ਵਿਜੀਲੈਂਸ ਵਲੋਂ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵਲੋਂ ਸਾਬਕਾ ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਨਵਾਂ ਮਾਮਲਾ ਦਰਜ ਕਰਕੇ ਸਵੇਰੇ ਤੜਕੇ 2 ਵਜੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿਜੀਲੈਂਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਡੀ.ਐਫ.ਓ. ਵੱਲੋਂ ਰਿਸ਼ਵਤ ਲੈਣ ਅਤੇ ਉਸ ਵਲੋਂ ਕੀਤੇ ਖ਼ੁਲਾਸੇ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਗ੍ਰਿਫ਼ਤਾਰੀ ਤੋਂ ਬਾਅਦ ਹੋਰ ਵਿਜੀਲੈਂਸ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਦੇ ਘਰ ਵਿੱਚ ਜਾ ਕੇ ਸਰਚ ਅਪ੍ਰੇਸ਼ਨ ਸ਼ੂਰੁ ਕਰ ਦਿੱਤਾ ਗਿਆ। ਇਸ ਦੌਰਾਨ ਜਦੋਂ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵਲੋਂ ਕੁੱਝ ਬੋਲਣ ਤੋਂ ਇਨਕਾਰ ਕਰ ਦਿੱਤਾ ਗਿਆ।
ਮੁਹਾਲੀ DFO ਦੀ ਗ੍ਰਿਫ਼ਤਾਰੀ ਦੇ ਬਾਅਦ ਫੜ੍ਹੇ ਗਏ ਕਾਨਟਰੈਕਟਰ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ।ਇਸ ਦੇ ਨਾਲ-ਨਾਲ ਦੋ ਹੋਰ ਦਲਾਲ ਵੀ ਗ੍ਰਿਫ਼ਤਾਰ ਕੀਤੇ ਗਏ ਹਨ।ਜਿਨ੍ਹਾਂ ‘ਚ ਪੱਤਰਕਾਰ ਕੰਵਲਜੀਤ ਸਿੰਘ ਵੀ ਗ੍ਰਿਫ਼ਤਾਰ ਹੋਏ ਹਨ।ਧਰਮਸੋਤ ‘ਤੇ ਚੰਡੀਗੜ੍ਹ ਦੇ ਕੋਲ ਮੁਹਾਲੀ ਦੀ ਫੌਰੈੱਸਟ ਲੈਂਡ ‘ਤੇ ਪਰਮਿਸ਼ਨ ਦੇਣ ਨੂੰ ਲੈ ਕੇ ਵੱਡੇ ਘੁਟਾਲੇ ਅਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਹਨ।
