News

ਵਿਆਹ ਦੇ ਮਾਮਲਿਆਂ ’ਚ ਧੋਖਾਧੜੀ ਕਰਨ ’ਤੇ ਕੈਨੇਡਾ ਸਰਕਾਰ ਲਵੇਗੀ ਸਖ਼ਤ ਐਕਸ਼ਨ!

ਲਵਪ੍ਰੀਤ ਅਤੇ ਬੇਅੰਤ ਕੌਰ ਦਾ ਮਾਮਲਾ ਸੋਸ਼ਲ ਮੀਡੀਆ ‘ਤੇ ਕਾਫ਼ੀ ਗਰਮਾਇਆ ਹੋਇਆ ਹੈ। ਉੱਥੇ ਹੀ ਵਿਦੇਸ਼ਾਂ ‘ਚ ਹੋ ਰਹੇ ਧੋਖਿਆਂ ‘ਤੇ ਮਨੀਸ਼ਾ ਗੁਲਾਟੀ ਵਲੋਂ ਭੇਜੀ ਚਿੱਠੀ ਬਾਰੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਜਿਹੀਆ ਘਟਨਾਵਾਂ ਨੂੰ ਮੰਗਭਾਗਾ ਦੱਸਿਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਬਾਰੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

new twist in the suicide case of lovepreet singh - Punjab Barnala Crime News

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਰੁਜ਼ਗਾਰ ਲਈ ਕੈਨੇਡਾ ਆਉਣ ਵਾਲੇ ਲੋਕਾਂ ‘ਤੇ ਕੋਈ ਪਾਬੰਦੀ ਨਹੀਂ ਲਗਾਵੇਗੀ, ਪਰ ਜਿਨ੍ਹਾਂ ਵਲੋਂ ਅਜਿਹੀਆਂ ਧੋਖਾਧੜੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤੇ ਜਾ ਰਹੇ ਹਨ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਇਸ ਨਾਲ ਹੀ ਉਨ੍ਹਾਂ ਕਿਹਾ ਕਿ ਇਥੇ ਆਉਣ ਵਾਲੇ ਕੈਨੇਡਾ ਦੀ ਇਮੀਗ੍ਰੇਸ਼ਨ ਵੈਬਸਾਈਟ ਤੋਂ ਸਹੀ ਜਾਣਕਾਰੀ ਲੈ ਸਕਦੇ ਹਨ ਅਤੇ ਧੋਖਾਧੜੀ ਤੋਂ ਬੱਚ ਸਕਦੇ ਹਨ।

ਉਧਰ ਦੂਜੇ ਪਾਸੇ ਇਸ ਮੁੱਦੇ ਨੂੰ ਲੈ ਕੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ ਗੁਲਾਟੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਧੰਨਵਾਦ ਕੀਤਾ ਗਿਆ ਹੈ। ਮਨੀਸ਼ਾ ਗੁਲਾਟੀ ਨੇ ਕਿਹਾ ਕਿ, “ਜਸਟਿਨ ਟਰੂਡੋ ਨੇ ਉਨ੍ਹਾਂ ਦਾ ਪੱਖ ਸੁਣਿਆ ਅਤੇ ਸਮਝਿਆ ਅਤੇ ਦੱਸਿਆ ਕਿ ਕਿਵੇਂ ਉਨ੍ਹਾਂ ਦੀ ਸਰਕਾਰ ਫਰੌਡ ਏਜੇਂਡਾ ‘ਤੇ ਸ਼ਿਕੰਜਾ ਕੱਸੇਗੀ। ਇਸ ਦੇ ਨਾਲ ਹੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ, “ਉਹਨਾਂ ਨੂੰ ਪੂਰੀ ਉਮੀਦ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਲਦੀ ਹੀ ਆਫੀਸ਼ੀਅਲ ਜਵਾਬ ਪੱਤਰ ਵੀ ਦੇਣਗੇ।”

ਦੱਸ ਦਈਏ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਵਿਦੇਸ਼ ਜਾਣ ਦੇ ਲਈ ਕਈ ਤਰ੍ਹਾਂ ਦੇ ਢੰਗ ਤਰੀਕੇ ਅਪਣਾ ਰਹੀ ਹੈ ਅਤੇ ਜ਼ਿਆਦਾਤਰ ਨੌਜਵਾਨ ਕੁੜੀਆਂ ਦਾ ਸਹਾਰਾ ਲੈ ਕੇ ਵਿਦੇਸ਼ ਜਾਣਾ ਚਾਹੁੰਦੇ ਹਨ ਪਰ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ। ਤਾਜ਼ਾ ਮਾਮਲਾ ਲਵਪ੍ਰੀਤ ਦੀ ਹੀ ਦੇਖਿਆ ਜਾ ਸਕਦਾ ਹੈ। ਇਸ ਦੇ ਚਲਦੇ ਮਨੀਸ਼ਾ ਗੁਲਾਟੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇੱਕ ਪੱਤਰ ਲਿਖਿਆ ਸੀ ਜਿਸ ‘ਚ ਦਿਨੋ-ਦਿਨ ਵੱਧਦੇ ਧੋਖੇਧੜੀ ਦੇ ਮਾਮਲੇ ਬਾਰੇ ਗੱਲ੍ਹਾਂ ਸਾਹਮਣੇ ਰੱਖੀਆਂ ਗਈਆਂ ਸੀ ਅਤੇ ਮੁਲਜ਼ਮਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।

Click to comment

Leave a Reply

Your email address will not be published.

Most Popular

To Top