ਵਿਜੀਲੈਂਸ ਦਫ਼ਤਰ ਸਾਹਮਣੇ ਪੇਸ਼ ਨਹੀਂ ਹੋਏ ਓਪੀ ਸੋਨੀ, ਵਿਜੀਲੈਂਸ ਨੇ ਦੁਬਾਰਾ ਭੇਜਿਆ ਨੋਟਿਸ, ਇਸ ਦਿਨ ਹੋਵੇਗੀ ਪੇਸ਼ੀ

 ਵਿਜੀਲੈਂਸ ਦਫ਼ਤਰ ਸਾਹਮਣੇ ਪੇਸ਼ ਨਹੀਂ ਹੋਏ ਓਪੀ ਸੋਨੀ, ਵਿਜੀਲੈਂਸ ਨੇ ਦੁਬਾਰਾ ਭੇਜਿਆ ਨੋਟਿਸ, ਇਸ ਦਿਨ ਹੋਵੇਗੀ ਪੇਸ਼ੀ

ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਨੇ ਤਲਬ ਕੀਤਾ ਸੀ ਪਰ ਉਹ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਸਨ। ਵਿਜੀਲੈਂਸ ਵਿਭਾਗ ਵੱਲੋਂ ਉਹਨਾਂ ਨੂੰ ਹਾਜ਼ਰ ਹੋਣ ਲਈ ਭੇਜੇ ਗਏ ਨੋਟਿਸ ਤੋਂ ਬਾਅਦ ਸ਼ਨੀਵਾਰ ਦੀ ਸਵੇਰ 10 ਵਜੇ ਪੇਸ਼ ਹੋਣਾ ਤੈਅ ਹੋਇਆ ਸੀ ਪਰ ਉਹ ਉੱਥੇ ਨਹੀਂ ਪਹੁੰਚੇ। ਇਸ ਤੋਂ ਬਾਅਦ ਹੁਣ ਵਿਜੀਲੈਂਸ ਨੇ 29 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ।

Babushahi.com

ਦੱਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਹਨਾਂ ਖਿਲਾਫ਼ 8 ਨਵੰਬਰ ਨੂੰ ਇੱਕ ਸ਼ਿਕਾਇਤ ਚੰਡੀਗੜ੍ਹ ਵਿੱਚ ਦਰਜ ਕੀਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਾਂਗਰਸ ਸਰਕਾਰ ਦੇ ਸ਼ਾਸਨ ਵਿੱਚ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਆਮਦਨ ਤੋਂ ਕਿਤੇ ਵੱਧ ਜਾਇਦਾਦ ਬਣਾਈ ਹੈ।

ਇਸ ਲਈ ਅੰਮ੍ਰਿਤਸਰ ਰੇਂਜ ਦੇ ਐਸਐਸਪੀ ਵਰਿੰਦਰ ਸਿੰਘ ਸੰਧੂ ਨੂੰ ਮਾਮਲੇ ਦੀ ਜਾਂਚ ਲਈ ਨਿਯੁਕਤ ਕੀਤਾ ਗਿਆ ਸੀ। ਵਿਜੀਲੈਂਸ ਨੇ ਨੋਟਿਸ ਭੇਜ ਕੇ ਸੂਚਿਤ ਕੀਤਾ ਸੀ ਕਿ ਉਹ ਵਿਜੀਲੈਂਸ ਬਿਓਰੋ ਦੇ ਦਫ਼ਤਰ ਵਿੱਚ ਸ਼ਨੀਵਾਰ 10 ਵਜੇ ਹਾਜ਼ਰ ਹੋਣ। ਵਿਜੀਲੈਂਸ ਬਿਊਰੋ ਦੇ ਐਸਐਸਪੀ ਵਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੰਗਲਵਾਰ 29 ਨਵੰਬਰ ਨੂੰ ਵਿਜੀਲੈਂਸ ਬਿਊਰੋ ਦੇ ਸਾਹਮਣੇ ਪੇਸ਼ ਹੋਣਗੇ।

Leave a Reply

Your email address will not be published. Required fields are marked *