ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ, ਕੈਬਨਿਟ ਮੰਤਰੀਆਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਹੋਏ ਜਾਰੀ

 ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ, ਕੈਬਨਿਟ ਮੰਤਰੀਆਂ ਖਿਲਾਫ ਗੈਰ ਜ਼ਮਾਨਤੀ ਵਾਰੰਟ ਹੋਏ ਜਾਰੀ

ਤਰਨਤਾਰਨ ਜ਼ਿਲ੍ਹਾ ਅਦਾਲਤ ਵੱਲੋਂ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਦੋ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਲਾਲਜੀਤ ਸਿੰਘ ਭੁੱਲਰ ਸਮੇਤ 9 ਲੋਕਾਂ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ‘ਆਪ’ ਦੇ ਕੁਝ ਵਿਧਾਇਕਾਂ ’ਤੇ ਪਾਰਟੀ ਵਰਕਰਾਂ ਖਿਲਾਫ਼ ਵੀ ਵਾਰੰਟ ਜਾਰੀ ਕੀਤੇ ਗਏ ਹਨ।

ਜਾਣਕਾਰੀ ਮਿਲੀ ਹੈ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਦਲਬੀਰ ਸਿੰਘ ਟੋਂਗ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਇੱਕ ਵਰਕਰ ਸਮੇਤ ਕੁੱਲ 9 ਦੇ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।

ਦਰਅਸਲ 2020 ਵਿੱਚ ਨਕਲੀ ਸ਼ਰਾਬ ਕਾਰਨ ਅੰਮ੍ਰਿਤਸਰ ਤੇ ਤਰਨਤਾਰਨ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਲਗਭਗ 100 ਮੌਤਾਂ ਹੋਣ ਤੇ ਆਪ ਆਗੂਆਂ ਵੱਲੋਂ 20 ਅਗਸਤ, 2020 ਨੂੰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਧਰਨਾ ਦਿੱਤਾ ਗਿਆ ਸੀ ਅਤੇ ਰਾਸ਼ਟਰੀ ਰਾਜ ਮਾਰਗ ਜਾਮ ਕਰਨ ਨੂੰ ਲੈ ਕੇ ਉਹਨਾਂ ਸਮੇਤ ਕਈ ਹੋਰ ਲੀਡਰਾਂ ਤੇ ਸਦਰ ਪੁਲਿਸ ਨੇ ਧਾਰਾ 188, ਸੀਆਰਪੀਸੀ ਤੇ ਆਫ਼ਤ ਪ੍ਰਬੰਧਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਸੀ।

ਇਸ ਘਟਨ ਦੇ ਵਿਰੋਧ ਵਿੱਚ ਧਰਨਾ ਦੇਣ ਦੇ ਇਲਜ਼ਾਮਾਂ ਵਿੱਚ ਪੇਸ਼ ਹੋਣ ਵਿੱਚ ਅਸਫ਼ਲ ਰਹੇ ਹਨ। ਉਹਨਾਂ ਦੀ ਗੈਰ-ਹਾਜ਼ਰੀ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਮੰਗਲਵਾਰ ਨੂੰ ਉਹਨਾਂ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ।

Leave a Reply

Your email address will not be published.