ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਰਿਸ਼ਵਤ ਦੀ ਪੇਸ਼ਕਸ਼ ਦੇ ਇਲਜ਼ਾਮ ’ਚ ਕੀਤਾ ਗ੍ਰਿਫ਼ਤਾਰ

 ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਰਿਸ਼ਵਤ ਦੀ ਪੇਸ਼ਕਸ਼ ਦੇ ਇਲਜ਼ਾਮ ’ਚ ਕੀਤਾ ਗ੍ਰਿਫ਼ਤਾਰ

ਕਾਂਗਰਸ ਸਰਕਾਰ ਦੇ ਸਮੇਂ ਦੇ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਬਚਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਬਕਾ ਮੰਤਰੀ ਅਰੋੜਾ ਖਿਲਾਫ਼ ਭ੍ਰਿਸ਼ਟਾਚਾਰ ਨੂੰ ਲੈ ਕੇ ਜਾਂਚ ਚੱਲ ਰਹੀ ਸੀ। ਦੱਸ ਦਈਏ ਕਿ ਸੁੰਦਰ ਸ਼ਾਮ ਅਰੋੜਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੰਤਰੀ ਸਨ।

ਇਸ ਤੋਂ ਪਹਿਲਾਂ ਸੂਬਾ ਵਿਜੀਲੈਂਸ ਬਿਊਰੋ ਨੇ ਅਰੋੜਾ ਨੂੰ ਨੋਟਿਸ ਦਿੱਤਾ ਸੀ। ਨੋਟਿਸ ਤੋਂ ਬਾਅਦ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਨੇਤਾ ਸੁੰਦਰ ਸ਼ਾਮ ਅਰੋੜਾ ਬੁੱਧਵਾਰ ਨੂੰ ਵਿਜੀਲੈਂਸ ਦਫਤਰ ਪਹੁੰਚੇ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਅਧਿਕਾਰੀਆਂ ਨੇ ਉਸ ਤੋਂ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਬਾਰੇ ਸਵਾਲ ਪੁੱਛੇ।

ਅਰੋੜਾ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ। ਅਰੋੜਾ ਨੇ ਮੀਡੀਆ ਨੂੰ ਦੱਸਿਆ ਕਿ ਉਸ ਦੀ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਗਈ ਸੀ। ਉਨ੍ਹਾਂ ਨੇ ਆਪਣਾ ਚੋਣ ਹਲਫਨਾਮਾ ਏਜੰਸੀ ਨੂੰ ਦਿੱਤਾ ਹੈ। ਇਸ ਤੋਂ ਇਲਾਵਾ ਹੋਰ ਕਿਸੇ ਬਾਰੇ ਵੀ ਕੋਈ ਪੁੱਛਗਿੱਛ ਨਹੀਂ ਕੀਤੀ ਗਈ।

ਉਹਨਾਂ ਕਿਹਾ ਸੀ ਕਿ ਜਾਂਚ ਏਜੰਸੀ ਨੇ ਉਨ੍ਹਾਂ ਨੂੰ ਸੰਮਨ ਭੇਜਿਆ ਸੀ, ਇਸ ਲਈ ਉਹ ਉਨ੍ਹਾਂ ਦੇ ਸਾਹਮਣੇ ਪੇਸ਼ ਹੋਏ। ਭਵਿੱਖ ਵਿੱਚ ਵੀ ਜੇਕਰ ਜਾਂਚ ਏਜੰਸੀ ਉਸ ਨੂੰ ਬੁਲਾਉਂਦੀ ਹੈ ਤਾਂ ਉਹ ਪੇਸ਼ ਹੋਣਗੇ ਅਤੇ ਜਾਂਚ ਵਿੱਚ ਸਹਿਯੋਗ ਕਰਨਗੇ। ਇਸ ਤੋਂ ਪਹਿਲਾਂ ਕੈਪਟਨ ਸਰਕਾਰ ਵਿੱਚ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Leave a Reply

Your email address will not be published.