‘ਵਾਰਿਸ ਪੰਜਾਬ ਦੇ’ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਖੜ੍ਹਾ ਅਕਾਲੀ ਦਲ ਬਾਦਲ, ਕਹੀ ਵੱਡੀ ਗੱਲ

 ‘ਵਾਰਿਸ ਪੰਜਾਬ ਦੇ’ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਖੜ੍ਹਾ ਅਕਾਲੀ ਦਲ ਬਾਦਲ, ਕਹੀ ਵੱਡੀ ਗੱਲ

‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਉਤਰਿਆ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜੇ ਉਸ ਨੂੰ ਕੁਝ ਕਹਿਣਾ ਉਚਿਤ ਨਹੀਂ ਹੈ ਕਿਉਂਕਿ ਅਜੇ ਉਸ ਨੂੰ ਵਿਚਰਨ ਦਾ ਮੌਕਾ ਦੇਣਾ ਚਾਹੀਦਾ ਹੈ। ਕਿਸੇ ਨੂੰ ਇੰਨੀ ਕਾਹਲੀ ਨਹੀਂ ਕਰਨੀ ਚਾਹੀਦੀ।

ਉਹਨਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਕਿਹਾ ਕਿ, ਸਰਕਾਰਾਂ ਨੂੰ ਅੰਮ੍ਰਿਤਪਾਲ ਦੀ ਥਾਂ ਦੂਜੇ ਪਾਸੇ ਵੱਲ ਧਿਆਨ ਦੇਣ ਚਾਹੀਦਾ ਹੈ। ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਜੇ ਕੋਈ ਨੌਜਵਾਨ ਪੰਜਾਬੀ ਨੌਜਵਾਨਾਂ ਨੂੰ ਗੁਰੂ ਦੇ ਨਾਲ ਜੋੜ ਰਿਹਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਿਨਾਂ ਕਿਸੇ ਤੱਥ ਤੋਂ ਇਲਜ਼ਾਮਬਾਜ਼ੀ ਕਰਨੀ ਗ਼ਲਤ ਗੱਲ ਹੈ।

ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਖਾਲਿਸਤਾਨ ਦੇ ਮੁੱਦੇ ਤੇ ਕਾਰਵਾਈ ਕਰਨ ਦੀ ਲੋੜ ਹੈ। ਉਹਨਾਂ ਖ਼ਦਸ਼ਾ ਪ੍ਰਗਟਾਇਆ ਕਿ ਦੁਬਈ ਦੇ ਰਹਿਣ ਵਾਲੇ ਅੰਮ੍ਰਿਤਪਾਲ ਨੂੰ ਪਾਕਿਸਤਾਨ ਦੀ ਖੂਫ਼ੀਆ ਏਜੰਸੀ ਆਈਐਸਆਈ ਦੇ ਇਸ਼ਾਰੇ ਤੇ ਪੰਜਾਬ ਵਿੱਚ ਫਿਰ ਖ਼ਾਲਿਸਤਾਨ ਦਾ ਮੁੱਦਾ ਭੜਕਾਉਣ ਲਈ ਭੇਜਿਆ ਗਿਆ ਹੈ।

Leave a Reply

Your email address will not be published.