ਵਿਜੀਲੈਂਸ ਦਾ ਵੱਡਾ ਐਕਸ਼ਨ, 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

 ਵਿਜੀਲੈਂਸ ਦਾ ਵੱਡਾ ਐਕਸ਼ਨ, 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਵਿਖੇ ਤਾਇਨਾਤ ਮਾਲ ਪਟਵਾਰੀ ਲਖਬੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਮਾਮਲੇ ਵਿੱਚ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Cash taken out of system finds its way back in India | Mint

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਦੱਸਿਆ ਕਿ ਉਕਤ ਪਟਵਾਰੀ ਨੂੰ ਜੁਗਰਾਜ ਸਿੰਘ ਵਾਸੀ ਪਿੰਡ ਉਸਮਾਨ ਸ਼ਹੀਦ ਤਹਿਸੀਲ ਦਸੂਹਾ ਦੀ ਸ਼ਿਕਾਇਤ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਲਜ਼ਾਮ ਲਾਇਆ ਕਿ ਉਕਤ ਪਟਵਾਰੀ ਅਤੇ ਗਿਰਦਾਵਰ ਉਸ ਦੀ ਜੱਦੀ ਖੇਤੀਯੋਗ ਜ਼ਮੀਨ ਦੀ ਤਕਸੀਮ ਅਤੇ ਨਿਸ਼ਾਨਦੇਹੀ ਕਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਉਸ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਰਿਸ਼ਵਤ ਦੀ ਰਾਸ਼ੀ ਨੂੰ  ਬਰਾਮਦ ਕੀਤਾ ਗਿਆ ਹੈ।

Leave a Reply

Your email address will not be published.