ਵਿਧਾਇਕ ਖਹਿਰਾ ਨੇ ਸੀਐਮ ਮਾਨ ਨੂੰ ਘੇਰਿਆ, ਭਰਤੀ ਘੁਟਾਲੇ ‘ਚ ਸਾਰੇ ਮੁਲਜ਼ਮ ਹੋਣ ਗ੍ਰਿਫ਼ਤਾਰ

 ਵਿਧਾਇਕ ਖਹਿਰਾ ਨੇ ਸੀਐਮ ਮਾਨ ਨੂੰ ਘੇਰਿਆ, ਭਰਤੀ ਘੁਟਾਲੇ ‘ਚ ਸਾਰੇ ਮੁਲਜ਼ਮ ਹੋਣ ਗ੍ਰਿਫ਼ਤਾਰ

ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਨਾਇਬ ਤਹਿਸੀਲਦਾਰਾਂ ਦੀ ਭਰਤੀ ਵਿੱਚ ਹੋਏ ਘੁਟਾਲੇ ਨੂੰ ਲੈ ਕੇ ਮਾਨ ਸਰਕਾਰ ਨੂੰ ਰਗੜੇ ਲਾਏ ਹਨ। ਉਹਨਾਂ ਨੇ ਟਵੀਟ ਰਾਹੀਂ ਕਿਹਾ ਕਿ, “ਨਾਇਬ ਤਹਿਸੀਲਦਾਰ ਦੀਆਂ ਅਸਾਮੀਆਂ ਲਈ ਯੋਗ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸਾਡੀਆਂ ਕੋਸ਼ਿਸ਼ਾਂ ਨੇ ਕਾਮਯਾਬੀ ਹਾਸਲ ਕੀਤੀ ਹੈ।

Punjab CM Bhagwant Mann Calls for Direct Flights from Mohali Airport to US,  Canada

ਵਿਜੀਲੈਂਸ ਬਿਊਰੋ ਨੇ ਨੌਕਰੀ ਘੁਟਾਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਐਮ ਮਾਨ ਨੂੰ ਬੇਨਤੀ ਕਰਦੇ ਹਾਂ ਕਿ ਨੌਕਰੀ ਘੁਟਾਲੇ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਕਿਉਂਕਿ ਇਸ ਵਿੱਚ ਕਰੋੜਾਂ ਦਾ ਭ੍ਰਿਸ਼ਟਾਚਾਰ ਸ਼ਾਮਲ ਹੈ। ਦੱਸ ਦਈਏ ਕਿ ਨਾਇਬ ਤਹਿਸੀਲਦਾਰਾਂ ਦੀ ਭਰਤੀ ਲਈ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਹੁੰਦਿਆਂ ਹੀ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਕਾਂਗਰਸੀ ਲੀਡਰ ਸੁਖਪਾਲ ਖਹਿਰਾ ਵੱਲੋਂ ਸਿੱਧੇ ਤੌਰ ਤੇ ਇਸ ਭਰਤੀ ਵਿੱਚ ਘੁਟਾਲਾ ਹੋਣ ਦੇ ਇਲਜ਼ਾਮ ਲਾਏ ਗਏ ਹਨ।

ਸੁਖਪਾਲ ਖਹਿਰਾ ਨੇ ਹੇਠਲੇ ਪੱਧਰ ਤੇ ਇਮਤਿਹਾਨਾਂ ਵਿੱਚ ਅਸਫ਼ਲ ਰਹਿਣ ਵਾਲੇ ਕੁਝ ਉਮੀਦਵਾਰਾਂ ਵੱਲੋਂ ਨਾਇਬ ਤਹਿਸੀਲਦਾਰਾਂ ਦਾ ਇਹ ਇਮਤਿਹਾਨ ਵਧੇਰੇ ਅੰਕਾਂ ਨਾਲ ਪਾਸ ਕਰਨ ਤੇ ਸਵਾਲ ਵੀ ਚੁੱਕੇ ਸਨ। ਇਸ ਮਾਮਲੇ ਵਿੱਚ ਪਟਿਆਲਾ ਦੇ ਪਿੰਡ ਦੇਧਨਾ ਵਾਸੀ ਨਵਰਾਜ ਚੌਧਰੀ ਤੇ ਗੁਰਪ੍ਰੀਤ ਸਿੰਘ ਤੇ ਪਟਿਆਲਾ ਦੇ ਹੀ ਪਿੰਡ ਭੁੱਲਾਂ ਦੇ ਸਤਿੰਦਰ ਸਿੰਘ ਸਮੇਤ ਹਰਿਆਣਾ ਦੇ ਪਿੰਡ ਰਮਾਣਾ-ਰਾਮਾਣੀ ਦੇ ਵਸਨੀਕ ਸੋਨੂੰ ਕੁਮਾਰ ਤੇ ਨਛੜ ਖੇੜਾ ਦੇ ਵਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹਨਾਂ ਤੇ ਇਲਜ਼ਾਮ ਹਨ ਕਿ ਇਹਨਾਂ ਨੇ ਪੇਪਰ ਪਾਸ ਕਰਵਾਉਣ ਲਈ ਵੱਖ-ਵੱਖ ਉਮੀਦਵਾਰਾਂ ਨਾਲ 20 ਤੋਂ 22 ਲੱਖ ਰੁਪਏ ਦਾ ਸੌਦਾ ਕੀਤਾ ਸੀ। ਮਿਲੇ ਵੇਰਵਿਆਂ ਮੁਤਾਬਕ ਡੱਮੀ ਉਮੀਦਵਾਰਾਂ ਵਜੋਂ ਸ਼ਾਮਲ ਕੀਤੇ ਗਏ ਕੁਝ ਵਿਅਕਤੀਆਂ ਵੱਲੋਂ ਮਿੱਥੀ ਯੋਜਨਾ ਤਹਿਤ ਛੁਪਾ ਕੇ ਪ੍ਰੀਖਿਆ ਕੇਂਦਰਾਂ ਵਿੱਚ ਲਿਜਾਏ ਗਏ ਵਾਇਰਲੈਂਸ ਕੈਮਰਿਆਂ ਨਾਲ ਪ੍ਰਸ਼ਨ ਪੱਤਰ ਦੀ ਕੀਤੀ ਗਈ ਫੋਟ ਕੇਂਦਰ ਦੇ ਨਜ਼ਦੀਕ ਹੀ ਬੈਠੇ ਨਕਲ ਕਰਵਾਉਣ ਵਾਲੇ ਗਰੋਹ ਦੇ ਮੈਂਬਰ ਕੋਲ ਪੁੱਜਦੀ ਕੀਤੀ।

ਇਸ ਸਬੰਧੀ ਹਰਿਆਣਾ ’ਚ ਕੰਟਰੋਲ ਰੂਮ ਬਣਾਇਆ ਗਿਆ ਸੀ, ਜਿੱਥੇ ਬੈਠੇ ਮਾਹਿਰਾਂ ਵੱਲੋਂ ਸਾਰੇ ਪ੍ਰਸ਼ਨਾਂ ਦੇ ਉੱਤਰ ਲਿਖ ਕੇ ਉਸੇ ਵਿਅਕਤੀ ਨੂੰ ਵਾਪਸ ਭੇਜੇ ਗਏ, ਜਿਸ ਵੱਲੋਂ ਪੇਪਰ ਦੀ ਫੋਟੋ ਭੇਜੀ ਗਈ ਸੀ। ਪੁਲਿਸ ਮੁਤਾਬਕ ਭਾਵੇਂ ਅਜੇ ਕਿਸੇ ਵੀ ਉਮੀਦਵਾਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਪਰ ਜਲਦੀ ਹੀ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Leave a Reply

Your email address will not be published.