ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › Uncategorized
Uncategorized

ਵਾਹਨਾਂ ਵਾਲਿਆਂ ਲਈ ਹੋਇਆ ਐਲਾਨ 1 ਤਰੀਕ ਤੋਂ ਪਹਿਲਾਂ ਕਰ ਲਵੋ ਇਹ ਕੰਮ, ਨਹੀਂ ਹੋਵੇਗਾ ਮੋਟਾ ਜ਼ੁਰਮਾਨਾ

ਪੰਜਾਬੀ ਲੋਕ · 30 July 2020
ਮੂਲ ਤਸਵੀਰ ਉਪਲਬਧ ਨਹੀਂ

ਜੇ ਤੁਹਾਡੇ ਵਾਹਨ ਤੇ ਹਾਈ ਸਿਕਿਓਰਿਟੀ ਨੰਬਰ ਪਲੇਟ ਨਹੀਂ ਹੈ ਤਾਂ ਇਸ ਨੂੰ ਜਲਦੀ ਹੀ ਲਵਾ ਲਓ, ਨਹੀਂ ਤਾਂ 1 ਅਕਤੂਬਰ ਤੋਂ ਤੁਹਾਨੂੰ ਦੋ ਹਜ਼ਾਰ ਰੁਪਏ ਜ਼ੁਰਮਾਨਾ ਦੇਣਾ ਪੈ ਸਕਦਾ ਹੈ। ਸਿਰਫ ਇਹੀ ਨਹੀਂ, ਜੇ ਚਲਾਨ ਦੂਸਰੀ ਜਾਂ ਵਧੇਰੇ ਵਾਰ ਕੀਤਾ ਜਾਂਦਾ ਹੈ, ਤਾਂ ਤੁਹਾਨੂੰ 3 ਹਜ਼ਾਰ ਰੁਪਏ ਦੇਣੇ ਪੈਣਗੇ। ਸਰਕਾਰ ਨੇ ਮੋਟਰ ਵਾਹਨ ਐਕਟ ਵਿੱਚ ਸੋਧ ਕਰਕੇ ਜ਼ੁਰਮਾਨਾ ਜੋੜਿਆ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਜ਼ੁਰਮਾਨੇ ਦੀ ਰਕਮ ਦੋਪਹੀਆ ਵਾਹਨ ਤੇ ਚਾਰ ਪਹੀਆ ਵਾਹਨ ਸਮੇਤ

ਮੂਲ ਤਸਵੀਰ ਸੰਭਾਲੀ ਨਹੀਂ ਗਈ

ਹਰ ਕਿਸਮ ਦੇ ਵਾਹਨਾਂ ਲਈ ਇੱਕੋ ਜਿਹੀ ਹੋਵੇਗੀ ਪਰ ਜੇ ਦੁਬਾਰਾ ਫੜੇ ਜਾਣ ‘ਤੇ ਤੁਹਾਨੂੰ 3 ਹਜ਼ਾਰ ਜੁਰਮਾਨਾ ਦੇਣਾ ਪਵੇਗਾ। ਇਸ ਦੇ ਨਾਲ ਹੀ ਏਐਸਆਈ ਦੇ ਹੇਠਲੇ ਅਧਿਕਾਰੀ ਨੂੰ ਉੱਚ ਸੁਰੱਖਿਆ ਨੰਬਰ ਪਲੇਟ ਦਾ ਚਲਾਨ ਕੱਟਣ ਦਾ ਅਧਿਕਾਰ ਨਹੀਂ ਹੋਵੇਗਾ। ਚਲਾਨ ਦਾ ਜ਼ੁਰਮਾਨਾ ਲੈਣ ਜਾਂ ਮੁਆਫ ਕਰਨ ਦਾ ਅਧਿਕਾਰ ਸਹਾਇਕ ਟਰਾਂਸਪੋਰਟ ਅਫਸਰ, ਐਸਡੀਐਮ, ਆਰਟੀਏ ਸੈਕਟਰੀ, ਉਪ ਰਾਜ ਟਰਾਂਸਪੋਰਟ ਕਮਿਸ਼ਨਰ ਤੇ ਰਾਜ ਟਰਾਂਸਪੋਰਟ ਕਮਿਸ਼ਨਰ ਨੂੰ ਦਿੱਤਾ ਗਿਆ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਜਨਤਾ ਦੀ ਸਹੂਲਤ ਲਈ ਤੇ ਸ਼ੋਸ਼ਣ ਨੂੰ ਰੋਕਣ ਲਈ ਤੁਸੀਂ ਘਰ ਬੈਠ ਕੇ ਆਪਣੀ ਕਾਰ ‘ਤੇ ਹਾਈ ਸਿਕਓਰਿਟੀ ਨੰਬਰ ਪਲੇਟ ਲਈ ਆਨਲਾਈਨ ਅਰਜ਼ੀ ਦੇ ਸਕਦੇ ਹੋ। ਇਸ ਤੋਂ ਇਲਾਵਾ ਮੋਬਾਈਲ ਐਪ ਤੋਂ ਐਪਲੀਕੇਸ਼ਨ ਕੀਤੀ ਜਾ ਸਕਦੀ ਹੈ। ਇਸ ਲਈ HSRP PUNJAB ਤੋਂ ਇਲਾਵਾ ਵੈਬਸਾਈਟ https://www.punjabhsrp.in ਰਾਹੀਂ ਆਪਲਾਈ ਕੀਤਾ ਜਾ ਸਕਦਾ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ