News

ਵਿਧਾਇਕ ਰਾਜਾ ਵੜਿੰਗ ਦਾ ਪਿੰਡ ਹਰੀਕੇ ਕਲਾਂ ’ਚ ਕਿਸਾਨਾਂ ਨੇ ਕੀਤਾ ਵਿਰੋਧ

ਕਿਸਾਨਾਂ ਦਾ ਰੋਸ ਇਸ ਕਦਰ ਵਧ ਗਿਆ ਹੈ ਕਿ ਉਹਨਾਂ ਵੱਲੋਂ ਸਿਆਸੀ ਲੀਡਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਹਰੀਕੇ ਕਲਾਂ ਵਿਖੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇੱਕ ਵਾਰ ਫਿਰ ਤੋਂ ਕਿਸਾਨਾਂ ਦੇ ਵਿਰੋਧ ਦਾ ਸਾਮਹਣਾ ਕਰਨਾ ਪਿਆ ਸੀ।

India Farmer Protests: What to Know | Time

ਗਿੱਦੜਬਾਹਾ ਹਲਕੇ ਦੇ ਪਿੰਡ ਹਰੀਕੇ ਕਲਾਂ ਵਿਖੇ ਅੱਜ ਪਹੁੰਚੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵਾੜਿੰਗ ਨੂੰ ਇੱਕ ਵਾਰ ਫਿਰ ਤੋਂ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਇਸ ਦੌਰਾਨ ਨਾਅਰੇਬਾਜ਼ੀ ਕਰ ਰਹੇ ਕਿਸਾਨਾਂ ਨੂੰ ਇੱਕ ਪਾਸੇ ਰੋਕੀ ਰੱਖਿਆ ਅਤੇ ਵਿਧਾਇਕ ਰਾਜਾ ਵੜਿੰਗ ਦੀ ਕਾਰ ਨੂੰ ਇੱਥੋਂ ਲੰਘਾ ਦਿੱਤਾ ਗਿਆ।

ਵਿਰੋਧ ਕਰ ਰਹੇ ਕਿਸਾਨਾਂ ਨੇ ਨਾਅਰੇਬਾਜ਼ੀ ਵੀ ਕੀਤੀ। ਕਿਸਾਨਾਂ ਨੇ ਕਿਹਾ ਕਿ ਉਹਨਾਂ ਨੇ ਰਾਜਾ ਵੜਿੰਗ ਤੋਂ ਕੁਝ ਸਵਾਲ ਕਰਨੇ ਸਨ ਪਰ ਪੁਲਿਸ ਪ੍ਰਸ਼ਾਸਨ ਨੇ ਉਹਨਾਂ ਨੂੰ ਪਾਸੇ ਕਰ ਦਿੱਤਾ।

Click to comment

Leave a Reply

Your email address will not be published.

Most Popular

To Top