News

ਵਿਦਿਆਰਥੀਆਂ ਦੀ ਹਾਜ਼ਰੀ ਦੇ ਮਾਮਲੇ ’ਚ ਪੰਜਾਬ ਸਿਖਰ ’ਤੇ ਹੈ: ਵਿਜੈ ਇੰਦਰ ਸਿੰਗਲਾ

ਆਰਥਿਕ ਸਰਵੇਖਣ 2021 ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਦੇ ਮਾਮਲੇ ਵਿੱਚ ਪੰਜਾਬ ਪੂਰੇ ਦੇਸ਼ ਵਿਚੋਂ ਪਹਿਲੇ ਨੰਬਰ ਤੇ ਰਿਹਾ ਹੈ। ਸਰਵੇਖਣ ਵਿੱਚ ਆਏ ਨਤੀਜਿਆਂ ਮੁਤਾਬਕ ਪ੍ਰਾਇਮਰੀ ਸਿੱਖਿਆ ਦੇ ਖੇਤਰ ਵਿੱਚ 3 ਸਾਲਾਂ ਤੋਂ 5 ਸਾਲਾਂ ਦੀ ਸ਼੍ਰੇਣੀ ਵਿੱਚ ਪੰਜਾਬ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਦਾ 61.6 ਪ੍ਰਤੀਸ਼ਤ ਦਰਜ ਕੀਤੀ ਗਈ, ਜੋ ਕਿ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਸੀ।

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆੜਾ ਲਿਆਏ ਗਏ ਨੀਤੀਗਤ ਬਦਲਾਅ ਦੇ ਚਲਦੇ ਰਾਜ ਵਿੱਚ ਸਿੱਖਿਆ ਦਾ ਨਵਾਂ ਦੌਰ ਸ਼ੁਰੂ ਹੋਇਆ ਹੈ। ਉਹਨਾਂ ਕਿਹਾ ਕਿ ਪ੍ਰਾਇਮਰੀ ਸਿੱਖਿਆ ਦੀ ਨੀਂਹ ਮਜ਼ਬੂਤ ਕਰਨ ਲਈ ਪੰਜਾਬ ਨੇ ਹੀ ਦੇਸ਼ ਭਰ ਤੋਂ ਸਭ ਤੋਂ ਪੂਰਣ ਤੌਰ ਤੇ ਪ੍ਰੀ-ਪ੍ਰਾਇਮਰੀ ਜਮਾਤਾਂ ਸਰਕਾਰੀ ਸਕੂਲਾਂ ਵਿੱਚ 14 ਨਵੰਬਰ, 2017 ਨੂੰ ਸ਼ੁਰੂ ਕੀਤਾ ਸੀ। ਉਹਨਾਂ ਅੱਗੇ ਕਿਹਾ ਕਿ ਜਮਾਤ ਸ਼ੁਰੂ ਕਰਨ ਤੋਂ ਲੈ ਕੇ ਅੱਜ ਤਕ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਅਤੇ ਹੋਰ ਸਬੰਧਿਤ ਵਰਗਾਂ ਦੇ ਸਹਿਯੋਗ ਕਾਰਨ ਹੋ ਰਹੇ ਸਮਰਥਕ ਬਦਲਾਅ ਦੀ ਇਹ ਇਕ ਵੱਡੀ ਮਿਸਾਲ ਹੈ।

ਸਿੰਗਲਾ ਨੇ ਅੱਗੇ ਕਿਹਾ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਦਾਖਲਾ ਅਤੇ ਪੜ੍ਹਾਈ ਬਿਲਕੁੱਲ ਮੁਫ਼ਤ ਹੈ ਜਿਸ ਕਾਰਨ ਵਿੱਤੀ ਤੌਰ ਤੇ ਕਮਜ਼ੋਰ ਮਾਤਾ-ਪਿਤਾ ਦੇ ਬੱਚਿਆਂ ਨੂੰ ਬਹੁਤ ਫ਼ਾਇਦਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਦਾਖਲੇ ਵਿੱਚ ਸਾਲ ਦਰ ਸਾਲ ਲਗਾਤਾਰ ਵਿਸਥਾਰ ਦਰਜ ਕੀਤਾ ਜਾ ਰਿਹਾ ਹੈ ਕਿਉਂ ਕਿ ਅਕਾਦਮਿਕ ਸਾਲ 2018-19 ਵਿੱਚ 2 ਲੱਖ 13 ਹਜ਼ਾਰ ਬੱਚਿਆਂ ਨੇ ਦਾਖਲਾ ਲਿਆ ਸੀ ਜੋ ਕਿ 2019-20 ਵਿੱਚ ਵਧ ਕੇ 2 ਲੱਖ 25 ਹਜ਼ਾਰ ਹੋ ਗਿਆ।

ਉਹਨਾਂ ਕਿਹਾ ਕਿ ਮੌਜੂਦਾ ਵਿਦਿਅਕ ਸਾਲ ਵਿੱਚ 3 ਲੱਖ 30 ਹਜ਼ਾਰ ਬੱਚੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਦਾਖਲ ਹੋਏ ਹਨ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਦਾਖਲੇ ਵਧਣ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਮੰਗ ਵਧੀ ਹੈ ਜਿਸ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਤੋਂ ਹੀ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਪੜ੍ਹਾਉਣ ਲਈ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਸਥਾਈ ਆਹੁਦਿਆਂ ਨੂੰ ਭਰਨ ਦੀ ਪੰਜਾਬ ਸਰਕਾਰ ਨੇ ਮਨਜੂਰੀ ਦੇ ਦਿੱਤੀ ਹੈ ਜਿਸ ਦੀ ਭਰਤੀ ਪ੍ਰਕਿਰਿਆ ਜਾਰੀ ਹੈ।

Click to comment

Leave a Reply

Your email address will not be published. Required fields are marked *

Most Popular

To Top