ਵਿਧਾਨ ਸਭਾ ਦਾ ਸੈਸ਼ਨ ਰੱਦ ਹੋਣ ਦਾ ਮਾਮਲਾ, ‘ਆਪ’ ਵਿਧਾਇਕਾਂ ਨੇ ਰਾਜਪਾਲ ਦੀ ਰਿਹਾਇਸ਼ ਤੱਕ ਕੱਢਿਆ ਮਾਰਚ

 ਵਿਧਾਨ ਸਭਾ ਦਾ ਸੈਸ਼ਨ ਰੱਦ ਹੋਣ ਦਾ ਮਾਮਲਾ, ‘ਆਪ’ ਵਿਧਾਇਕਾਂ ਨੇ ਰਾਜਪਾਲ ਦੀ ਰਿਹਾਇਸ਼ ਤੱਕ ਕੱਢਿਆ ਮਾਰਚ

ਪੰਜਾਬ ਵਿਧਾਨ ਸਭਾ ਸੈਸ਼ਨ ਰੱਦ ਹੋਣ ਤੋਂ ਬਾਅਦ ਆਪ ਦੀ ਅਗਵਾਈ ਵਾਈਲ ਸਰਕਾਰ ਵੱਲੋਂ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਰਿਹਾਇਸ਼ ਵੱਲ ਪੈਦਲ ਮਾਰਚ ਕੀਤਾ ਜਾ ਰਿਹਾ ਹੈ। ਕਾਂਗਰਸ ਅਤੇ ਭਾਜਪਾ ਨੇ ਗਵਰਨਰ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ ਅਤੇ ਉੱਥੇ ਹੀ ਆਮ ਆਦਮੀ ਪਾਰਟੀ ਨੇ ਵਿਰੋਧ ਜਤਾਇਆ ਹੈ। ਇਸ ਦੌਰਾਨ ਆਪ ਵਿਧਾਇਕ ਭਾਜਪਾ ਮੁਰਦਾਬਾਦ, ਕਾਂਗਰਸ ਮੁਰਦਾਬਾਦ, ਪੈਸਾ ਤੰਤਰ ਦੇ ਨਾਅਰੇ ਲਗਾਉਂਦੇ ਹੋਏ ਨਜ਼ਰ ਆਏ।

Image

ਚੰਡੀਗੜ੍ਹ ਪੁਲਿਸ ਵੱਲੋਂ ਵਿਧਾਨ ਸਭਾ ਦੇ ਮੁੱਖ ਚੌਂਕ ਤੇ ਬੈਰੀਕੇਡ ਲਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ ਗਿਆ। ਇਹ ਸਾਰੇ ਹੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਵਿਰੋਧ ਕਰ ਰਹੇ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ ਨੇ ਇਹ ਫ਼ੈਸਲਾ ਸਿਰਫ਼ 3 ਵਿਧਾਇਕਾਂ ਦੇ ਕਹਿਣ ਤੇ ਲਿਆ ਹੈ, ਜਦਕਿ ਪੂਰੀ ਕੈਬਨਿਟ ਵੱਲੋਂ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਇਸ ਦੇ ਨਾਲ ਹੀ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕੈਬਨਿਟ ਦੀ ਮੀਟਿੰਗ ਸੱਦੀ ਗਈ ਸੀ।

ਇਸ ਬੈਠਕ ਵਿੱਚ ਹੁਣ 27 ਸਤੰਬਰ ਯਾਨੀ ਮੰਗਲਵਾਰ ਨੂੰ ਫਿਰ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੀਟਿੰਗ ਵਿੱਚ ਵਿਸ਼ੇਸ਼ ਇਜਲਾਸ ਸਬੰਧੀ ਮਤਾ ਪਾਸ ਕੀਤਾ ਗਿਆ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਸੈਸ਼ਨ ਵਿੱਚ ਬਿਜਲੀ, ਪਰਾਲੀ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।

ਭਗਵੰਤ ਮਾਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਰੱਦ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਵਿਰੁੱਧ ਸੁਪਰੀਮ ਕੋਰਟ ਵਿਚ ਜਾਵਾਂਗੇ ਤਾਂ ਜੋ ਲੋਕਾਂ ਅਤੇ ਰਾਜਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ। ਮਾਨ ਨੇ ਕਿਹਾ ਕਿ ਰਾਜਪਾਲ ਦੇ ਫੈਸਲੇ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਪਾਰਟੀ ਭਾਜਪਾ ਦੇ ‘ਆਪ੍ਰੇਸ਼ਨ ਲੋਟਸ’ ਦੇ ਹੱਕ ਵਿੱਚ ਖੜ੍ਹੀ ਹੈ। ਕਾਂਗਰਸ ਦੇ ਨਾਲ-ਨਾਲ ਅਕਾਲੀ ਦਲ ਵੱਲੋਂ ਵੀ ਸੈਸ਼ਨ ਰੱਦ ਹੋਣ ਦਾ ਸਵਾਗਤ ਕੀਤਾ ਗਿਆ।

 

Leave a Reply

Your email address will not be published.