ਲੱਖਾ ਸਿਧਾਣਾ ਹੋਏ ਭਾਵੁਕ, ਲੋਕਾਂ ਨੂੰ ਕੀਤੀ ਇਹ ਅਪੀਲ

26 ਜਨਵਰੀ ਨੂੰ ਕਿਸਾਨਾਂ ਵੱਲੋਂ ਵੱਡੇ ਪੱਧਰ ‘ਤੇ ਟਰੈਕਟਰ ਰੋਸ ਮਾਰਚ ਕੀਤਾ ਗਿਆ ਹੈ। ਇਸੇ ਦੌਰਾਨ ਕੁੱਝ ਪ੍ਰਦਸ਼ਨਕਾਰੀਆਂ ਵੱਲੋਂ ਲਾਲ ਕਿਲ੍ਹੇ ‘ਤੇ ਝੰਡਾ ਚੜਾਇਆ ਗਿਆ ਹੈ। ਉਥੇ ਹੀ ਇਸ ਘਟਨਾ ਤੋਂ ਬਾਅਦ ਕਿਸਾਨੀ ਅੰਦੋਲਨ ‘ਚ ਲੰਮੇ ਸਮੇਂ ਤੋਂ ਡੱਟੇ ਲੱਖਾ ਸਿਧਾਣਾ ਨੇ ਆਪਣੀ ਚੁੱਪੀ ਤੋੜੀ ਹੈ।

ਲੱਖਾ ਸਿਧਾਣਾ ਨੇ ਲਾਈਵ ਹੋ ਕਿ ਕਿਹਾ ਕਿ ਲਗਾਤਾਰ ਦੋ ਮਹੀਨੇ ਤੋਂ ਬੱਚੇ ਬਜ਼ੁਰਗ ਠੰਡ ‘ਚ ਡੱਟੇ ਹੋਏ ਹਨ। ਉਹਨਾਂ ਜ਼ਜ਼ਬਾਤੀ ਹੁੰਦਿਆਂ ਕਿਹਾ ਕਿ ਜੋ ਲਾਲ ਕਿਲ੍ਹੇ ‘ਤੇ ਘਟਨਾ ਵਾਪਰੀ ਹੈ ਇਹ ਨਹੀਂ ਹੋਣਾ ਚਾਹੀਦਾ ਸੀ। ਲੱਖਾ ਸਿਧਾਣਾ ਨੇ ਮੋਰਚੇ ‘ਚ ਡੱਟੇ ਲੋਕਾਂ ਨੂੰ ਸ਼ਾਤਮਈ ਰਹਿਣ ਦੀ ਅਪੀਲ ਕੀਤੀ ਹੈ।
ਉਹਨਾਂ ਕਿਹਾ ਹੈ ਕਿ ਸਰਕਾਰ ਤਾਂ ਪਹਿਲਾਂ ਹੀ ਕਿਸਾਨ ਸੰਘਰਸ਼ ਨੂੰ ਫੇਲ੍ਹ ਕਰਨਾ ਚਾਹੁੰਦੀ ਹੈ ਅਤੇ ਬੀਤੇ ਕੱਲ੍ਹ ਸਰਕਾਰ ਨੂੰ ਕਿਸਾਨੀ ਅੰਦੋਲਨ ਫੇਲ੍ਹ ਕਰਨ ਲਈ ਮੌਕਾ ਦੇ ਦਿਤਾ ਗਿਆ ਹੈ। ਲੱਖਾ ਸਿਧਾਣਾ ਨੇ ਜ਼ਜਬਾਤੀ ਹੁੰਦਿਆਂ ਲੋਕਾਂ ਨੂੰ ਏਕਤਾ ਬਣਾਈ ਰੱਖਣ ਦੀ ਅਪੀਲ ਕੀਤੀ।
ਦੱਸ ਦਈਏ ਕਿ ਬੀਤੇ ਕੱਲ੍ਹ ਕੁੱਝ ਪ੍ਰਦਸ਼ਨਕਾਰੀਆਂ ਵੱਲੋਂ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਇਆ ਗਿਆ ਹੈ। ਇਸ ਮੌਕੇ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਵੀ ਕੀਤਾ ਗਿਆ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਦਿੱਲੀ ‘ਚ ਸਖ਼ਤਾਈ ਵਧਾ ਦਿੱਤੀ ਗਈ ਹੈ।
ਲਾਲ ਕਿਲ੍ਹੇ ‘ਚ ਵਾਪਰੀ ਘਟਨਾ ਦਾ ਕਿਸਾਨ ਜਥੇਬਦੀ ਦੇ ਆਗੂਆਂ ਵੱਲੋਂ ਵੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਲੱਖਾ ਸਿਧਾਣਾ ਵੀ ਕਾਫ਼ੀ ਭਾਵੁਕ ਹੋਏ ਅਤੇ ਉਹਨਾਂ ਵੱਲੋਂ ਲੋਕਾਂ ਨੂੰ ਇਕਜੁਟ ਰਹਿਣ ਦੀ ਗੱਲ ਆਖੀ ਗਈ।
