Punjab

ਵਿਦੇਸ਼ਾਂ ’ਚ ਵਸਦੇ ਭਾਰਤੀ ਖੇਤੀ ਬਿੱਲਾਂ ਵਿਰੁੱਧ 3 ਅਕਤੂਬਰ ਨੂੰ ਕਰਨਗੇ ਪ੍ਰਦਰਸ਼ਨ

ਖੇਤੀ ਬਿੱਲਾਂ ਖ਼ਿਲਾਫ਼ ਪੂਰੇ ਪੰਜਾਬ ਵਿੱਚ ਮਾਮਲਾ ਭੱਖ ਚੁੱਕਾ ਹੈ ਉੱਥੇ ਹੀ ਕਿਸਾਨਾਂ ਅਤੇ ਕਲਾਕਾਰਾਂ ਵੱਲੋਂ ਮੀਟਿੰਗ ਕੀਤੀ ਗਈ ਸੀ। ਹੁਣ ਇਸ ਦੌਰਾਨ ਇਕ ਹੋਰ ਖ਼ਬਰ ਆ ਰਹੀ ਹੈ ਕਿ ਵਿਦੇਸ਼ਾਂ ਵਿੱਚ ਵਸਦੇ ਭਾਰਤੀਆਂ ਨੇ ਵੀ ਮੁਹਿੰਮ ਵਿੱਢੀ ਹੈ। ਕਿਸਾਨ ਵੀਰਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੇ ਇਸ ਤਾਨਾਸ਼ਾਹੀ ਫੈਸਲੇ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।

ਉੱਤਰੀ ਇਟਲੀ ਦੇ ਜ਼ਿਲ੍ਹਾ ਮਾਨਤੋਵਾ ਵਿੱਚ 3 ਅਕਤੂਬਰ ਵਾਲੇ ਦਿਨ 3 ਵਜੇ ਤੋਂ ਸ਼ਾਮੀ 6 ਵਜੇ ਤਕ ਭਾਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਮਜ਼ਦੂਰ ਏਕਤਾ, ਦੇ ਬੈਨਰ ਹੇਠ ਹੋ ਰਹੇ ਰੋਸ ਪ੍ਰਦਰਸ਼ਨ ਵਿੱਚ ਸਮੂਹ ਭਾਰਤੀਆਂ ਨੂੰ ਪਹੁੰਚਣ ਦਾ ਖੁੱਲ੍ਹਾ ਸੱਦਾ ਪੱਤਰ ਦਿੱਤਾ ਗਿਆ ਹੈ।

ਸਾਰੇ ਦੋਸ਼ੀਆਂ ਨੂੰ ਬਰੀ ਕਰਨ ਤੋਂ ਬਾਅਦ ਖੁਦ ਸੇਵਾਮੁਕਤ ਹੋਏ ਜੱਜ ਸੁਰੇਂਦਰ ਕੁਮਾਰ ਯਾਦਵ

ਪ੍ਰਬੰਧਕ ਨੌਜਵਾਨਾਂ ਦਾ ਕਹਿਣਾ ਹੈ ਕਿ ਜੇ ਅਸੀਂ ਅੱਜ ਅਪਣੇ ਕਿਸਾਨ ਅਤੇ ਮਜ਼ਦੂਰ ਭਰਾਵਾਂ ਦਾ ਸਾਥ ਨਾ ਦੇ ਸਕੇ ਤਾਂ ਇਹ ਸਾਡੀ ਜ਼ਿੰਦਗੀ ਦੀ ਸਭ ਤੋਂ ਵੱਡੀ ਭੁੱਲ ਹੋਵੇਗੀ। ਉਹਨਾਂ ਅੱਗੇ ਕਿਹਾ ਕਿ ਇਸ ਰੋਸ ਮੁਜ਼ਾਹਰੇ ਵਿੱਚ ਹੋਣ ਵਾਲਾ ਇਕੱਠ ਹੀ ਸਾਡੀ ਕਿਸਾਨ ਭਰਾਵਾਂ ਨਾਲ ਸੱਚੀ ਹਮਦਰਦੀ ਹੋਵੇਗੀ।

ਦਸਣਯੋਗ ਹੈ ਕਿ ਅਜਿਹਾ ਇਕ ਰੋਸ ਪ੍ਰਦਰਸ਼ਨ ਜਰਮਨੀ ਵਿੱਚ ਵੀ 12 ਅਕਤੂਬਰ ਨੂੰ ਹੋ ਰਿਹਾ ਹੈ। ਦਸ ਦਈਏ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਕੱਲ੍ਹ 1 ਅਕਤੂਬਰ ਨੂੰ ਪੰਜਾਬ ਵਿੱਚ ਸਾਰੀਆਂ ਰੇਲਾਂ ਰੋਕੀਆਂ ਜਾਣਗੀਆਂ। ਇਸ ਵਿੱਚ ਭਾਰੀ ਗਿਣਤੀ ਵਿੱਚ ਕਿਸਾਨ ਅਤੇ ਹੋਰ ਲੋਕ ਸ਼ਾਮਲ ਹੋਣਗੇ।

Click to comment

Leave a Reply

Your email address will not be published. Required fields are marked *

Most Popular

To Top