ਵਿਦਿਆਰਥੀਆਂ ਲਈ ਵੱਡੀ ਖ਼ਬਰ, ਵਜੀਫ਼ਾ ਸਕੀਮਾਂ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ

 ਵਿਦਿਆਰਥੀਆਂ ਲਈ ਵੱਡੀ ਖ਼ਬਰ, ਵਜੀਫ਼ਾ ਸਕੀਮਾਂ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ

ਵਜੀਫ਼ਾ ਸਕੀਮਾਂ ਨੂੰ ਲੈ ਕੇ ਸਰਕਾਰ ਵੱਲੋਂ ਨਵੇਂ ਕਦਮ ਚੁੱਕੇ ਗਏ ਹਨ। ਇਸ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲਈ ਵੱਖ-ਵੱਖ ਵਜੀਫ਼ਾ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਲਈ 13 ਸਤੰਬਰ ਨੂੰ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਪੰਜਾਬ ਸਰਕਾਰ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 13 ਸਤੰਬਰ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਬਹੁਤ ਸਾਰੀਆਂ ਵਜ਼ੀਫ਼ਾ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਜਾਵੇਗਾ। ਇਹ ਲੈਕਚਰ ਐਜੂਸੈਟ ਸਿਸਟਮ ਰਾਹੀਂ ਸਵੇਰੇ 11:00 ਤੋਂ 11:40 ਵਜੇ ਤੱਕ ਹੋਵੇਗਾ।

ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ‘ਲੈਕਚਰ ਐਜੂਸੈਟ ਸਿਸਟਮ’ ਰਾਹੀਂ ਕਰਵਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ, ਇਸ ਸਬੰਧੀ ਸੂਬੇ ਦੇ ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਿੰਸੀਪਲ ਨੂੰ ਪੱਤਰ ਜਾਰੀ ਕਰ ਕੇ ਨਿਰਦੇਸ਼ ਦਿੱਤੇ ਗਏ ਹਨ, ਕਿ ਸਾਰੇ ਇਸ ਲੈਕਚਰ ’ਚ ਜ਼ਰੂਰ ਸ਼ਾਮਿਲ ਹੋਣ।

ਉਨ੍ਹਾਂ ਨੇ ਦੱਸਿਆ ਕਿ ਇਸ ਲੈਕਚਰ ਦਾ ਮਕਸਦ ਪੰਜਾਬ ਸਰਕਾਰ ਦੁਆਰਾ ਸਕੂਲ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ, ਜਿਹੜੇ ਸਕੂਲਾਂ ’ਚ ਐਜੂਸੈਟ ਸਿਸਟਮ ਕੰਮ ਨਹੀਂ ਕਰ ਰਿਹਾ, ਉਨ੍ਹਾਂ ਨੂੰ ਭਾਸ਼ਣ ’ਚ ਸ਼ਾਮਿਲ ਹੋਣ ਦੇ ਲਈ ਨੇੜਲੇ ਸਕੂਲਾਂ ’ਚ ਜਾਣ ਲਈ ਕਿਹਾ ਗਿਆ ਹੈ।

Leave a Reply

Your email address will not be published.