ਵਿਧਾਇਕ ਗੁਰਪ੍ਰੀਤ ਗੋਗੀ ਦੀਆਂ ਵਧੀਆਂ ਮੁਸ਼ਕਿਲਾਂ, ਚੰਡੀਗੜ੍ਹ ਪੁਲਿਸ ਨੇ ਕੱਟਿਆ ਚਲਾਨ

 ਵਿਧਾਇਕ ਗੁਰਪ੍ਰੀਤ ਗੋਗੀ ਦੀਆਂ ਵਧੀਆਂ ਮੁਸ਼ਕਿਲਾਂ, ਚੰਡੀਗੜ੍ਹ ਪੁਲਿਸ ਨੇ ਕੱਟਿਆ ਚਲਾਨ

ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ ਚੰਡੀਗੜ੍ਹ ਪੁਲਿਸ ਨੇ ਚਲਾਨ ਕੱਟ ਦਿੱਤਾ ਹੈ। ਆਪ੍ਰੇਸ਼ਨ ਲੋਟਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਗਵਰਨਰ ਹਾਊਸ ਤੱਕ ਕੱਢੇ ਗਏ ਮਾਰਚ ਦੌਰਾਨ ਵਿਧਾਇਕ ਗੋਗੀ ਬਿਨਾਂ ਹੈਲਮੇਟ ਤੋਂ ਬਾਈਕ ਚਲਾ ਰਹੇ ਸੀ ਜਿਸ ਕਰਕੇ ਚੰਡੀਗੜ੍ਹ ਪੁਲਿਸ ਨੇ ਉਹਨਾਂ ਦਾ ਚਲਾਨ ਕੱਟਿਆ ਗਿਆ ਹੈ।

Image

ਦਰਅਸਲ ਆਪ੍ਰੇਸ਼ਨ ਲੋਟਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਤੇ ਸਾਰੇ ਵਿਧਾਇਕਾਂ ਵੱਲੋਂ 22 ਸਤੰਬਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਰੋਸ ਮਾਰਚ ਕੱਢਿਆ ਗਿਆ ਸੀ। ਇਸ ਦੌਰਾਨ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਬਿਨਾਂ ਹੈਲਮੇਟ ਤੋਂ ਮੋਟਰਸਾਈਕਲ ਚਲਾਇਆ ਸੀ। ਇਸ ਨੂੰ ਲੈ ਕੇ ਲੋਕ ਸੋਸ਼ਲ ਮੀਡੀਆ ਤੇ ਵਿਧਾਇਕ ਗੋਗੀ ਦੇ ਚਲਾਨ ਦੀ ਮੰਗ ਕਰ ਰਹੇ ਸਨ ਕਿਉਂ ਕਿ ਵਿਧਾਇਕ ਨੇ ਰੋਸ ਮਾਰਚ ਦੌਰਾਨ ਹੈਲਮੇਟ ਨਾ ਪਾ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਹੈ।

ਚੰਡੀਗੜ੍ਹ ਪੁਲਿਸ ਨੇ ਬਿਨਾਂ ਹੈਲਮੇਟ ਦੇ ਐਮਐਲਏ ਗੁਰਪ੍ਰੀਤ ਗੋਗੀ ਵੱਲੋਂ ਚਲਾਈ ਗਈ ਬਾਈਕ ਦਾ ਚਲਾਨ ਕੀਤਾ ਹੈ। ਟ੍ਰੈਫਿਕ ਪੁਲਿਸ ਨੇ ਚਲਾਨ ਨੰਬਰ 20852069 ਜਾਰੀ ਹੋਣ ਦੀ ਪੁਸ਼ਟੀ ਕੀਤੀ ਹੈ। ਇਹ ਪਹਿਲੀ ਵਾਰ ਨਹੀਂ ਹੋਇਆ ਕਿ ਜਦੋਂ ਕਿਸੇ ਲੀਡਰ ਨੇ ਚੰਡੀਗੜ੍ਹ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨਾ ਕੀਤੀ ਹੋਵੇ। ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।

 

Leave a Reply

Your email address will not be published.