ਵਿਧਾਇਕ ਸੁਖਪਾਲ ਖਹਿਰਾ ਦੇ ਨਿਵਾਸ ’ਤੇ ਈਡੀ ਦੀ ਛਾਪੇਮਾਰੀ
By
Posted on

ਚੰਡੀਗੜ੍ਹ: ਪੰਜਾਬ ਏਕਤਾ ਪਾਰਟੀ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ED ਨੇ ਛਾਪੇਮਾਰੀ ਕੀਤੀ ਹੈ। ਇਸ ਸਬੰਧੀ ਸੁਖਪਾਲ ਖਹਿਰਾ ਨੇ ਖੁੱਦ ਜਾਣਕਾਰੀ ਦਿੰਦੇ ਹੋਏ ਕਿਹਾ ਕਿ “ਮੇਰੇ ਘਰ ED ਨੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ’ਤੇ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਹੇਠ ਛਾਪਾ ਮਾਰਿਆ ਗਿਆ ਹੈ। ਇਸ ਤੋਂ ਬਾਅਦ ਈਡੀ ਦੀ ਟੀਮ ਸੁਖਪਾਲ ਖਹਿਰਾ ਦੇ ਕਈ ਪ੍ਰਾਪਰਟੀ ਨਾਲ ਜੁੜੇ ਅਤੇ ਬੈਂਕਿੰਗ ਲੈਣ ਦੇਣ ਨਾਲ ਜੁੜੇ ਦਸਤਾਵੇਜ਼ਾਂ ਨੂੰ ਵੀ ਲੱਭਣ ਵਿੱਚ ਜੁਟੀ ਹੈ।
ਉੱਥੇ ਹੀ ਖਹਿਰਾ ਦੇ ਵਕੀਲ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਕਾਰਨ ਉਹਨਾਂ ਖਿਲਾਫ਼ ਇਹ ਕਾਰਵਾਈ ਹੋਈ ਹੈ। ਈਡੀ ਦੀ ਛਾਪੇਮਾਰੀ ਦਿਨਭਰ ਚਲ ਸਕਦੀ ਹੈ। ਖਹਿਰਾ ਕਹਿਣਾ ਹੈ ਕਿ ਉਹਨਾਂ ਨੂੰ ਫਸਾਇਆ ਜਾ ਰਿਹਾ ਹੈ ਉਹਨਾਂ ਦਾ ਕਿਸੇ ਵੀ ਤਰ੍ਹਾਂ ਦੀ ਮਨੀ ਲਾਂਡਰਿੰਗ ਵਿੱਚ ਭੂਮਿਕਾ ਨਹੀਂ ਹੈ।
