ਵਧੀਆ ਕੰਮ ਕਰਨ ਵਾਲੀਆਂ ਮਹਿਲਾ ਸਰਪੰਚਾਂ ਦੇ ਪਿੰਡਾਂ ਨੂੰ ਮਿਲੇਗੀ ਦੁੱਗਣੀ ਗ੍ਰਾਂਟ: ਕੁਲਦੀਪ ਧਾਲੀਵਾਲ  

 ਵਧੀਆ ਕੰਮ ਕਰਨ ਵਾਲੀਆਂ ਮਹਿਲਾ ਸਰਪੰਚਾਂ ਦੇ ਪਿੰਡਾਂ ਨੂੰ ਮਿਲੇਗੀ ਦੁੱਗਣੀ ਗ੍ਰਾਂਟ: ਕੁਲਦੀਪ ਧਾਲੀਵਾਲ  

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਹਿਲਾ ਸਪਰੰਚ ਲਈ ਵੱਡਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਵਧੀਆ ਕੰਮ ਕਰਨ ਵਾਲੀਆਂ ਮਹਿਲਾ ਸਰਪੰਚਾਂ ਦੇ ਪਿੰਡਾਂ ਨੂੰ ਦੁੱਗਣੀ ਗ੍ਰਾਂਟ ਦਿੱਤੀ ਜਾਵੇਗੀ। ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਦੇ ਸਸ਼ਕਤੀਕਰਨ ਲਈ ਧਾਲੀਵਾਲ ਨੇ ਐਲਾਨ ਕੀਤਾ ਕਿ ਮਗਨਰੇਗਾ ਸਕੀਮ ਤਹਿਤ ਪਿੰਡਾਂ ਵਿੱਚ ਮਹਿਲਾ ਮੇਟਸ ਦੀ ਹੀ ਨਿਯੁਕਤੀ ਕੀਤੀ ਜਾਵੇਗੀ।

Image

ਜਲੰਧਰ ਦੇ ਡੀਏਵੀ ਇੰਸਟੀਚਿਊਟ ਆਫ਼ ਇੰਜੀਨੀਅਰ ਐਂਡ ਟੈਕਨਾਲੋਜੀ ਵਿਖੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਮਹਿਲਾ ਸਰਪੰਚਾਂ ਤੇ ਪੰਚਾਂ ਦੀ ਮਜ਼ਬੂਤ ਭਾਗੀਦਾਰੀ ਵਿਸ਼ੇ ਤੇ ਕਰਵਾਏ ਗਏ ਨਾਰੀ ਸਸ਼ਕਤੀਕਰਨ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪੰਚਾਇਤ ਸਕੱਤਰਾਂ ਦੀ ਆਉਣ ਵਾਲੀ ਭਰਤੀ ਵਿੱਚ 50 ਫ਼ੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਰੱਖੀਆਂ ਜਾਣਗੀਆਂ ਤੇ ਔਰਤਾਂ ਨੂੰ ਹਰ ਖੇਤਰ ਵਿੱਚ ਭਾਗੀਦਾਰ ਬਣਾਇਆ ਜਾਵੇਗਾ।

Image

ਉਹਨਾਂ ਕਿਹਾ ਕਿ ਚੰਗੀ ਕਾਰਗੁਜ਼ਾਰੀ ਵਾਲੀਆਂ ਸਰਪੰਚਾਂ ਦੇ ਪਿੰਡਾਂ ਨੂੰ ਦੁੱਗਣੀ ਗਰਾਂਟ ਦਿੱਤੀ ਜਾਵੇਗੀ। ਉਹਨਾਂ ਨੇ ਪੁਰਾਣੀ ਸ਼ਾਨ ਬਹਾਲ ਕਰਨ ਲਈ ਔਰਤਾਂ ਨੂੰ ਹਰ ਖੇਤਰ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।

ਇਸ ਮੌਕੇ ਉਹਨਾਂ ਜ਼ਿਲ੍ਹਾ ਜਲੰਧਰ ਅਤੇ ਕਪੂਰਥਲਾ ਦੇ ਪਿੰਡਾਂ ਦੇ 55 ਸਵੈ ਸਹਾਇਤਾ ਸਮੂਹਾਂ ਨੂੰ 12.25 ਲੱਖ ਰੁਪਏ ਦੇ ਰਿਵਾਲਵਿੰਗ ਫੰਡ ਦੇ ਚੈੱਕ ਵੀ ਪ੍ਰਦਾਨ ਕੀਤੇ ਤੇ ਸਵੈ ਸਹਾਇਤਾ ਸਮੂਹਾਂ ਵੱਲੋਂ ਤਿਆਰ ਉਤਪਾਦਾਂ ਦੀ ਪ੍ਰਦਰਸ਼ਨੀ ਦਾ ਦੌਰਾ ਵੀ ਕੀਤਾ।

ਇਸ ਮੌਕੇ ਜ਼ਿਲ੍ਹਾ ਜਲੰਧਰ ਤੇ ਕਪੂਰਥਲਾ ਦੀਆਂ ਮਹਿਲਾਂ ਸਰਪੰਚ, ਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਦਾ ਪੰਚਾਇਤੀ ਰਾਜ ਸੰਸਥਾਵਾਂ ਤੇ ਮਹਿਲਾ ਪ੍ਰਤੀਨਿਧੀਆਂ ਦੇ ਸਸ਼ਕਤੀਕਰਨ ਅਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਕੀਤੀ ਪਹਲਿਕਦਮੀ ਲਈ ਵਿਕਾਸ ਪੁਰਸ਼ ਦੇ ਐਵਾਰਡ ਨਾਲ ਸਨਮਾਨ ਕੀਤਾ ਗਿਆ।

Leave a Reply

Your email address will not be published.