ਵਿਜੀਲੈਂਸ ਨੇ ਓਪੀ ਸੋਨੀ ਤੋਂ ਕੀਤੀ ਪੁੱਛਗਿੱਛ, ਕਿਹਾ, ਨਜਾਇਜ਼ ਤਰੀਕੇ ਨਾਲ ਨਹੀਂ ਬਣਾਈ ਜਾਇਦਾਦ

 ਵਿਜੀਲੈਂਸ ਨੇ ਓਪੀ ਸੋਨੀ ਤੋਂ ਕੀਤੀ ਪੁੱਛਗਿੱਛ, ਕਿਹਾ, ਨਜਾਇਜ਼ ਤਰੀਕੇ ਨਾਲ ਨਹੀਂ ਬਣਾਈ ਜਾਇਦਾਦ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਏ ਸਨ। ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੇ ਜਾਣ ਤੋਂ ਬਾਅਦ ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਓਪੀ ਸੋਨੀ ਨੇ ਕਿਹਾ ਕਿ ਉਨ੍ਹਾਂ ਨੇ ਜਾਇਦਾਦ ਨਾਜਾਇਜ਼ ਤਰੀਕੇ ਨਾਲ ਨਹੀਂ ਬਣਾਈ, ਜਾਇਦਾਦ ਬਿਲਕੁਲ ਉਨ੍ਹਾਂ ਦੀ ਆਮਦਨ ਅਨੁਸਾਰ ਹੈ।

Babushahi.com

ਦੱਸ ਦਈਏ ਕਿ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ ਸਵੇਰੇ 10 ਵਜੇ ਅੰਮ੍ਰਿਤਸਰ ਵਿਜੀਲੈਂਸ ਦੇ ਦਫ਼ਤਰ ‘ਚ ਪੇਸ਼ ਹੋਏ ਸਨ। ਵਿਜੀਲੈਂਸ ਵੱਲੋਂ ਉਨ੍ਹਾਂ ਦੀ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਹੈ। ਇਸ ਤੋਂ ਪਹਿਲਾਂ ਓਮ ਪ੍ਰਕਾਸ਼ ਸੋਨੀ ਨੂੰ ਬੀਤੇ ਸ਼ਨੀਵਾਰ ਸਵੇਰੇ 10 ਵਜੇ ਵਿਜੀਲੈਂਸ ਵੱਲੋਂ ਬੁਲਾਇਆ ਗਿਆ ਸੀ ਪਰ ਉਹ ਵਿਜੀਲੈਂਸ ਦਫ਼ਤਰ ਨਹੀਂ ਪਹੁੰਚੇ ਸਨ।

ਜ਼ਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਉਨ੍ਹਾਂ ਖ਼ਿਲਾਫ਼ 8 ਨਵੰਬਰ ਨੂੰ ਇਕ ਸ਼ਿਕਾਇਤ ਚੰਡੀਗੜ੍ਹ ’ਚ ਦਰਜ ਕੀਤੀ ਗਈ ਸੀ। ਇਸ ’ਚ ਕਿਹਾ ਗਿਆ ਸੀ ਕਿ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਾਂਗਰਸ ਸਰਕਾਰ ਦੇ ਸ਼ਾਸਨ ’ਚ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਆਮਦਨ ਤੋਂ ਕਿਤੇ ਵੱਧ ਜਾਇਦਾਦ ਬਣਾਈ ਹੈ। ਇਸ ਲਈ ਅੰਮ੍ਰਿਤਸਰ ਰੇਂਜ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਸੰਧੂ ਨੂੰ ਮਾਮਲੇ ਦੀ ਜਾਂਚ ਲਈ ਨਿਯੁਕਤ ਕੀਤਾ ਗਿਆ ਸੀ।

Leave a Reply

Your email address will not be published. Required fields are marked *