Punjab

ਵਿਧਾਨ ਸਭਾ ’ਚ ਗਰਜਿਆ ਨਵਜੋਤ ਸਿੱਧੂ, ਮੰਤਰੀਆਂ ਤੇ ਵਿਧਾਇਕਾਂ ਨੇ ਥਾਪੜੇ ਮੇਜ

ਪੰਜਾਬ ਦੀ ਵਿਧਾਨ ਸਭਾ ਦੇ ਸੈਸ਼ਨ ਵਿੱਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ ਹਨ। ਨਵਜੋਤ ਸਿੱਧੂ ਨੇ ਅੱਜ ਵਿਧਾਨ ਸਭਾ ‘ਚ ਮੁੱਖ ਮੰਤਰੀ ਦੇ ਹੱਕ ਵਿਚ ਹਾਂ ਦਾ ਨਾਅਰਾ ਮਾਰਿਆ ਹੈ। ਵਿਧਾਨ ਸਭਾ ‘ਚ ਬੋਲਦਿਆਂ ਨਵਜੋਤ ਸਿੱਧੂ ਨੇ ਆਖਿਆ ਕਿ ਸਦਨ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਮੁੱਖ ਮੰਤਰੀ ਦਾ ਫ਼ੈਸਲਾ ਕੇਂਦਰ ਦੇ ਕਾਲੇ ਕਾਨੂੰਨਾਂ ਦੇ ਮੂੰਹ ‘ਤੇ ਚਪੇੜ ਹੈ ਅਤੇ ਇਸ ਚਪੇੜ ਦੀ ਗੂੰਜ ਸਾਰੇ ਹਿੰਦੁਸਤਾਨ ਵਿਚ ਸੁਣਾਈ ਦੇਵੇਗੀ।

ਜਿਵੇਂ ਹੀ ਸਿੱਧੂ ਵਿਧਾਨ ਸਭਾ ਵਿਚ ਸੰਬੋਧਨ ਲਈ ਖੜ੍ਹੇ ਹੋਏ ਤਾਂ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਨਜ਼ਰਾਂ ਸਿੱਧੂ ‘ਤੇ ਜਾ ਟਿਕੀਆਂ ਅਤੇ ਜਿਵੇਂ ਹੀ ਸਿੱਧੂ ਨੇ ਮੁੱਖ ਮੰਤਰੀ ਦੇ ਫ਼ੈਸਲੇ ਨੂੰ ਕੇਂਦਰੀ ਕਾਨੂੰਨਾਂ ਦੇ ਮੂੰਹ ‘ਤੇ ਚਪੇੜ ਵਾਂਗ ਦੱਸਿਆ ਤਾਂ ਵਿਧਾਨ ਸਭਾ ਅੰਦਰ ਮੌਜੂਦ ਮੰਤਰੀਆਂ ਅਤੇ ਵਿਧਾਇਕਾਂ ਨੇ ਮੇਜ ਥਾਪੜ ਕੇ ਇਸ ਦੀ ਹਿਮਾਇਤ ਕੀਤੀ।

ਸਿੱਧੂ ਨੇ ਆਖਿਆ ਕਿ ਵਿਧਾਨ ਸਭਾ ਸਦਨ ਦਾ ਫ਼ੈਸਲਾ ਦਰੁਸਤ ਹੈ। ਦਸ ਦਈਏ ਕਿ ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦਾ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਬਿੱਲ ਪੇਸ਼ ਕੀਤਾ ਹੈ।   

ਕੈਪਟਨ ਨੇ ਕਿਹਾ ਕਿ ਉਹ ਆਫੀਸ਼ੀਅਲ ਮਤਾ ਸਦਨ ‘ਚ ਪੇਸ਼ ਕਰਨਾ ਚਾਹੁੰਦੇ ਹਨ। ਸਦਨ ‘ਚ ਮੁੱਖ ਮੰਤਰੀ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਖੇਤੀ ਵਿਰੋਧੀ ਹਨ ਅਤੇ ਸਦਨ ਕੇਂਦਰ ਸਰਕਾਰ ਨੂੰ ਇਨ੍ਹਾਂ ਨੂੰ ਰੱਦ ਕਰਨ ਲਈ ਕਹਿੰਦਾ ਹੈ।

Click to comment

Leave a Reply

Your email address will not be published.

Most Popular

To Top