ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਪੰਜਾਬ ਪੁਲਿਸ ਦੇ AIG ਦੇ ਘਰ ਵਿਜੀਲੈਂਸ ਦੀ ਰੇਡ

 ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਪੰਜਾਬ ਪੁਲਿਸ ਦੇ AIG ਦੇ ਘਰ ਵਿਜੀਲੈਂਸ ਦੀ ਰੇਡ

ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਖਿਲਾਫ਼ ਮਾਨ ਸਰਕਾਰ ਲਗਾਤਾਰ ਐਕਸ਼ਨ ‘ਚ ਦਿਖਾਈ ਦੇ ਰਹੀ ਹੈ। ਇਸ ਮਾਮਲੇ ਨਾਲ ਸੰਬੰਧਿਤ ਸਿਆਸੀ ਆਗੂਆਂ ਤੋਂ ਇਲਾਵਾ ਹੁਣ ਪੁਲਿਸ ਅਧਿਕਾਰੀਆਂ ਨੂੰ ਵੀ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ। ਇਸ ਤਹਿਤ ਵੀਰਵਾਰ ਨੂੰ ਪੰਜਾਬ ਪੁਲਿਸ ਦੇ ਏ.ਆਈ.ਜੀ.ਆਸ਼ੀਸ਼ ਕਪੂਰ ਦੇ ਮੋਹਾਲੀ ਦੇ ਘਰ ਵਿਜੀਲੈਂਸ ਦੁਆਰਾ ਛਾਪੇਮਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ।

ਇਹ ਛਾਪੇਮਾਰੀ ਸਾਬਕਾ ਵਣ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਮਾਮਲੇ ‘ਚ ਕੀਤੀ ਗਈ ਹੈ। ਦੱਸ ਦਈਏ ਕਿ ਆਸ਼ੀਸ਼ ਕਪੂਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹਿ ਚੁੱਕੇ ਹਨ। ਜੇਕਰ ਆਸ਼ੀਸ਼ ਕਪੂਰ ਇਸ ਮਾਮਲੇ ‘ਚ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.