Punjab

ਵਿਧਾਨ ਸਭਾ ’ਚ ਵਿਸ਼ੇਸ਼ ਇਜਲਾਸ ਦਾ ਅੱਜ ਆਖ਼ਰੀ ਦਿਨ, ਹੋ ਸਕਦਾ ਹੈ ਵੱਡਾ ਐਲਾਨ!

ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨ ਖਿਲਾਫ਼ ਅੱਜ ਵਿਧਾਨ ਸਭਾ ਦੇ ਇਜਲਾਸ ਦਾ ਤੀਜਾ ਅਤੇ ਆਖਰੀ ਦਿਨ ਹੈ। ਅੱਜ ਦੀ ਕਾਰਵਾਈ ਦੌਰਾਨ ਕਿਸਾਨਾਂ ਲਈ ਨਵੇਂ ਐਲਾਨ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਲੈਂਡ ਰੈਵਨਿਊ ਅਤੇ ਸਟੇਟ ਵਿਜੀਲੈਂਸ ਬਿੱਲ ਵੀ ਪੇਸ਼ ਕੀਤੇ ਜਾਣਗੇ।

ਅੱਜ ਦੇ ਇਜਲਾਸ ਦੌਰਾਨ ਕਿਸਾਨਾਂ ਲਈ ਵੀ ਪਿਟਾਰੀ ਖੁੱਲ੍ਹਣ ਦੀ ਸੰਭਾਵਨਾ ਹੈ, ਕਿਉਂਕਿ ਅੱਜ ਦੀ ਕਾਰਵਾਈ ‘ਚ ਕਿਸਾਨਾਂ ਲਈ ਵੀ ਕਈ ਤਰ੍ਹਾਂ ਦੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਬੀਤੇ ਦਿਨ ਸਦਨ ਦੀ ਕਾਰਵਾਈ ਦੌਰਾਨ ਬਿੱਲ ਪਾਸ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਸੀ।

ਕੈਪਟਨ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਸਰਕਾਰ ਦੀ ਬਰਖ਼ਾਸਤਗੀ ਦਾ ਕੋਈ ਡਰ ਨਹੀਂ ਹੈ ਪਰ ਉਹ ਕਿਸਾਨਾਂ ਨਾਲ ਧੱਕਾ ਨਹੀਂ ਹੋਣ ਦੇਣਗੇ। ਉੱਧਰ ਵਿਰੋਧੀ ਵੀ ਕੈਪਟਨ ਸਰਕਾਰ ਤੇ ਨਿਸ਼ਾਨੇ ਲਗਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੀ। ਵਿਰੋਧੀਆਂ ਵੱਲੋਂ ਮਤੇ ਨੂੰ ਲੈ ਕੇ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ।

ਉਹਨਾਂ ਦਾ ਕਹਿਣਾ ਹੈ ਕਿ ਇਹਨਾਂ ਬਿੱਲਾਂ ਦਾ ਭਵਿੱਖ ਵਿੱਚ ਕੋਈ ਵਜੂਦ ਨਹੀਂ ਹੈ ਤੇ ਇਹ ਬੇਅਸਰ ਹੀ ਰਹਿਣਗੇ। ਇਹਨਾਂ ਬਿੱਲਾਂ ਨਾਲ ਕਿਸਾਨਾਂ ਨੂੰ ਕੋਈ ਲਾਭ ਨਹੀਂ ਹੋਵੇਗਾ ਉਲਟਾ ਉਹਨਾਂ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ।

Click to comment

Leave a Reply

Your email address will not be published.

Most Popular

To Top