News

ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਲਈ ਪੰਜਾਬ ਸਰਕਾਰ ਨੇ ਆਸਾਨ ਕੀਤਾ ਇਹ ਕੰਮ

ਪੰਜਾਬ ਸਰਕਾਰ ਪੰਜਾਬੀਆਂ ਨੂੰ ਖੁਸ਼ ਕਰਨ ਲਈ ਨਵੇਂ ਨਵੇਂ ਉਪਰਾਲਿਆਂ ਵੱਲ ਵਧ ਰਹੀ ਹੈ। ਦਰਅਸਲ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਵੱਡੀ ਰਾਹਤ ਦਿੰਦਿਆਂ ਉਹਨਾਂ ਦੇ ਪਰਿਵਾਰਕ, ਜਾਇਦਾਦ ਨਾਲ ਸਬੰਧਿਤ ਅਤੇ ਹੋਰਨਾਂ ਮਾਮਲਿਆਂ ਲਈ ਵੈਬਸਾਈਟ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਸਟੇਟ ਪਰਵਾਸੀ ਭਾਰਤੀ ਕਮਿਸ਼ਨ ਦੀ ਇਸ ਵੈਬਸਾਈਟ www.nricommissionpunjab.com ਨੂੰ ਮਿੰਨੀ ਸਕੱਤਰੇਤ ਸਥਿਤ ਕਮਿਸ਼ਨ ਦੇ ਦਫ਼ਤਰ ਵਿਖੇ ਸੰਖੇਪ ਸਮਾਗਮ ਦੌਰਾਨ ਲਾਂਚ ਕੀਤਾ ਗਿਆ ਹੈ।

PIL in SC seeks refund of full amount of cancelled air tickets during  lockdown to contain COVID-19- The New Indian Express

ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀਆਂ ਇਮੀਗ੍ਰੇਸ਼ਨ, ਰਾਸ਼ਟਰੀਅਤਾ, ਵਿਆਹ, ਮਾਤਾ-ਪਿਤਾ ਦਰਮਿਆਨ ਬੱਚਿਆਂ ਸਬੰਧੀ ਝਗੜੇ, ਪਤੀ-ਪਤਨੀ ਦੀ ਦੇਖ-ਰੇਖ, ਵਿਆਹ ਸਬੰਧੀ ਜਾਇਦਾਦ ਦੀ ਵੰਡ, ਦੇਸ਼ ਤੋਂ ਬਾਹਰ ਬੱਚਾ ਗੋਦ ਲੈਣਾ, ਵਾਰਸ, ਗੈਰ ਕਾਨੂੰਨੀ ਪਰਵਾਸ, ਨੌਕਰੀ ਸਬੰਧੀ ਮਾੜੇ ਹਾਲਾਤ, ਭਾਰਤੀ ਜਾਇਦਾਦ ਦੀ ਕਿਰਾਏਦਾਰੀ, ਸੈਰੋਗੇਸੀ ਪ੍ਰਬੰਧ ਅਤੇ ਹੋਰਨਾਂ ਮੁੱਦਿਆਂ ਦੇ ਹੱਲ ਲਈ ਪੰਜਾਬ ਰਾਜ ਐਨਆਰਆਈ ਕਮਿਸ਼ਨ ਦਾ ਗਠਨ ਸਾਲ-2011 ਵਿੱਚ ਕੀਤਾ ਗਿਆ ਸੀ। ਕਮਿਸ਼ਨ ਦੇ ਚੇਅਰਮੈਨ ਜਸਟਿਸ ਸ਼ੇਖਰ ਕੁਮਾਰ ਧਵਨ ਨੇ ਦਸਿਆ ਕਿ ਸ਼ਿਕਾਇਤਕਰਤਾ ਪੰਜਾਬ ਰਾਜ ਦਾ ਮੂਲ ਵਾਸੀ ਹੋਣਾ ਚਾਹੀਦਾ ਹੈ ਜਾਂ ਸ਼ਿਕਾਇਤ ਦੀ ਘਟਨਾ ਪੰਜਾਬ ਨਾਲ ਸਬੰਧਿਤ ਹੋਣੀ ਚਾਹੀਦੀ ਹੈ। ਉਹਨਾਂ ਦਸਿਆ ਕਿ ਸ਼ਿਕਾਇਤ ਹਿੰਦੀ, ਪੰਜਾਬੀ ਜਾਂ ਅੰਗਰੇਜ਼ੀ ਵਿੱਚ ਦਰਜ ਕਰਵਾਈ ਜਾ ਸਕਦੀ ਹੈ।

ਜੱਜ ਧਵਨ ਨੇ ਦਸਿਆ ਕਿ ਵੈਬਸਾਈਟ ਤੇ ਸ਼ਿਕਾਇਤਕਰਤਾ ਨੂੰ ਵੱਖ-ਵੱਖ ਕਿਸਮਾਂ ਦੇ ਕੇਸਾਂ ਲਈ ਸ਼ਿਕਾਇਤ ਦਰਜ ਕਰਨ ਅਤੇ ਉਹਨਾਂ ਨਾਲ ਦਾਖ਼ਲ ਕੀਤੇ ਜਾਣ ਵਾਲੇ ਲੋੜੀਂਦੇ ਦਸਤਾਵੇਜ਼ਾਂ ਦਾ ਮੁਕੰਮਲ ਵੇਰਵਾ ਦਿੱਤਾ ਗਿਆ ਹੈ। ਵਿਦੇਸ਼ਾਂ ਵਿੱਚ ਵਸਦੇ ਲੋਕਾਂ ਦੇ ਮਸਲਿਆਂ ਨੂੰ ਲੈ ਕੇ ਬਹੁਤ ਸਾਰੀਆਂ ਦਿੱਕਤਾਂ ਆ ਰਹੀਆਂ ਸਨ ਜਿਸ ਨਾਲ ਨਿਪਟਣ ਲਈ ਇਹ ਵੈਬਸਾਈਟ ਲਾਂਚ ਕੀਤੀ ਗਈ ਹੈ। ਇਸ ਵੈਬਸਾਈਟ ਰਾਹੀਂ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਬੈਠੇ ਪਰਵਾਸੀ ਭਾਰਤੀ ਕੁੱਝ ਜ਼ਰੂਰੀ ਦਸਤਾਵੇਜ਼ਾਂ ਸਮੇਤ ਅਪਣੀ ਸ਼ਿਕਾਇਤ ਦਰਜ ਕਰਵਾ ਸਕਣਗੇ।

ਸ਼ਿਕਾਇਤਕਰਤਾ ਨੂੰ ਵੈਬਸਾਈਟ ’ਤੇ ਅਪਣੀ ਮੁਸ਼ਕਿਲ ਨਾਲ ਸਬੰਧਿਤ ਚੈੱਕਲਿਸਟ ਅਨੁਸਾਰ ਅਪਣੀ ਸ਼ਿਕਾਇਤ ਦਰਜ ਕਰਾਉਣੀ ਹੋਵੇਗੀ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਅਗਲੀ ਜਾਣਕਾਰੀ ਜਾਂ ਕਾਰਵਾਈ ਲਈ ਵਿਲੱਖਣ ਨੰਬਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪਰਵਾਸੀ ਭਾਰਤੀ ਕਿਸੇ ਮਾਮਲੇ ਸਬੰਧੀ ਆਏ ਫ਼ੈਸਲੇ ਦੀ ਕਾਪੀ ਵੀ ਵੈਬਸਾਈਟ ਤੋਂ ਡਾਊਨਲੋਡ ਕਰ ਸਕਣਗੇ। ਉਹਨਾਂ ਦਸਿਆ ਕਿ ਇਸ ਤੋਂ ਪਹਿਲਾਂ ਵੀ ਅਖ਼ਬਾਰ, ਰੇਡੀਓ ਜਾਂ ਟੀਵੀ ਚੈਨਲ ਆਦਿ ਤੋਂ ਪ੍ਰਾਪਤ ਖ਼ਬਰ ਦੁਆਰਾ ਜ਼ਾਹਰ ਕੀਤੀਆਂ ਗਈਆਂ ਪਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦਾ ਵੀ ਕਮਿਸ਼ਨ ਲਗਾਤਾਰ ਨੋਟਿਸ ਲੈਂਦਾ ਰਿਹਾ ਹੈ।

Click to comment

Leave a Reply

Your email address will not be published. Required fields are marked *

Most Popular

To Top