ਵਿਦੇਸ਼ ਜਾਣ ਵਾਲਿਆਂ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਪੰਜਾਬ ਚ ਕੋਰੋਨਾ ਕੇਸ ਘੱਟ ਰਹੇ ਹਨ। ਉੱਥੇ ਹੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਨਵਾਂ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਹੁਣ ਕੋਵੀਸ਼ਿਲਡ ਟੀਕੇ ਦੀ ਦੂਜੀ ਖੁਰਾਕ 28 ਦਿਨਾਂ ਬਾਅਦ ਉਹਨਾਂ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਜਿਹੜੇ ਵਿਸ਼ੇਸ਼ ਉਦੇਸ਼ਾਂ ਲਈ ਅੰਤਰਰਾਸ਼ਟਰੀ ਯਾਤਰਾ ਕਰਦੇ ਹਨ। ਇਸ ਤੋਂ ਪਹਿਲਾਂ ਵਿਦੇਸ਼ ਯਾਤਰਾ ਕਰਨ ਵਾਲਿਆਂ ਲਈ ਕੇਂਦਰ ਵੱਲੋਂ ਵੀ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ।

ਨਵੀਂ ਐਸਓਪੀ ਤਹਿਤ ਵਿਦੇਸ਼ਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਤੇ ਪੇਸ਼ੇਵਰ 28 ਦਿਨਾਂ ਬਾਅਦ ਕਿਸੇ ਵੀ ਸਮੇਂ ਕੋਵੀਸ਼ੀਲਡ ਦੀ ਦੂਜੀ ਖੁਰਾਕ ਲੈ ਸਕਣਗੇ। ਪਹਿਲਾਂ ਇਹ ਨਿਯਮ 84 ਦਿਨ ਮਤਲਬ ਦਾ ਸੀ। ਇਹ ਨਿਯਮ ਦੇਸ਼ ਵਿੱਚ ਰਹਿੰਦੇ ਲੋਕਾਂ ’ਤੇ ਲਾਗੂ ਨਹੀਂ ਹੋਵੇਗਾ। ਕੇਂਦਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਟੀਕਾਕਰਨ ਸਰਟੀਫਿਕੇਟ ਤੇ ਪਾਸਪੋਰਟ ਨੰਬਰ ਦਾ ਜ਼ਿਕਰ ਕਰਨਾ ਲਾਜ਼ਮੀ ਹੋਵੇਗੀ।
ਇਹ ਸਹੂਲਤ ਉਹਨਾਂ 18 ਸਾਲਾਂ ਤੋਂ ਵੱਧ ਉਮਰ ਦੇ ਲੋਕਾਂ ਲਈ ਹੈ ਜੋ 31 ਅਗਸਤ ਤੱਕ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹਨ। ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਕੋਵਿਸੀਲਡ ਦੀ ਦੂਜੀ ਖੁਰਾਕ ਦਾ ਪ੍ਰਬੰਧ ਕਰਨ ਲਈ ਹਰੇਕ ਜ਼ਿਲ੍ਹੇ ਵਿੱਚ ਇੱਕ ਅਧਿਕਾਰੀ ਨਿਯੁਕਤ ਕੀਤਾ ਜਾਵੇ। ਅਧਿਕਾਰੀ ਇਹ ਜਾਂਚ ਕਰਨਗੇ ਕਿ ਕੀ ਪਹਿਲੀ ਖੁਰਾਕ ਦੀ ਮਿਤੀ ਤੋਂ 28 ਦਿਨ ਗੁਜਰ ਚੁੱਕੇ ਹਨ।
ਇਸ ਦੇ ਨਾਲ ਇਹ ਅਧਿਕਾਰੀ ਦਸਤਾਵੇਜ਼ਾਂ ਦੇ ਆਧਾਰ ਤੇ ਸਬੰਧਤ ਲੋਕਾਂ ਦੀ ਯਾਤਰਾ ਦੇ ਉਦੇਸ਼ ਦੀ ਸੱਚਾਈ ਦੀ ਜਾਂਚ ਵੀ ਕਰਨਗੇ। ਦੱਸ ਦਈਏ ਕਿ ਕੋਰੋਨਾ ਵਾਇਰਸ ਕਾਰਨ ਭਾਰਤ ਦੀਆਂ ਸਾਰੀਆਂ ਹਵਾਈ ਉਡਾਨਾਂ ਬੰਦ ਕਰ ਦਿੱਤੀਆਂ ਗਈਆਂ ਸਨ। ਹੁਣ ਕੋਰੋਨਾ ਕੇਸਾਂ ਦੇ ਘੱਟ ਹੋਣ ਤੱਕ ਇਸ ਨੂੰ ਮੁੜ ਸ਼ੁਰੂ ਕੀਤਾ ਸਕਦਾ ਹੈ।
