ਵਿਧਾਨ ਸਭਾ ਚੋਣਾਂ ਪੰਜਾਬ 2022 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਆਪਣੇ ਉਮੀਦਵਾਰਾਂ ਦੀ 6ਵੀਂ ਸੂਚੀ ਜਾਰੀ ਕੀਤੀ ਹੈ। ਜਾਰੀ ਕੀਤੀ ਗਈ ਸੂਚੀ ਵਿੱਚ ਪਾਰਟੀ ਵੱਲੋਂ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਵੱਲੋਂ 5 ਸੂਚੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਰੈਲੀ ਤੇ ਸਨ। ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਉਹ ਚੰਡੀਗੜ੍ਹ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਆਏ ਸਨ। ਇਸ ਦੇ ਨਾਲ ਹੀ ਉਹਨਾਂ ਨੇ ਸਾਰੇ ਜੇਤੂ ਐਮਸੀਜ਼ ਨੂੰ ਸਹੁੰ ਵੀ ਚੁਕਾਈ।
