ਵਿਜੀਲੈਂਸ ਵਿਭਾਗ ਦੀ ਟੀਮ ਨੇ ਐਸਐਚਓ ਨੂੰ ਰਿਸ਼ਵਤਖੋਰੀ ਦੇ ਇਲਜ਼ਾਮ ਵਿੱਚ ਕੀਤਾ ਗ੍ਰਿਫ਼ਤਾਰ

 ਵਿਜੀਲੈਂਸ ਵਿਭਾਗ ਦੀ ਟੀਮ ਨੇ ਐਸਐਚਓ ਨੂੰ ਰਿਸ਼ਵਤਖੋਰੀ ਦੇ ਇਲਜ਼ਾਮ ਵਿੱਚ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਪੰਜਾਬ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਦੇ ਮੁਖੀ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਤੇ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਵਿਭਾਗ ਦੀ ਟੀਮ ਨੇ ਐਸਐਚਓ ਰੁਪਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

Babushahi.com

ਇਸ ਸਬੰਧੀ ਵਿਜੀਲੈਂਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਕਾਸੂ ਬੇਗ, ਜ਼ਿਲ੍ਹਾ ਫਿਰੋਜ਼ਪੁਰ ਨੇ ਬਿਊਰੋ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਤੇ ਉਕਤ ਥਾਣੇਦਾਰ ਰੁਪਿੰਦਰਪਾਲ ਸਿੰਘ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਦੇ ਆਧਾਰ ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਕੁਝ ਦਿਨ ਪਹਿਲਾਂ ਦੀਵਾਲੀ ਤੇ ਆਪ ਵਿਧਾਇਕ ਦੀ ਫਲੈਕਸ ਲਾਉਣ ਨੂੰ ਲੈ ਕੇ ਇੱਕ ਔਰਤ ਨਾਲ ਧੱਕਾਮੁੱਕੀ ਕਰਨ ਦੀ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਇਹ ਐਸਐਚਓ ਕਾਫ਼ੀ ਚਰਚਾ ਵਿੱਚ ਰਿਹਾ ਸੀ।

 

Leave a Reply

Your email address will not be published.