ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ ਨੇ ਸ਼੍ਰੋਮਣੀ ਕਮੇਟੀ ਨੂੰ ਕੀਤਾ ਸਨਮਾਨਿਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕੋਰੋਨਾ ਵਾਇਰਸ ਦੌਰਾਨ ਲੋਕਾਂ ਦੀ ਸੇਵਾ ਵਿੱਚ ਅਪਣਾ ਵਿਲੱਖਣ ਯੋਗਦਾਨ ਪਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਵਰਲਡ ਬੁੱਕ ਆਫ ਰਿਕਾਰਡਜ਼ ਲੰਡਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕੀਤਾ ਹੈ।

ਉਹਨਾਂ ਨੇ ਬੀਬੀ ਜਗੀਰ ਕੌਰ ਦੇ ਨਾਂ ਪ੍ਰਸ਼ੰਸ਼ਾ ਪੱਤਰ ਵੀ ਭੇਜਿਆ ਹੈ। ਸਿੱਖ ਸੰਸਥਾ ਨੇ ਜਿੱਥੇ ਲੋੜਵੰਦਾਂ ਲਈ ਲੰਗਰਾਂ ਦਾ ਪ੍ਰਬੰਧ ਕੀਤਾ, ਉੱਥੇ ਹੀ ਇਕਾਂਤਵਾਸ ਲਈ ਸਰਾਵਾਂ ਦੇ ਨਾਲ-ਨਾਲ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਵੀ ਵਿਸ਼ੇਸ਼ ਯਤਨ ਕੀਤੇ ਹਨ। ਉੱਥੇ ਹੀ ਬੀਬੀ ਜਗੀਰ ਕੌਰ ਦੇ ਹੁਕਮਾਂ ਤੇ ਸ਼੍ਰੋਮਣੀ ਕਮੇਟੀ ਵੱਲੋਂ ਪੂਰੇ ਪੰਜਾਬ ਵਿੱਚ ਕੋਰੋਨਾ ਮਰੀਜ਼ਾਂ ਨੂੰ ਮੈਡੀਕਲ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਸੇ ਦੇ ਚੱਲਦਿਆਂ ਹੀ ਵਰਲਡ ਬੁੱਕ ਆਫ ਰਿਕਾਰਡਜ਼ ਲੰਡਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਨੂੰ ਸਲਾਹੁੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪ੍ਰਸ਼ੰਸਾ ਪੱਤਰ ਭੇਜਿਆ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਸੰਸਥਾ ਹਮੇਸ਼ਾ ਭਲਾਈ ਕਾਰਜਾਂ ਲਈ ਅੱਗੇ ਰਹਿੰਦੀਹੈ।
