News

ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਉਡਾਣ 16 ਅਗਸਤ ਤੋਂ ਸ਼ੁਰੂ

ਕੋਰੋਨਾ ਵਾਇਰਸ ਕਾਰਨ ਕਈ ਹਵਾਈ ਉਡਾਣਾਂ ’ਤੇ ਪਾਬੰਦੀਆਂ ਲਾ ਦਿੱਤੀਆਂ ਗਈਆਂ ਸਨ। ਪਰ ਹੁਣ ਕੋਰੋਨਾ ਵਾਇਰਸ ਕੇਸ ਘਟਣ ਕਾਰਨ ਇਹਨਾਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਯੂਕੇ ਅਤੇ ਪੰਜਾਬ ਵਸਦੇ ਪੰਜਾਬੀ ਭਾਈਚਾਰੇ ਲਈ ਵੱਡੀ ਰਾਹਤ ਵਜੋਂ ਏਅਰ ਇੰਡੀਆ 16 ਅਗਸਤ ਤੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਅਤੇ ਲੰਡਨ ਹੀਥਰੇ ਹਵਾਈ ਅੱਡੇ ਵਿਚਾਲੇ ਸਿੱਧੀ ਉਡਾਣ ਮੁੜ ਸ਼ੁਰੂ ਕਰੇਗੀ।

Amritsar airport announces ₹240 crore expansion plan – Business Traveller

ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ, ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਦੀ ਵੈਬਸਾਈਟ ਤੇ ਤਾਜ਼ਾ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਅਤੇ ਲੰਡਨ ਹੀਥਰੋ ਦੇ ਵਿਚਕਾਰ ਹਰ ਹਫ਼ਤੇ ਇੱਕ ਸਿੱਧੀ ਉਡਾਣ ਚੱਲੇਗੀ। ਉਹਨਾਂ ਅੱਗੇ ਦੱਸਿਆ ਕਿ ਇਹਨਾਂ ਉਡਾਣਾਂ ਨੂੰ ਯੂਕੇ ਸਰਕਾਰ ਵੱਲੋਂ 8 ਅਗਸਤ ਤੋਂ ਭਾਰਤ ਦਾ ਨਾਂਅ ਲਾਲ ਸੂਚੀ ਤੋਂ ਹਟਾ ਕੇ ਇਸ ਨੂੰ ਏਂਬਰ ਸੂਚੀ ਵਿੱਚ ਪਾ ਦਿੱਤੇ ਜਾਣ ਤੋਂ ਬਾਅਦ ਸ਼ੁਰੂ ਕੀਤਾ ਜਾ ਰਿਹਾ ਹੈ।

ਇਹ ਉਡਾਣ ਹਰ ਸੋਮਵਾਰ ਲੰਡਨ ਹੀਥਰੋ ਤੋਂ ਦੁਪਹਿਰ 12.30 ਵਜੇ ਰਵਾਨਾ ਹੋਵੇਗੀ ਅਤੇ ਅੱਧੀ ਰਾਤ ਨੂੰ ਮੰਗਲਵਾਰ 1.10 ਵਜੇ ਅੰਮ੍ਰਿਤਸਰ ਪਹੁੰਚੇਗੀ। ਮੰਗਲਵਾਰ ਸਵੇਰੇ 3.10 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋ ਕੇ ਸਵੇਰੇ 7.10 ਵਜੇ ਲੰਡਨ ਪਹੁੰਚੇਗੀ। ਸਿੱਧੀ ਉਡਾਣ ਮੁੜ ਤੋਂ ਸ਼ੁਰੂ ਕੀਤੇ ਜਾਣ ਦਾ ਸਵਾਗਤ ਕਰਦਿਆਂ ਗੁਮਟਾਲਾ ਨੇ ਕਿਹਾ ਕਿ, ਕੋਵਿਡ ਪਾਬੰਦੀਆਂ ਕਾਰਨ ਪੰਜਾਬ ਵਿੱਚ ਫਸ ਗਏ ਹਜ਼ਾਰਾਂ ਯੂਕੇ ਵਾਸੀ, ਵਿਦਿਆਰਥੀਆਂ ਅਤੇ ਹੋਰਨਾਂ ਯਾਤਰੀਆਂ ਲਈ ਇਹ ਉਡਾਣਾਂ ਬਹੁਤ ਸਹਾਈ ਹੋਣਗੀਆਂ ਅਤੇ ਉਹਨਾਂ ਨੂੰ ਦਿੱਲੀ ਰਾਹੀਂ ਜਾਣ ਦੀ ਬਜਾਏ ਪੰਜਬ ਜਾਂ ਯੂਕੇ ਪਹੁੰਚਣ ਵਿੱਚ ਬਹੁਤ ਘੱਟ ਸਮਾਂ ਲੱਗੇਗਾ।

ਸੇਵਾ ਟਰੱਸਟ ਯੂ.ਕੇ. ਦੇ ਚੇਅਰਮੈਨ ਕੌਂਸਲਰ ਚਰਨ ਕੰਵਲ ਸਿੰਘ ਸੇਖੋਂ ਨੇ ਕਿਹਾ ਕਿ ਭਾਈਚਾਰੇ ਦੀ ਲੰਡਨ ਲਈ ਉਡਾਣਾਂ ਦੀ ਮੰਗ ਅੰਸ਼ਕ ਤੌਰ ‘ਤੇ ਨਵੰਬਰ 2019 ਵਿੱਚ ਗੁਰੁ ਨਾਨਕ ਦੇਵ ਜੀ ਦੇ 550 ਵੇਂ ਗੁਰਪੂਰਬ ਦੇ ਸਮਾਗਮਾਂ ’ਤੇ ਪੂਰੀ ਹੋਈ ਜਦੋਂ ਏਅਰ ਇੰਡੀਆ ਨੇ ਅੰਮ੍ਰਿਤਸਰ ਤੋਂ ਲੰਡਨ ਦੇ ਸੈਨਸਟੈਡ ਏਅਰਪੋਰਟ ਲਈ ਤਿੰਨ ਹਫਤਾਵਾਰੀ ਉਡਾਣਾਂ ਸ਼ੁਰੂ ਕੀਤੀਆਂ।

Click to comment

Leave a Reply

Your email address will not be published.

Most Popular

To Top