ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਇਲਜ਼ਾਮ ਹੇਠ ਪਟਵਾਰੀ ਖਿਲਾਫ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਦਾ ਕੇਸ ਦਰਜ

 ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਦੇ ਇਲਜ਼ਾਮ ਹੇਠ ਪਟਵਾਰੀ ਖਿਲਾਫ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਦਾ ਕੇਸ ਦਰਜ

ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕੀਤੀ ਹੈ। ਹਲਕਾ ਸੋਥਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਰਾਧਾ ਸੁਆਮੀ ਖਿਲਾਫ਼ ਕ੍ਰਮਵਾਰ, 1,000 ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।

2022 Punjab election: AAP's Bhagwant Mann to be sworn in as CM on March 16  - Hindustan Times

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਖਿਲਾਫ਼ ਇਹ ਮੁਕੱਦਮਾ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਤੇ ਰੇਸ਼ਮ ਸਿੰਘ ਵਾਸੀ ਪਿੰਡ ਸੋਥਾ, ਸ੍ਰੀ ਮੁਕਤਸਰ ਸਾਹਿਬ ਵੱਲੋਂ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡ ਵਿਖੇ ਦਰਜ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਇਲਜ਼ਾਮ ਲਾਇਆ ਕਿ ਉਕਤ ਪਟਵਾਰੀ ਨੇ ਉਹਨਾਂ ਦੀ ਵਾਹੀਯੋਗ ਜ਼ਮੀਨ ਦੀ ਆਡਰਹਿਣ ਸਬੰਧੀ ਦਰੁਸਤੀ ਕਰਨ ਦੇ ਬਦਲੇ 1500 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਮੌਕੇ ਤੇ ਉਸ ਨੂੰ 1000 ਰੁਪਏ ਦਿੱਤੇ ਜਾ ਚੁੱਕੇ ਹਨ।

Leave a Reply

Your email address will not be published.