ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਦਲਣ ਲੱਗੇ ਸਮੀਕਰਨ, ਸਿੱਧੂ ਕਰ ਸਕਦੇ ਨੇ ਵੱਡਾ ਧਮਾਕਾ!

 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਦਲਣ ਲੱਗੇ ਸਮੀਕਰਨ, ਸਿੱਧੂ ਕਰ ਸਕਦੇ ਨੇ ਵੱਡਾ ਧਮਾਕਾ!

ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚੀ ਹੋਈ ਹੈ ਕਿ ਇਸ ਵਾਰ ਉਹ ਕੋਈ ਵੱਡਾ ਧਮਾਕਾ ਕਰਨਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਬੈਠਕ ਤੋਂ ਬਾਅਦ ਸਿੱਧੂ ਨੇ ਅਪਣੀ ਹੀ ਸਰਕਾਰ ਖਿਲਾਫ਼ ਨਿਸ਼ਾਨੇ ਤੇਜ਼ ਕਰ ਦਿੱਤੇ ਹਨ। ਸਾਬਕਾ ਕੈਬਨਿਟ ਮੰਤਰੀ ਸਿੱਧੂ ਇੱਕ ਵਾਰ ਫਿਰ ਤੋਂ ਆਪਣੀ ਹੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਵਿੱਚ ਜੁਟ ਗਏ ਹਨ।

Have not felt it in Punjab': Amarinder Singh on slowdown of economy |  Hindustan Times

ਅਜਿਹੇ ਸੰਕੇਤ ਸਿੱਧੂ ਵੱਲੋਂ ਪਿੰਡ ਜਵਾਹਰ ਸਿੰਘ ਵਾਲਾ ਵਿੱਚ ਦਿੱਤਾ ਜਿੱਥੇ ਉਨ੍ਹਾਂ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਲਈ ਬਣੀ ਐਸਆਈਟੀ ਦੀ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ। ਇਹ ਉਹੀ ਵਿਸ਼ੇਸ਼ ਜਾਂਚ ਟੀਮ ਹੈ ਜਿਸ ਦੀ ਅਗਵਾਈ ਆਈਜੀ ਕੁੰਵਰ ਵਿਜੈ ਪ੍ਰਤਾਪ ਕਰ ਰਹੇ ਸਨ ਤੇ ਜਿਸ ਨੂੰ ਉੱਚ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਨਵਜੋਤ ਸਿੱਧੂ ਨੇ ਮੁੱਖ ਮੰਤਰੀ ਨਾਲ ਹੁਣ ਤਕ ਦੋ ਬੈਠਕਾਂ ਕੀਤੀਆਂ ਹਨ ਪਰ ਇਹਨਾਂ ਬੈਠਕਾਂ ਦਾ ਕੋਈ ਖਾਸ ਨਤੀਜਾ ਨਹੀਂ ਨਿਕਲਿਆ। ਉਹਨਾਂ ਨੇ ਪਟਿਆਲਾ ਵਿੱਚ ਪ੍ਰੈਸ ਕਾਨਫਰੰਸ ਵੀ ਕੀਤੀ ਸੀ ਜਿਸ ਵਿੱਚ ਉਹਨਾਂ ਸਾਫ਼ ਕਰ ਦਿੱਤਾ ਕਿ ਉਹ ਕਾਂਗਰਸ ਤੋਂ ਦੂਰ ਹੀ ਰਹਿਣਗੇ ਤੇ ਆਉਣ ਵਾਲੇ ਸਮੇਂ ਵਿੱਚ ਉਹ ਅਪਣੀ ਵੱਖਰੀ ਪਾਰਟੀ ਵੀ ਬਣਾ ਸਕਦੇ ਹਨ।

ਇੱਕ ਪਾਸੇ ਉਹ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਦੀ ਨਰੇਂਦਰ ਮੋਦੀ ਸਰਕਾਰ ‘ਤੇ ਨਿਸ਼ਾਨੇ ਲਾ ਰਹੇ ਹਨ ਪਰ ਨਾਲ ਹੀ ਕੈਪਟਨ ਸਰਕਾਰ ਨੂੰ ਵੀ ਰਗੜੇ ਲਾਉਂਦੇ ਰਹੇ ਹਨ। ਇਸੇ ਦਰਮਿਆਨ ਸਾਹਮਣੇ ਆਇਆ ਹੈ ਕਿ ਢੀਂਡਸਾ ਪਰਿਵਾਰ ਦੀ ਅਗਵਾਈ ਵਾਲੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਨੇ ਹੁਣ ਨਵਜੋਤ ਸਿੱਧੂ ਦਾ ਸਾਥ ਦੇਣ ਦਾ ਵਿਚਾਰ ਕੀਤਾ ਹੈ।

Leave a Reply

Your email address will not be published.