ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ, ਖਰਚਾ ਚਲਾਉਣ ਲਈ ਅੱਜ ਪੇਸ਼ ਕੀਤਾ ਜਾਵੇਗਾ ਵੋਟ ਆਨ ਅਕਾਊਂਟ
By
Posted on

ਨਵੀਂ ਬਣੀ ਪੰਜਾਬ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਤੇ ਆਖਰੀ ਦਿਨ ਹੈ ਜਿਸ ਵਿੱਚ ਸਭ ਤੋਂ ਪਹਿਲਾਂ ਰਾਜਪਾਲ ਬੀਐਲ ਪੁਰੋਹਿਤ ਦੇ ਸੰਬੋਧਨ ਤੇ ਚਰਚਾ ਹੋਵੇਗੀ। ਰਾਜਪਾਲ ਨੇ ਕੱਲ੍ਹ ਵਿਧਾਨ ਸਭਾ ਵਿੱਚ ਮਾਨ ਸਰਕਾਰ ਦੇ ਰੋਡਮੈਪ ਬਾਰੇ ਜਾਣਕਾਰੀ ਦਿੱਤੀ ਸੀ।

ਇਸ ਤੋਂ ਬਾਅਦ ਸਰਕਾਰ ਦੇ ਨਵੇਂ ਵਿੱਤ ਮੰਤਰੀ ਹਰਪਾਲ ਚੀਮਾ ਵੋਟ ਆਨ ਅਕਾਊਂਟ ਪੇਸ਼ ਕਰਨਗੇ ਜਿਸ ਵਿੱਚ ਮਾਨ ਸਰਕਾਰ ਅਗਲੇ ਕੁਝ ਮਹੀਨਿਆਂ ਤੱਕ ਖਰਚਾ ਚਲਾਉਣ ਲਈ ਵਿਧਾਨ ਸਭਾ ਤੋਂ ਮਨਜ਼ੂਰੀ ਲਵੇਗੀ। ਸਦਨ ਦੀ ਸ਼ੁਰੂਆਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਜਾਵੇਗੀ।
ਦੱਸ ਦਈਏ ਕਿ ਸੈਸ਼ਨ ਦੇ ਦੂਜੇ ਦਿਨ ਵਿਧਾਨ ਸਭਾ ਲਈ ਸਪੀਕਰ ਚੁਣਿਆ ਗਿਆ ਸੀ। ਕੁਲਤਾਰ ਸਿੰਘ ਸੰਧਵਾਂ ਨੂੰ ਸਪੀਕਰ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਲਾਈਵ ਟੈਲੀਕਾਸਟ ਕੀਤਾ ਜਾਵੇਗਾ।
