ਵਿਧਾਨ ਸਭਾ ਚੋਣਾਂ: ਲਾੜੇ ਨੇ ਬਰਾਤ ਲੈ ਕੇ ਜਾਣ ਤੋਂ ਪਹਿਲਾਂ ਪਾਈ ਵੋਟ

ਵਿਧਾਨ ਸਭਾ ਚੋਣਾਂ ਲਈ ਪਟਿਆਲਾ ਦਿਹਾਤੀ ਦੇ ਬੂਥ ਨੰਬਰ 23 ਦੇ ਪਿੰਡ ਲੁਬਾਣਾ ਟੇਕੂ ਵਿੱਚ ਬਰਾਤ ਲੈ ਕੇ ਜਾਣ ਤੋਂ ਪਹਿਲਾਂ ਲਾੜੇ ਲਵਪ੍ਰੀਤ ਸਿੰਘ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਇਸ ਦੌਰਾਨ ਪ੍ਰੀਜ਼ਾਈਡਿੰਗ ਅਫ਼ਸਰ ਨਰਿੰਦਰ ਵਧਵਾ ਨੇ ਚੋਣ ਕਮਿਸ਼ਨ ਵੱਲੋਂ ਸਨਮਾਨ ਪੱਤਰ ਦੇ ਕੇ ਲਾੜੇ ਲਵਪ੍ਰੀਤ ਸਿੰਘ ਨੂੰ ਸਨਮਾਨਿਤ ਕੀਤਾ ਅਤੇ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਅਸ਼ੀਰਵਾਦ ਵੀ ਦਿੱਤਾ।

ਦੱਸ ਦਈਏ ਕਿ ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਭੀੜ ਇਕੱਠੀ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਚੱਲੇਗੀ।
ਚੋਣ ਕਮਿਸ਼ਨ ਵਲੋਂ ਵੋਟਾਂ ਦੇ ਕੰਮ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੋਲਿੰਗ ਦੇ ਕੰਮ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਚੋਣ ਕਮਿਸ਼ਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਥੇ ਕੋਰੋਨਾ ਨਿਯਮਾਂ ਦੀ ਵੀ ਵਿਸ਼ੇਸ਼ ਤੌਰ ’ਤੇ ਪਾਲਣਾ ਕੀਤੀ ਜਾ ਰਹੀ ਹੈ।
