ ਇੱਕ ਵਾਰ ਫਿਰ ਤੋਂ ਪੰਜਾਬ ਦੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਦਿੱਲੀ ਸੰਘਰਸ਼ ਵਿੱਚ ਵੱਡਾ ਇਕੱਠ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਲੱਖਾ ਸਿਧਾਣਾ ਨੇ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੀਬੀਆਂ ਦੇ ਜੱਥੇ ਵੀ ਵੱਧ ਤੋਂ ਵੱਧ ਦਿੱਲੀ ਕਿਸਾਨ ਮੋਰਚੇ ‘ਚ ਰਵਾਨਾ ਹੋਣ। ਸਿਧਾਣਾ ਨੇ ਕਿਹਾ ਕਿ ਆਪਸੀ ਝਗੜਿਆਂ ਤੋਂ ਉੱਪਰ ਉੱਠ ਕੇ ਦਿੱਲੀ ਕਿਸਾਨ ਮੋਰਚੇ ‘ਚ ਸ਼ਾਮਿਲ ਹੋਵੇ ਤੇ ਆਪਣੀਆਂ ਜ਼ਮੀਨਾਂ ਨੂੰ ਬਚਾਉਣ ਲਈ ਸੰਗਰਸ਼ ਲੜੀਏ।
ਲੱਖਾ ਸਿਧਾਣਾ ਵੱਲੋਂ ਲੋਕਾਂ ਨੂੰ ਆਪਸੀ ਏਕਤਾ ਬਣਾਈ ਰੱਖਣ ਦੀ ਗੱਲ ਆਖੀ ਅਤੇ ਇਸ ਦੇ ਨਾਲ ਹੀ ਸਿਧਾਣਾ ਨੇ ਇੱਕ ਵਾਰ ਫਿਰ ਤੋਂ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਦੇ ਬਾਰਡਰਾਂ ‘ਤੇ ਪਹੁੰਚਣ ਅਤੇ ਇਕੱਠੇ ਰਹਿਣ ਦੀ ਅਪੀਲ ਕੀਤੀ।
ਦੱਸ ਦਈਏ ਕਿ ਪਿਛਲੇ ਦਿਨੀਂ ਦਿੱਲੀ ਲਈ ਇੱਕ ਵੱਡਾ ਕਾਫਲਾ ਪਿੰਡ ਸਿਧਾਣਾ ਤੋਂ ਵੀ ਰਵਾਨਾ ਹੋਇਆ ਸੀ ਜਿਸ ਦੀ ਅਗਵਾਈ ਖੁਦ ਲੱਖਾ ਸਿਧਾਣਾ ਵੱਲੋਂ ਕੀਤੀ ਗਈ ਸੀ ਅਤੇ ਹੁਣ ਵੀ ਲਗਾਤਾਰ ਲੱਖਾ ਸਿਧਾਣਾ ਵੱਲੋਂ ਪੰਜਾਬ ਦੇ ਨੌਜਵਾਨਾਂ ਅਤੇ ਬੀਬੀਆਂ ਨੂੰ ਦਿੱਲੀ ਮੋਰਚੇ ‘ਚ ਪਹੁੰਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਮੋਦੀ ਸਰਕਾਰ ‘ਤੇ ਦਬਾਅ ਬਣਾ ਕਿ ਖੇਤੀ ਕਾਨੂੰਨ ਰੱਦ ਕਰਵਾਏ ਜਾ ਸਕਣ।
