News

ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀ ਦੇਣ ਬਾਰੇ ਬਾਜਵਾ ਨੇ ਦਿੱਤਾ ਅਜਿਹਾ ਬਿਆਨ

ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਮਾਮਲਾ ਪੂਰਾ ਤੁਲ ਫੜ ਚੁੱਕਾ ਹੈ। ਹੁਣ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਚੁੱਪੀ ਤੋੜੀ ਹੈ। ਉਹਨਾਂ ਨੇ ਅਪਣੇ ਭਰਾ ਵਿਧਾਇਕ ਫਤਿਹਜੰਗ ਬਾਜਵਾ ਤੇ ਵਿਧਾਇਕ ਰਾਕੇਸ਼ ਪਾਂਡੇ ਨੂੰ ਕਿਹਾ ਕਿ ਉਹ ਅਪਣੇ ਪੁੱਤਾਂ ਦੀਆਂ ਨੌਕਰੀਆਂ ਸਵੈ-ਇੱਛਾ ਨਾਲ ਛੱਡ ਦੇਣ। ਬਾਜਵਾ ਨੇ ਅੱਗੇ ਕਿਹਾ ਕਿ ਮੰਤਰੀ ਸਤਨਾਮ ਸਿੰਘ ਬਾਜਵਾ ਤੇ ਜੋਗਿੰਦਰ ਪਾਲ ਪਾਂਡੇ ਲੋਕਾਂ ਦੇ ਹਰਮਨ ਪਿਆਰੇ ਨੇਤਾ ਹਨ। ਉਹਨਾਂ ਨੇ ਕਈ ਦਹਾਕਿਆਂ ਤੱਕ ਪੰਜਾਬ ਲਈ ਸੇਵਾ ਕੀਤੀ ਹੈ।

Amid criticism, Capt Amarinder Singh defends giving jobs to sons of  Congress MLAs - India News

ਉਹਨਾਂ ਨੇ ਪੰਜਾਬ ਵਿੱਚ ਅੱਤਵਾਦ ਦੇ ਕਾਲੇ ਦੌਰ ਸਮੇਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਲਈ ਅਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਹਨਾਂ ਅੱਗੇ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ ਦੇ ਇਹਨਾਂ ਦੋ ਮਹਾਨ ਨੇਤਾਵਾਂ ਨੇ ਪੰਜਾਬੀਅਤ ਦੀ ਸੱਚੀ ਭਾਵਨਾ ਨਾਲ ਨਿਰਸਵਾਰਥ ਸੇਵਾ ਕੀਤੀ ਤੇ ਰਾਜ ਦੇ ਲੋਕਾਂ ਦੀ ਬਿਹਤਰੀ ਤੇ ਖੁਸ਼ਹਾਲੀ ਲਈ ਹਮੇਸ਼ਾ ਯਤਨਸ਼ੀਲ ਰਹੇ।

ਉਹਨਾਂ ਦੀ ਵਿਲੱਖਣ ਵਿਰਾਸਤ ਨੂੰ ਵੇਖਦਿਆਂ, ਮੈਂ ਅਪਣੇ ਛੋਟੇ ਭਰਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਤੇ ਅਪਣੇ ਵਿਧਾਇਕ ਸਾਥੀ ਰਾਕੇਸ਼ ਪਾਂਡੇ ਨੂੰ ਸਵੈਇੱਛੁਕ ਤੌਰ ਤੇ ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਪੁੱਤਾਂ ਨੂੰ ਤਰਸ ਦੇ ਆਧਾਰ ਤੇ ਨੌਕਰੀਆਂ ਦੀ ਪੇਸ਼ਕਸ਼ ਛੱਡ ਦੇਣ ਲਈ ਬੇਨਤੀ ਕਰਦਾਂ ਹਾਂ।

Click to comment

Leave a Reply

Your email address will not be published.

Most Popular

To Top