ਵਿਧਾਨ ਸਭਾ ਦੇ ਇਜਲਾਸ ’ਚ ਅਸ਼ਵਨੀ ਸ਼ਰਮਾ ਨੇ ਸਰਕਾਰ ਦੀ ਮਨਸ਼ਾ ’ਤੇ ਚੁੱਕੇ ਸਵਾਲ
By
Posted on

ਪੰਜਾਬ ਸਰਕਾਰ ਨੇ ਚੰਡੀਗੜ੍ਹ ਮੁੱਦੇ ਤੇ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਸੀ। ਇਸ ਇਜਲਾਸ ਵਿੱਚ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਤੁਰੰਤ ਪੰਜਾਬ ਨੂੰ ਸੌਂਪਣ ਦਾ ਪ੍ਰਸਤਾਵ ਸਰਬਸਹਿਮਤੀ ਨਾਲ ਪਾਸ ਕੀਤਾ ਗਿਆ। ਇਸ ਦੌਰਾਨ ਜਿੱਥੇ ਕਾਂਗਰਸ, ਅਕਾਲੀ ਦਲ ਅਤੇ ਬਸਪਾ ਨੇ ਇਸ ਦਾ ਸਮਰਥਨ ਕੀਤਾ, ਉੱਥੇ ਹੀ ਭਾਜਪਾ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ।

ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਦਾ ਵਿਰੋਧ ਕਰਦੇ ਹੋਏ ਸਰਕਾਰ ਦੀ ਮਨਸ਼ਾ ਤੇ ਸਵਾਲ ਖੜ੍ਹੇ ਕੀਤੇ। ਉਹਨਾਂ ਕਿਹਾ ਕਿ ਮੈਨੂੰ ਮੁੱਖ ਮੰਤਰੀ ਦੇ ਪ੍ਰਸਤਾਵ ਤੇ ਸ਼ੱਕ ਹੈ। ਮੈਂ ਇਸ ਦਾ ਵਿਰੋਧ ਕਰਦਾ ਹਾਂ।
ਪੰਜਾਬ ਅੰਦਰ ਇੱਕ ਰਿਵਾਇਤ ਚੱਲਦੀ ਆ ਰਹੀ ਹੈ ਕਿ ਆਪਣੀ ਨਾਕਾਮੀ ਲੁਕਾਉਣ ਲਈ ਪੰਜਾਬ ਦੀ ਜਨਤਾ ਨੂੰ ਗੁਮਰਾਹ ਕੀਤਾ ਜਾਂਦਾ ਹੈ। ਇਹ ਪ੍ਰਸਤਾਵ ਵੀ ਇਸੇ ਕੜੀ ਦਾ ਹਿੱਸਾ ਹੈ। ਉਹਨਾਂ ਪੁੱਛਿਆ ਕਿ ਪਹਿਲਾਂ ਚੰਡੀਗੜ੍ਹ ਵਿੱਚ ਸੈਂਟਰਲ ਰੂਲ ਲਾਗੂ ਹੁੰਦੇ ਸਨ। ਉਸ ਸਮੇਂ ਪੰਜਾਬ ਦੇ ਸਕੇਲ ਵਧੇ ਤਾਂ ਉਹਨਾਂ ਦੀ ਮੰਗ ਤੇ ਇਹ ਨਿਯਮ ਲਾਗੂ ਕਰ ਦਿੱਤੇ ਗਏ।
