ਵਿਦੇਸ਼ਾਂ ‘ਚ ਵਸੇ ਪੰਜਾਬ ਦੇ ਕਰੀਬ 130 ਸਰਕਾਰੀ ਅਧਿਕਾਰੀ ਪੰਜਾਬ ਸਰਕਾਰ ਦੀ ਰਾਡਾਰ ‘ਤੇ

 ਵਿਦੇਸ਼ਾਂ ‘ਚ ਵਸੇ ਪੰਜਾਬ ਦੇ ਕਰੀਬ 130 ਸਰਕਾਰੀ ਅਧਿਕਾਰੀ ਪੰਜਾਬ ਸਰਕਾਰ ਦੀ ਰਾਡਾਰ ‘ਤੇ

ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵੱਸਣ ਵਾਲੇ ਪੰਜਾਬ ਦੇ ਸਰਕਾਰੀ ਅਧਿਕਾਰੀਆਂ ਤੇ ਕਾਰਵਾਈ ਸ਼ੁਰੂ ਹੋ ਗਈ ਹੈ। ਸਰਕਾਰ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਡਿਪਟੀ ਡਾਇਰੈਕਟਰ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਇਸ ਸਮੇਂ ਕੈਨੇਡਾ ਵਿੱਚ ਹਨ ਅਤੇ ਉੱਥੋਂ ਦੇ ਪੱਕੇ ਨਾਗਰਿਕ ਬਣ ਗਏ ਹਨ।

ਇਸ ਤੋਂ ਇਲਾਵਾ ਲਗਭਗ 130 ਅਧਿਕਾਰੀ ਪੰਜਾਬ ਸਰਕਾਰ ਦੇ ਰਡਾਰ ਤੇ ਹਨ। ਇਹ ਸਾਰੇ ਵਿਦੇਸ਼ ਵਿੱਚ ਵਸ ਗਏ ਹਨ। ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਨੂੰ ਪੰਜਾਬ ਸਿਵਲ ਸਰਵਿਸ ਰੂਲਜ਼ ਦੀ ਉਲੰਘਣਾ ਕਰਨ ਤੇ ਬਰਖ਼ਾਸਤ ਕਰ ਦਿੱਤਾ ਗਿਆ ਹੈ। ਸਰਕਾਰ ਦੇ ਕਹਿਣ ਮੁਤਾਬਕ ਸਿੰਗਲਾ ਨੇ ਨਿਯਮਾਂ 8 ਅਤੇ 10 ਦੀ ਉਲੰਘਣਾ ਕਰਕੇ ਕੈਨੇਡਾ ਵਿੱਚ ਗ਼ੈਰ-ਕਾਨੂੰਨੀ ਤੌਰ ਤੇ ਪੀਆਰ ਲੈ ਲਈ ਹੈ।

ਰਾਕੇਸ਼ ਸਿੰਗਲਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਵਜੋਂ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਭਾਗ ਦੇ ਟੈਂਡਰ ਵਿੱਚ ਸਿੰਗਲਾ ਦਾ ਫ਼ੈਸਲਾ ਅੰਤਿਮ ਸੀ। ਜਦੋਂ ਟੈਂਡਰ ਵਿੱਚ ਘਪਲੇ ਦੀ ਸ਼ਿਕਾਇਤ ਆਈ ਤਾਂ ਉਸ ਤੋਂ ਬਾਅਦ ਸਿੰਗਲਾ ਦਫ਼ਤਰ ਵਿੱਚ ਹਾਜ਼ਰ ਨਹੀਂ ਹੋਏ। ਵਿਦੇਸ਼ ਵਿੱਚ ਵੱਸੇ 130 ਅਧਿਕਾਰੀਆਂ ਦੀ ਸੂਚੀ ਵਿਜੀਲੈਂਸ ਬਿਊਰੋ ਨੇ ਤਿਆਰ ਕਰਕੇ ਸਰਕਾਰ ਨੂੰ ਭੇਜ ਦਿੱਤੀ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕਣ ਵੇਲੇ ਇਹ ਅਹਿਦ ਕੀਤਾ ਸੀ ਕਿ ਸੂਬੇ ਦੇ ਲੋਕਾਂ ਨੂੰ ਇੱਕ ਸਾਫ ਸੁਥਰਾ ਅਤੇ ਸੁਚੱਜਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ। ਇਸ ਵਿੱਚ ਕੋਈ ਵੀ ਕੁਤਾਹੀ ਅਤੇ ਸੰਵਿਧਾਨਕ ਕਦਰਾਂ ਕੀਮਤਾਂ ਨਾਲ ਛੇੜਛਾੜ ਸਹਿਣ ਨਹੀਂ ਕੀਤੀ ਜਾਵੇਗੀ।

Leave a Reply

Your email address will not be published.